ਨਵੀਂ ਦਿੱਲੀ, 3 ਫਰਵਰੀ (ਏਜੰਸੀ) - ਆਮ ਆਦਮੀ ਪਾਰਟੀ ਦੇ ਨੇਤਾ ਸੰਜੈ ਸਿੰਘ ਨੇ ਕਾਂਗਰਸ ਤੇ ਭਾਜਪਾ 'ਤੇ ਸਰਕਾਰ ਡੇਗਣ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਲਗਾਇਆ ਹੈ। ਸਿੰਘ ਨੇ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਮੋਦੀ ਤੇ ਜੇਟਲੀ ਸਰਕਾਰ ਡੇਗਣ ਦੀ ਫਿਰਾਕ 'ਚ ਹਨ। ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਿਸੇ ਸਰਕਾਰ ਨੇ 30 ਦਿਨ 'ਚ ਇੰਨਾ ਕੰਮ ਨਹੀਂ ਕੀਤਾ ਜਿੰਨਾ ਦਿੱਲੀ 'ਚ ਕੇਜਰੀਵਾਲ ਸਰਕਾਰ ਨੇ ਕੀਤਾ। ਭਾਜਪਾ ਦੇ ਨੇਤਾ ਸਾਡੇ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਰਹੇ ਹਨ। ਇਸ ਸਿਲਸਿਲੇ 'ਚ ਕੱਲ੍ਹ ਬਿੰਨੀ ਸਮੇਤ ਤਿੰਨ ਵਿਧਾਇਕਾਂ ਦੀ ਮੁਲਾਕਾਤ ਹੋਈ। ਉਥੇ ਹੀ ਦੂਜੇ ਪਾਸੇ ਕਾਂਗਰਸ ਜਨਰਲ ਸਕੱਤਰ ਸ਼ਕੀਲ ਅਹਿਮਦ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵਿਟਰ 'ਤੇ ਲਿਖਿਆ ਹੈ ਕਿ ਭਾਜਪਾ ਦੇ ਲੋਕ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਰਹੇ ਹਨ ਤਾਂਕਿ ਵਰਤਮਾਨ ਸਰਕਾਰ ਡਿੱਗ ਜਾਵੇ। ਸਰਕਾਰ ਦੇ ਡਿੱਗਣ ਤੋਂ ਬਾਅਦ ਭਾਜਪਾ ਸੱਤਾ 'ਚ ਆਉਣ ਦੀ ਫਿਰਾਕ 'ਚ ਹੈ।
No comments:
Post a Comment