www.sabblok.blogspot.com
ਭਿੱਖੀਵਿੰਡ ਮਾਰਚ (ਭੁਪਿੰਦਰ ਸਿੰਘ)-ਨੌਜਵਾਨਾਂ ਵਿੱਚ ਵੱਧ ਰਿਹਾ ਮਾਰੂੰ ਨਸ਼ਿਆਂ ਦਾ ਰੁਝਾਨ ਚਿੰਤਾਂ ਦਾ ਵਿਸ਼ਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੌਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਪਿੰਡ ਬੈਕਾਂ ਵਿਖੇ ਜਥੇਦਾਰ ਬਲਦੇਵ ਸਿੰਘ ਬੈਕਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਤੋਂ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਜਿਥੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਉਥੇ ਐਸ.ਜੀ.ਪੀ.ਸੀ. ਨੇ ਵੀ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਜਥੇਦਾਰ ਮੱਕੜ ਨੇ ਕਿਹਾ ਕਿ ਜੋ ਨੌਜਵਾਨ ਅੰਮ੍ਰਿਤ ਛੱਕ ਕੇ ਸਿੰਘ ਸਜ ਰਹੇ ਹਨ, ਉਹਨਾਂ ਨੂੰ ਸ੍ਰੌਮਣੀ ਕਮੇਟੀ ਵੱਲੋਂ ਜਿਥੇ ਪੰਜ ਕਕਾਰ ਫਰੀ ਦਿੱਤੇ ਜਾ ਰਹੇ ਹਨ, ਉਥੇ ਇਹਨਾਂ ਸਿੱਖ ਨੌਜਵਾਨਾਂ ਨੂੰ ਬਾਰਵੀਂ ਤੱਕ ਦੀ ਮੁਫਤ ਵਿੱਦਿਆ ਦੇ ਨਾਲ-ਨਾਲ ਹੋਰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਜਿਹੜੇ ਲੋਕ ਮਾਰੂੰ ਨਸ਼ਿਆਂ ਦਾ ਵਪਾਰ ਕਰਕੇ ਜੁਵਾਨੀ ਦਾ ਘਾਣ ਕਰ ਰਹੇ ਹਨ, ਉਹ ਖਾਲਸਾ ਪੰਥ ਦੇ ਕੱਟੜ ਦੁਸ਼ਮਣ ਹਨ, ਐਸੇ ਲੋਕਾਂ ਨੂੰ ਨੱਥ ਪਾਉਣ ਲਈ ਮਾਪਿਆਂ ਨੂੰ ਅੱਗੇ ਆ ਕੇ ਸਰਕਾਰ ਨੂੰ ਪੂਰਾ-ਪੂਰਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਮਾਰੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਇਸ ਸਮੇ ਨਿੱਜੀ ਸਕੱਤਰ ਮਨਜੀਤ ਸਿੰਘ, ਮੀਤ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾਂ, ਮੈਨੇਜਰ ਪ੍ਰਤਾਪ ਸਿੰਘ ਸ੍ਰੀ ਹਰਿਮੰਦਿਰ ਸਾਹਿਬ, ਕੁਲਵਿੰਦਰ ਸਿੰਘ ਰਮਦਾਸ, ਐਸ.ਜੀ.ਪੀ.ਸੀ. ਮੈਬਰ ਬਲਦੇਵ ਸਿੰਘ ਐਮ.ਏ, ਪਰਮਜੀਤ ਸਿੰਘ ਮੈਨੇਜਰ ਗੁਰੂਦੁਆਰਾ ਬਾਬਾ ਬੁੱਢਾ ਜੀ, ਕਵੀਸ਼ਰ ਗੁਰਿੰਦਰਪਾਲ ਸਿੰਘ, ਸਰਪੰਚ ਹਰਜੀਤ ਸਿੰਘ ਬਲ੍ਹੇਰ, ਸਰਪੰਚ ਹਰਪਾਲ ਸਿੰਘ ਫਰੰਦੀਪੁਰ, ਗੁਰਦਿਤਾਰ ਸਿੰਘ ਬੈਕਾਂ, ਜਥੇਦਾਰ ਦਯਾ ਸਿੰਘ,ਜਤਿੰਦਰ ਸਿੰਘ ਬਿੱਟੂ ਆਦਿ ਹਾਜਰ ਸਨ।
ਪ੍ਰੈਸ ਨਾਲ ਗੱਲਬਾਤ ਕਰਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ। |
No comments:
Post a Comment