jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 2 March 2014

ਮਾਮਲਾ ਏਡਿਡ ਸਟਾਫ ਦੇ ਸਰਕਾਰੀ ਸਕੂਲਾਂ 'ਚ ਰਲੇਵੇ ਦਾ ---ਏਡਿਡ ਸਕੂਲ ਅਧਿਆਪਕ ਯੂਨੀਅਨ ਵਲੋਂ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

www.sabblok.blogspot.com
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ ਦਾ ਸਰਕਾਰੀ ਸਕੂਲਾਂ ਵਿਚ ਰਲੇਵਾਂ ਕਰਨ ਦੀ ਬਜਾਏ ਏਡਿਡ ਸਕੂਲਾਂ ਵਿਚ ਠੇਕੇ ਤੇ ਅਧਿਆਪਕਾਂ ਦੀ ਭਰਤੀ ਕਰਨ ਦੇ ਫੈਸਲੇ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਯੂਨੀਅਨ ਦੀ ਲੁਧਿਆਣਾ ਵਿਖੇ ਹੋਈ ਸੂਬਾ ਕਾਰਜਕਰਨੀ ਦੀ ਮੀਟਿੰਗ ਵਿਚ ਲਿਆ ਗਿਆ ਹੈ।ਇਸ ਦੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਪ੍ਰਧਾਨ ਜਹਮੋਹਨ ਨੇ ਦੱਸਿਆ ਕਿ ਯੂਨੀਅਨ ਸੂਬੇ ਦੇ 484 ਸਕੂਲਾਂ ਵਿਚ ਕੰਮ ਕਰਦੇ ਕਰੀਬ ਚਾਰ ਹਜ਼ਾਰ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਰਲਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ।ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਿੱਖਿਆ ਮੰਤਰੀ ਕਈ ਵਾਰ ਮੀਟਿੰਗਾਂ ਵਿਚ ਸਟਾਫ ਦੇ ਮਰਜਰ ਲਈ ਸਹਿਮਤੀ ਪ੍ਰਗਟਾਅ ਚੁੱਕੇ ਹਨ ਅਤੇ ਬੀਤੇ ਦਿਨੀਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਹੋਈ ਮੀਟਿੰਗ ਵਿਚ ਵੀ ਉਹਨਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਸਾ. ਸਿੱਖਿਆ ਮੰਤਰੀ ਜਥੇ. ਤੋਤਾ ਸਿੰਘ ਦੀ ਡਿਊਟੀ ਲਗਾਈ ਸੀ।ਯੂਨੀਅਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਯੂਨੀਅਨ ਨਾਲ ਗੱਲਬਾਤ ਕਰਕੇ ਇਸ ਮਾਮਲੇ ਨੂੰ ਹੱਲ ਕਰਨ ਦੇ ਲਾਰੇ ਲਾ ਰਹੀ ਹੈ ਜਦਕਿ ਦੂਜੇ ਪਾਸੇ ਸਰਕਾਰ ਨੇ ਬੀਤੇ ਦਿਨੀਂ ਏਡਿਡ ਸਕੂਲਾਂ ਵਿਚ ਚਾਰ ਹਜ਼ਾਰ ਅਧਿਆਪਕ ਠੇਕੇ ਤੇ ਭਰਤੀ ਕਰਨ ਦਾ ਐਲਾਨ ਕੀਤਾ ਹੈ।ਜਿਸ ਨਾਲ ਯੂਨੀਅਨ ਦੇ ਸੰਘਰਸ਼ ਨੂੰ ਸਰਕਾਰ ਨੇ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ।ਯੂਨੀਅਨ ਆਗੂਆਂ ਨੇ ਕਿਹਾ ਕਿ ਏਡਿਡ ਸਟਾਫ ਨੂੰ ਪਿਛਲ਼ੇ ਪੰਜ ਮਹੀਨਿਆਂ ਤੋਂ ਤਨਖਾਹ ਨਹੀ ਮਿਲੀ ਹੈ ਅਤੇ ਮੈਡੀਕਲ ਤੇ ਮਕਾਨ ਕਿਰਾਇਆ ਭੱਤਾ ਵੀ ਪੁਰਾਣੇ ਵੇਤਨ ਆਯੋਗ ਦੀਆਂ ਸ਼ਿਫਾਰਸ਼ਾ ਅਨੁਸਾਰ ਹੀ ਦਿੱਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਅਗਰ ਸਰਕਾਰ ਨੇ ਅਗਾਮੀ ਵਿਧਾਨ ਸਭਾ ਦੇ ਸ਼ੈਸ਼ਨ ਤੋਂ ਪਹਿਲਾਂ ਪਹਿਲਾਂ ਏਡਿਡ ਸਕੂਲਾਂ ਦੇ ਸਟਾਫ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਾਨ ਦਾ ਐਲਾਨ ਨਾ ਕੀਤਾ ਤਾਂ ਹਜ਼ਾਰਾਂ ਅਧਿਆਪਕ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ ਅਤੇ ਇਸ ਤੋਂ ਬਿਨ੍ਹਾਂ ਹੋਰ ਸਖਤ ਐਕਸ਼ਨ ਕਰਨ ਲਈ ਮਜਬੂਰ ਹੋਣਗੇ।ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਯੂਨੀਅਨ ਨਾਲ ਧੋਖਾ ਕੀਤਾ ਹੈ ਇਸ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਗੁਚਰਨ ਸਿੰਘ ਚਾਹਲ, ਸੂਬਾ ਸਕੱਤਰ ਐਨ.ਐਨ.ਸੈਣੀ, ਮੈਡਮ ਸਵਿੰਦਰਜੀਤ ਕੌਰ, ਗੁਰਮੀਤ ਸਿੰਘ,ਰਾਜ ਮਿਸ਼ਰਾ ਅੰਮ੍ਰਿਤਸਰ,ਸ਼ਰਨਜੀਤ ਸਿੰਘ ਪ੍ਰਧਾਨ ਮੁਹਾਲੀ, ਰਾਜਿੰਦਰ ਸ਼ਰਮਾ ਨਵਾਂ ਸ਼ਹਿਰ, ਅਰਵਿੰਦ ਬੈਂਸ ਜਲੰਧਰ ਅਤੇ ਹੋਰ ਆਗੂ ਵੀ ਮੌਜੂਦ ਸਨ।

No comments: