jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday, 2 March 2014

ਏਡਿਡ ਸਟਾਫ ਨੂੰ ਪਿਛਲ਼ੇ ਪੰਜ ਮਹੀਨਿਆਂ ਤੋਂ ਤਨਖਾਹ ਨਹੀ

www.sabblok.blogspot.com

ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ ਦਾ ਸਰਕਾਰੀ ਸਕੂਲਾਂ ਵਿਚ ਰਲੇਵਾਂ ਕਰਨ ਦੀ ਬਜਾਏ ਏਡਿਡ ਸਕੂਲਾਂ ਵਿਚ ਠੇਕੇ ਤੇ ਅਧਿਆਪਕਾਂ ਦੀ ਭਰਤੀ ਕਰਨ ਦੇ ਫੈਸਲੇ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਯੂਨੀਅਨ ਦੀ ਲੁਧਿਆਣਾ ਵਿਖੇ ਹੋਈ ਸੂਬਾ ਕਾਰਜਕਰਨੀ ਦੀ ਮੀਟਿੰਗ ਵਿਚ ਲਿਆ ਗਿਆ ਹੈ।ਇਸ ਦੀ ਜਾਣਕਾਰੀ ਦਿੰਦਿਆਂ divMdr kumwr ਯੂਨੀਅਨ ਦੇ ਪ੍ਰੈਸ ਸਕੱਤਰ , lui41wxw ਨੇ ਦੱਸਿਆ ਕਿ ਯੂਨੀਅਨ ਸੂਬੇ ਦੇ 484 ਸਕੂਲਾਂ ਵਿਚ ਕੰਮ ਕਰਦੇ ਕਰੀਬ ਚਾਰ ਹਜ਼ਾਰ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਰਲਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ।ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਿੱਖਿਆ ਮੰਤਰੀ ਕਈ ਵਾਰ ਮੀਟਿੰਗਾਂ ਵਿਚ ਸਟਾਫ ਦੇ ਮਰਜਰ ਲਈ ਸਹਿਮਤੀ ਪ੍ਰਗਟਾਅ ਚੁੱਕੇ ਹਨ ਅਤੇ ਬੀਤੇ ਦਿਨੀਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਹੋਈ ਮੀਟਿੰਗ ਵਿਚ ਵੀ ਉਹਨਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਸਾ. ਸਿੱਖਿਆ ਮੰਤਰੀ ਜਥੇ. ਤੋਤਾ ਸਿੰਘ ਦੀ ਡਿਊਟੀ ਲਗਾਈ ਸੀ।ਯੂਨੀਅਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਯੂਨੀਅਨ ਨਾਲ ਗੱਲਬਾਤ ਕਰਕੇ ਇਸ ਮਾਮਲੇ ਨੂੰ ਹੱਲ ਕਰਨ ਦੇ ਲਾਰੇ ਲਾ ਰਹੀ ਹੈ ਜਦਕਿ ਦੂਜੇ ਪਾਸੇ ਸਰਕਾਰ ਨੇ ਬੀਤੇ ਦਿਨੀਂ ਏਡਿਡ ਸਕੂਲਾਂ ਵਿਚ ਚਾਰ ਹਜ਼ਾਰ ਅਧਿਆਪਕ ਠੇਕੇ ਤੇ ਭਰਤੀ ਕਰਨ ਦਾ ਐਲਾਨ ਕੀਤਾ ਹੈ।ਜਿਸ ਨਾਲ ਯੂਨੀਅਨ ਦੇ ਸੰਘਰਸ਼ ਨੂੰ ਸਰਕਾਰ ਨੇ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ।ਯੂਨੀਅਨ ਆਗੂਆਂ ਨੇ ਕਿਹਾ ਕਿ ਏਡਿਡ ਸਟਾਫ ਨੂੰ ਪਿਛਲ਼ੇ ਪੰਜ ਮਹੀਨਿਆਂ ਤੋਂ ਤਨਖਾਹ ਨਹੀ ਮਿਲੀ ਹੈ ਅਤੇ ਮੈਡੀਕਲ ਤੇ ਮਕਾਨ ਕਿਰਾਇਆ ਭੱਤਾ ਵੀ ਪੁਰਾਣੇ ਵੇਤਨ ਆਯੋਗ ਦੀਆਂ ਸ਼ਿਫਾਰਸ਼ਾ ਅਨੁਸਾਰ ਹੀ ਦਿੱਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਅਗਰ ਸਰਕਾਰ ਨੇ ਅਗਾਮੀ ਵਿਧਾਨ ਸਭਾ ਦੇ ਸ਼ੈਸ਼ਨ ਤੋਂ ਪਹਿਲਾਂ ਪਹਿਲਾਂ ਏਡਿਡ ਸਕੂਲਾਂ ਦੇ ਸਟਾਫ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਾਨ ਦਾ ਐਲਾਨ ਨਾ ਕੀਤਾ ਤਾਂ ਹਜ਼ਾਰਾਂ ਅਧਿਆਪਕ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ ਅਤੇ ਇਸ ਤੋਂ ਬਿਨ੍ਹਾਂ ਹੋਰ ਸਖਤ ਐਕਸ਼ਨ ਕਰਨ ਲਈ ਮਜਬੂਰ ਹੋਣਗੇ।

No comments: