www.sabblok.blogspot.com
ਚੰਡੀਗੜ੍ਹ ਪੁਲਿਸ ਵਲੋਂ ਸੂਬਾਈ ਲੀਡਰਸ਼ਿਪ ਗ੍ਰਿਫਤਾਰ ਕਰਨ ਉਪਰੰਤ ਰਿਹਾਅ
ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਅਧਿਆਪਕ ਹੋਏ ਸ਼ਾਤ
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਨੇ ਸੂਬਾ ਸਰਕਾਰ ਵਲੋਂ ਏਡਿਡ ਸਕੂਲਾਂ ਦੇ ਸਟਾਫ ਦਾ ਸਰਕਾਰੀ ਸਕੂਲਾਂ ਵਿਚ ਰਲੇਵਾਂ ਨਾ ਕਰਨ ਦੇ ਰੋਸ ਸ਼ੁਕਰਵਾਰ ਨੂੰ ਪੰਜਾਬ ਵਿਧਾਨ ਸਭਾ ਨੂੰ ਘੇਰਨ ਦਾ ਪ੍ਰ੍ਰੋਗਰਾਮ ਉਲੀਕਿਆ ਸੀ।ਜਿਸ ਲਈ ਪੰਜਾਬ ਦੇ ਸੈਂਕੜੇ ਅਧਿਆਪਕ ਚੰਡੀਗੜ੍ਹ ਦੇ ਸੈਕਟਰ 17 ਵਿਚ ਇਕੱਤਰ ਹੋਣੇ ਸ਼ੁਰੂ ਹੋਏ ਤਾਂ ਚੰਡੀਗੜ੍ਹ ਪੁਲਿਸ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਸ.ਗੁਰਚਰਨ ਸਿੰਘ ਚਾਹਲ ਤੇ ਸੂਬਾ ਸਕੱਤਰ ਐਨ.ਐਨ.ਸੈਣੀ ਸਮੇਤ ਦੋ ਹੋਰ ਸੂਬਾਈ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ।ਜਿਸ ਉਪਰੰਤ ਯੂਨੀਅਨ ਦੀ ਬਾਕੀ ਲੀਡਰਸ਼ਿਪ ਨੇ ਸ.ਜਗਦੀਸ਼ ਸਿੰਘ ਅੰਮ੍ਰਿਤਸਰ ਦੀ ਅਗਵਾਈ ਵਿਚ ਸਥਿਤੀ ਸੰਭਾਲਦੇ ਹੋਏ ਰੈਲੀ ਗਰਾਊਂਡ ਸੈਕਟਰ 25 ਵਿਖੇ ਅਧਿਆਪਕਾਂ ਇਕੱਠਾ ਕਰ ਲਿਆ।
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਯੂਨੀਅਨ ਦੇ ਪ੍ਰੈਸ ਸਕੱਤਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਭਰ ਤੋਂ ਆਏ ਅਧਿਆਪਕਾਂ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਔਰਤ ਅਧਿਆਪਕਾਂ ਵੀ ਸ਼ਾਮਿਲ ਸਨ ਨੇ ਪੰਜਾਬ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸ਼ਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਯੂਨੀਅਨ ਲੀਡਰਸ਼ਿਪ ਨੂੰ ਚੰਡੀਗੜ੍ਹ ਪ੍ਰਸ਼ਾਸ਼ਨ ਵਲੋਂ ਗ੍ਰਿਫਤਾਰ ਕਰਨ ਤੋਂ ਭੜਕੇ ਅਧਿਆਪਕਾਂ ਨੇ ਜਦੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨਾ ਸ਼ੁਰੂ ਕੀਤਾ ਤਾਂ ਪੁਲਿਸ ਅਧਿਆਪਕਾਂ ਨੂੰ ਬੈਰੀਗੇਡ ਲਗਾ ਕੇ ਰੋਕ ਲਿਆ ਅਤੇ ਅਧਿਆਪਕਾਂ ਨੇ ਸੜਕ ਤੇ ਹੀ ਧਰਨਾ ਦੇ ਦਿੱਤਾ ਅਤੇ ਟ੍ਰੈਫਿਕ ਜਾਮ ਕਰ ਦਿੱਤੀ।ਯੂਨੀਅਨ ਆਗੂ ਇਸ ਗੱਲ ਤੇ ਅੜੇ ਹੋਏ ਸਨ ਕਿ ਚੰਗੀਗੜ੍ਹ ਪ੍ਰਸ਼ਾਸ਼ਨ ਉਹਨਾਂ ਦੀ ਸਟੇਟ ਲੀਡਰਸ਼ਿਪ ਨੂੰ ਤੁਰੰਤ ਰਿਹਾਅ ਕਰਕੇ ਰੈਲੀ ਵਾਲੀ ਥਾਂ ਤੇ ਲੈ ਕੇ ਆਏ ਅਤੇ ਯੂਨੀਅਨ ਦੀ ਮੁਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕਰਵਾਏ।ਜਦੋਂ ਅਧਿਆਪਕਾਂ ਨੇ ਆਪਣਾ ਰੋਸ ਜਤਾਉਂਦੇ ਹੋਏ ਪੁਲਿਸ ਦੇ ਬੈਰੀਗੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪ੍ਰਸ਼ਾਸ਼ਨ ਨੇ ਤੁਰੰਤ ਸੂਬਾ ਪ੍ਰਧਾਨ ਸ.ਗੁਰਚਰਨ ਸਿੰਘ ਚਾਹਲ,ਸੂਬਾ ਸਕੱਤਰ ਐਨ.ਐਨ.ਸੈਣੀ, ਸੂਬਾ ਵਿੱਤ ਸਕੱਤਰ ਕੁਲਵਰਨ ਸਿੰਘ ਅਤੇ ਸਕੱਤਰ ਡਾ.ਗੁਰਮੀਤ ਸਿੰਘ ਨੂੰ ਰਿਹਾਅ ਕਰਕੇ ਰੈਲੀ ਵਾਲੀ ਥਾਂ ਸੈਕਟਰ 25 ਲੈ ਆਂਦਾ ਜਿਥੇ ਫਿਰ ਪੁਲਿਸ ਅਧਿਕਾਰੀਆਂ ਨੇ ਯੂਨੀਅਨ ਦੇ ਪੰਜ ਮੈਂਬਰੀ ਵਫਦ ਦੀ ਮੁਖ ਮੰਤਰੀ ਨਾਲ ਮੀਟਿੰਗ ਕਰਵਾਈ।ਇਸ ਮੀਟਿੰਗ ਵਿਚ ਮੁਖ ਮੰਤਰੀ ਨੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਸਮੱਸਿਆਵਾਂ ਹੱਲ ਕਰਨ ਲਈ ਆਪਣੇ ਪ੍ਰਿੰਸੀਪਲ ਸਕੱਤਰ ਐਸ.ਕੇ. ਸੰਧੂ ਦੀ ਡਿਊਟੀ ਲਗਾਈ ਕਿ ਉਹ ਯੂਨੀਅਨ ਦੀ ਪੰਜਾਬ ਸਰਕਾਰ ਨਾਲ ਪੈਨਲ ਮੀਟਿੰਗ ਦਾ ਪ੍ਰਬੰਧ ਕਰਨ।ਪ੍ਰਮੁੱਖ ਸਕੱਤਰ ਨੇ ਯੂਨੀਅਨ ਆਗੂਆਂ ਨੂੰ ਸੋਮਵਾਰ ਨੂੰ ਚੰਡੀਗੜ੍ਹ ਬੁਲਾਇਆ ਹੈ।ਉਧਰ ਯੂਨੀਅਨ ਨੇ ਅਗਲੀ ਰਣਨੀਤੀ ਬਣਾਉਣ ਲਈ ਮੰਗਲਵਾਰ ਨੂੰ ਸੂਬਾ ਐਕਸ਼ਨ ਕਮੇਟੀ ਦੀ ਮੀਟਿੰਗ ਵੀ ਜਲੰਧਰ ਵਿਖੇ ਸੱਦ ਲਈ ਹੈ।ਰੈਲੀ ਦੇ ਇਕੱਠ ਨੂੰ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ,ਸੂਬਾ ਸਕੱਤਰ ਐਨ.ਐਨ.ਸੈਣੀ, ਰਾਜ ਕੁਮਾਰ ਮਿਸ਼ਰਾ ਅੰਮ੍ਰਿਤਸਰ, ਅਜੇ ਚੌਹਾਨ, ਰਾਜਿੰਦਰ ਸ਼ਰਮਾ ਪ੍ਰਧਾਨ ਨਵਾਂਸ਼ਹਿਰ,ਜਗਮੋਹਨ ਕੁਮਾਰ ਪਟਿਆਲਾ, ਅਨਿਲ ਭਾਰਤੀ ਪਟਿਆਲਾ, ਗੁਰਮੀਤ ਸਿੰਘ ਲੁਧਿਆਣਾ,ਰੁਪਿੰਦਰ ਸਿੰਘ ਹੁਸ਼ਿਆਰਪੁਰ, ਅਰਵਿੰਦ ਬੈਂਸ ਜਲੰਧਰ,ਗਣੇਸ਼ ਦੱਤ ਗੁਰਦਾਸਪੁਰ, ਸ਼ਰਨਜੀਤ ਸਿੰਘ ਪ੍ਰਧਾਨ ਮੁਹਾਲੀ, ,ਯਾਦਵਿੰਦਰ ਕੁਮਾਰ ਕੁਰਾਲੀ, ਦਲਜੀਤ ਸਿੰਘ ਖਰੜ,ਰਣਜੀਤ ਸਿੰਘ ਅਨੰਦਪੁਰ ਸਾਹਿਬ,ਰਾਜਿੰਦਰ ਸਿੰਘ ਗਿੱਲ, ਅਮਰਜੀਤ ਸਿੰਘ ਭੁੱਲਰ ਰੋਪੜ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਏਡਿਡ ਸਕੂਲਾਂ ਦੇ ਅਧਿਆਪਕਾਂ ਸਰਕਾਰੀ ਸਕੂਲਾਂ ਵਿਚ ਰਲੇਵੇ ਨੂੰ ਲੈ ਕੇ ਵਿਧਾਨ ਸਭਾ ਵੱਲ ਮਾਰਚ ਕਰਨ ਮੌਕੇ ਪੁਲਿਸ ਨਾਲ ਝੜਪਦੇ ਹੋਏ। |

No comments:
Post a Comment