jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 4 April 2014

ਚੋਣ ਕਮਿਸ਼ਨ ਵਲੋਂ ਡੀ.ਜੀ.ਪੀ. ਸੁਮੇਧ ਸੈਣੀ ਨੂੰ ਬਦਲਣ ਦੇ ਹੁਕਮ

www.sabblok.blogspot.com

ਚੰਡੀਗੜ੍ਹ, (2 ਅਪਰੈਲ, ਦਵਿੰਦਰ ਪਾਲ)- ਚੋਣ ਕਮਿਸ਼ਨ ਨੇ ਅੱਜ ਰਾਤ ਸਖਤ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਸੁਮੇਧ ਸੈਣੀ ਨੂੰ ਅਹੁਦੇ ਤੋਂ ਬਦਲੇ ਜਾਣ ਅਤੇ ਉਨ੍ਹਾਂ ਦੀ ਥਾਂ ਤਿੰਨ ਸੀਨੀਅਰ ਪੁਲੀਸ ਅਧਿਕਾਰੀਆਂ ਦਾ ਪੈਨਲ ਤੁਰੰਤ ਭੇਜੇ ਜਾਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਇਹ ਕਾਰਵਾਈ ਪੰਜਾਬ ਵਿੱਚ ਮੁੱਖ ਵਿਰੋਧੀ ਪਾਰਟੀ ਕਾਂਗਰਸ ਅਤੇ ਹੋਰਨਾਂ ਸਿਆਸੀ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ ਉਤੇ ਕੀਤੀ ਹੈ।
ਸ੍ਰੀ ਸੈਣੀ ਨੂੰ ਹੁਕਮਰਾਨ ਅਕਾਲੀ ਦਲ, ਖਾਸ ਕਰਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਬਹੁਤ ਕਰੀਬ ਮੰਨਿਆ ਜਾਂਦਾ ਹੈ। ਸਰਕਾਰ ਵੱਲੋਂ ਡੀ.ਜੀ.ਪੀ.ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਦਾ ਪੈਨਲ ਭੇਜਿਆ ਜਾ ਰਿਹਾ ਹੈ, ਜਿਨ੍ਹਾਂ ਵਿਚ ਵਿਜੀਲੈਂਸ ਬਿਊਰੋ ਦੇ ਮੁਖੀ-ਕਮ-ਡੀ.ਜੀ.ਪੀ. ਸੁਰੇਸ਼ ਅਰੋੜਾ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਡੀ.ਜੀ.ਪੀ.ਸੰਜੀਵ ਗੁਪਤਾ ਅਤੇ ਪੰਜਾਬ ਹੋਮਗਾਰਡਜ਼ ਵਿਚ ਤਾਇਨਾਤ ਡੀ.ਜੀ.ਪੀ.ਸ੍ਰੀ ਜੀ.ਡੀ.ਪਾਂਡੇ ਦੇ ਨਾਂ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਨੇ ਚੋਣਾਂ ਦਾ ਐਲਾਨ ਹੁੰਦਿਆਂ ਹੀ ਸ੍ਰੀ ਸੈਣੀ ਨੂੰ ਡੀ.ਜੀ.ਪੀ.ਦੇ ਅਹੁਦੇ ਤੋਂ ਬਦਲਣ ਦੀ ਮੰਗ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹੋਲਾ ਮਹੱਲਾ ਮੌਕੇ ਆਨੰਦਪੁਰ ਸਾਹਿਬ ਵਿੱਚ ਕੀਤੀ ਗਈ ‘ਸਿਆਸੀ ਕਾਨਫਰੰਸ’ ਦੇ ਮਾਮਲੇ ’ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰ ਦਿੱਤਾ ਹੈ। ਕਮਿਸ਼ਨ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਹਨ ਕਿ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੂੰ ਨੋਟਿਸ ਜਾਰੀ ਕਰਕੇ ਜਵਾਬਤਲਬੀ ਕੀਤੀ ਜਾਵੇ।
ਚੋਣ ਕਮਿਸ਼ਨ ਨੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਆਗੂਆਂ ਖ਼ਿਲਾਫ਼ ਵਰਤੀ ਗਈ ਭੱਦੀ ਭਾਸ਼ਾ ’ਤੇ ਵੀ ਨੋਟਿਸ ਜਾਰੀ ਕੀਤਾ ਹੈ। ਰਾਜ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਦਾ ਕਹਿਣਾ ਹੈ ਕਿ ਮਾਲ ਮੰਤਰੀ ਦੇ ਮਾਮਲੇ ’ਤੇ ਅੰਤਿਮ ਫ਼ੈਸਲਾ ਕਮਿਸ਼ਨ ਵੱਲੋਂ ਸੀ.ਡੀ. ਦੀ ਘੋਖ਼ ਕਰਨ ਤੋਂ ਬਾਅਦ ਲਿਆ ਜਾਵੇਗਾ।
ਉਂਜ ਸੂਤਰਾਂ ਦਾ ਦੱਸਣਾ ਹੈ ਕਿ ਮਾਲ ਮੰਤਰੀ ਵੱਲੋਂ ‘ਕਾਂਗਰਸੀਆਂ ਦੀ ਧੌਣ’ ਮਰੋੜਨ ਵਾਲੀ ਕਹੀ ਗਈ ਗੱਲ ਦੀ ਸੀ.ਡੀ. ਵਿੱਚ ਪੁਸ਼ਟੀ ਹੁੰਦੀ ਹੈ। ਇਸੇ ਤਰ੍ਹਾਂ ਲੁਧਿਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦਾ ਮਾਮਲਾ ਵੀ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ’ਤੇ ਛੱਡ ਦਿੱਤਾ ਹੈ। ਸ੍ਰੀ ਸਿੰਘ ਨੇ ਕਿਹਾ ਕਿ ਡੀ.ਸੀ. ਲੁਧਿਆਣਾ ਦੀ ਰਿਪੋਰਟ ਮਿਲ ਗਈ ਹੈ, ਜਿਸ ਮੁਤਾਬਕ ਅਕਾਲੀ ਉਮੀਦਵਾਰ ਨੇ ਸੀ.ਡੀ. ਨੂੰ ਫਰਜ਼ੀ ਕਰਾਰ ਦਿੱਤਾ ਅਤੇ ਇਹ ਮਾਮਲਾ ਕਮਿਸ਼ਨ ਨੂੰ ਭੇਜਿਆ ਜਾ ਰਿਹਾ ਹੈ। ਸ੍ਰੀ ਇਯਾਲੀ ਅਤੇ ਸ੍ਰੀ ਮਜੀਠੀਆ ਦੇ ਮਾਮਲੇ ’ਤੇ ਕਮਿਸ਼ਨ ਅੰਤਿਮ ਕਾਰਵਾਈ ਕਰੇਗਾ। ਚੋਣ ਕਮਿਸ਼ਨ ਨੇ ਹੋਲਾ ਮਹੱਲਾ ਕਾਨਫਰੰਸ ਦੇ ਮਾਮਲੇ ’ਤੇ ਮੁੱਖ ਚੋਣ ਅਧਿਕਾਰੀ ਦੀ ਰਿਪੋਰਟ ਨੂੰ ਰੱਦ ਕੀਤਾ ਹੈ। ਮੁੱਖ ਚੋਣ ਅਧਿਕਾਰੀ ਨੂੰ ਕਮਿਸ਼ਨ ਦੇ ਨਿਰਦੇਸ਼ ਅੱਜ ਹੀ ਹਾਸਲ ਹੋਏ। ਇਸ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਜਾਵੇ ਕਿ ਜਦੋਂ ਕਮਿਸ਼ਨ ਨੇ ਕਾਨਫਰੰਸ ਵਾਲੀ ਮਿਤੀ ਤੋਂ ਇੱਕ ਦਿਨ ਪਹਿਲਾਂ ਜਾਣਕਾਰੀ ਦੇ ਦਿੱਤੀ ਸੀ ਫਿਰ ਕਾਨਫਰੰਸ ਕਿਉਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਕਮਿਸ਼ਨ ਨੇ ਹੋਲਾ ਮਹੱਲਾ ਮੌਕੇ ਸਿਆਸੀ ਕਾਨਫਰੰਸਾਂ ਕਰਨ ’ਤੇ ਰੋਕ ਲਾ ਦਿੱਤੀ ਸੀ। ਚੋਣ ਅਫਸਰਾਂ ਦਾ ਕਹਿਣਾ ਹੈ ਕਿ ਡਾ. ਚੀਮਾ ਨੂੰ ਇਸ ਕਰਕੇ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ ਕਿਉਂਕਿ ਕਾਨਫਰੰਸ ਕਰਨ ਦੀ ਇਜਾਜ਼ਤ ਇਸੇ ਅਕਾਲੀ ਆਗੂ ਵੱਲੋਂ ਹੀ ਮੰਗੀ ਗਈ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਮਾਰਚ ਨੂੰ ਆਨੰਦਪੁਰ ਸਾਹਿਬ ਵਿਖੇ ਕਾਨਫਰੰਸ ਤਾਂ ਕੀਤੀ ਗਈ ਪਰ ਕੋਈ ਰਾਜਸੀ ਭਾਸ਼ਣ ਨਹੀਂ ਕੀਤਾ ਗਿਆ ਸੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਸੰਬੋਧਨ ਵਿੱਚ ਚੋਣ ਕਮਿਸ਼ਨ ਵੱਲੋਂ ਐਮਰਜੈਂਸੀ ਲਾਏ ਜਾਣ ਦੀ ਗੱਲ ਕਹੇ ਜਾਣ ’ਤੇ ਕਾਂਗਰਸ ਨੇ ਸ਼ਿਕਾਇਤ ਕਰਦਿਆਂ ਕਾਰਵਾਈ ਦੀ ਮੰਗ ਕੀਤੀ ਸੀ।

No comments: