jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 21 April 2014

ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਸ਼ਰਾਬ ਦੇ ਬਰਾਂਡ ਦਾ ਨਾਂਅ 'ਗ਼ਦਰ' ਰੱਖਣ ਦੀ ਕੀਤੀ ਜ਼ੋਰਦਾਰ ਨਿਖੇਧੀ

www.sabblok.blogspot.com
ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ 
ਸ਼ਰਾਬ ਦੇ ਬਰਾਂਡ ਦਾ ਨਾਂਅ 'ਗ਼ਦਰ' ਰੱਖਣ ਦੀ ਕੀਤੀ ਜ਼ੋਰਦਾਰ ਨਿਖੇਧੀ

ਜਲੰਧਰ, ਅਪ੍ਰੈਲ:       ਅੱਜ ਦੇਸ਼ ਭਗਤ ਯਾਦਗਾਰ ਕਮੇਟੀ ਦੀ ਹੰਗਾਮੀ ਮੀਟਿੰਗ ਪ੍ਰਧਾਨ ਦਰਬਾਰਾ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ।  ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਦਰਬਾਰਾ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਡਾ. ਰਘਬੀਰ ਕੌਰ ਨੇ ਸਾਂਝੇ ਤੌਰ 'ਤੇ ਲਿਖਤੀ ਪ੍ਰੈਸ ਬਿਆਨ ਜਾਰੀ ਕੀਤਾ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸ਼ਰਾਬ ਦੇ ਸਪੈਸ਼ਲ ਬਰਾਂਡ ਨੂੰ 'ਗ਼ਦਰ' ਦਾ ਨਾਂ ਦੀ ਪ੍ਰਵਾਨਗੀ ਦੇਣ 'ਤੇ ਸਖ਼ਤ ਰੋਸ ਪ੍ਰਗਟ ਕਰਦਿਆਂ, ਇਸ ਨੂੰ ਗ਼ਦਰੀ ਸ਼ਹੀਦਾਂ ਦਾ ਅਪਮਾਨ ਕਰਨਾ ਕਿਹਾ।  ਅੰਗਰੇਜ਼ੀ ਹਕੂਮਤ ਦੀ ਗੁਲਾਮੀ ਵਿਰੁੱਧ 1857 ਦਾ ਗ਼ਦਰ ਦੇਸ਼ ਦੀ ਪਹਿਲੀ ਜੰਗ-ਏ-ਅਜ਼ਾਦੀ ਦੀ ਲੜਾਈ ਸੀ।  ਸੰਨ 1913 ਵਿੱਚ ਗ਼ਦਰ ਪਾਰਟੀ ਵੱਲੋਂ 'ਗ਼ਦਰ' ਅਖ਼ਬਾਰ ਇਸ ਭਾਵਨਾ ਨਾਲ ਸ਼ੁਰੂ ਕੀਤਾ ਸੀ ਕਿ ਅੰਗਰੇਜ਼ੀ ਸਾਮਰਾਜ ਵਲੋਂ ਦੇਸ਼ ਭਗਤਾਂ ਨੂੰ ਬਦਨਾਮ ਕਰਨ ਲਈ ਪਹਿਲੀ ਜੰਗੇ ਆਜ਼ਾਦੀ ਨੂੰ 1857 ਦਾ ਗ਼ਦਰ ਗਰਦਾਨਿਆ ਸੀ।  ਗ਼ਦਰੀ ਦੇਸ਼ ਭਗਤਾਂ ਨੇ ਹਕੂਮਤ ਨੂੰ ਮੋੜਵਾਂ ਜਵਾਬ ਦੇਣ ਅਤੇ 'ਗ਼ਦਰ' ਸ਼ਬਦ ਨੂੰ ਸਾਰਥਿਕਤਾ ਦੇਣ ਲਈ 'ਗ਼ਦਰ' ਅਖ਼ਬਾਰ ਸਾਨਫਰਾਂਸਿਸਕੋ ਤੋਂ ਜਾਰੀ ਕੀਤਾ।  
ਗ਼ਦਰ ਪਾਰਟੀ ਨੇ 'ਗ਼ਦਰ' ਸ਼ਬਦ ਇਨਕਲਾਬ ਲਈ ਵਰਤਿਆ ਸੀ।  ਇਸ ਲਈ 'ਗ਼ਦਰ' ਸ਼ਬਦ ਇਨਕਲਾਬੀ ਅਰਥਾਂ ਦਾ ਧਾਰਨੀ ਬਣ ਕੇ ਲੋਕ ਮਨਾਂ ਵਿੱਚ ਵਸਿਆ ਹੋਇਆ ਹੈ।  ਗ਼ਦਰ ਪਾਰਟੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀ ਮਹਾਨ ਲਹਿਰ ਸੀ।  ਸਾਲ 2013 ਵਿੱਚ ਗ਼ਦਰ ਸ਼ਤਾਬਦੀ ਵਰ•ੇ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਭਾਰਤੀਆਂ ਵੱਲੋਂ ਦੇਸ਼-ਬਦੇਸ਼ਾਂ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ।  ਗ਼ਦਰ ਸ਼ਤਾਬਦੀ ਨੂੰ ਇਤਿਹਾਸਕ ਮਾਨਤਾ ਦੇਣ ਲਈ ਕੇਂਦਰ ਸਰਕਾਰ ਵੱਲੋਂ ਗ਼ਦਰ ਸ਼ਤਾਬਦੀ ਮੌਕੇ ਡਾਕ ਟਿਕਟ ਜਾਰੀ ਕੀਤਾ ਗਿਆ।  ਪੰਜਾਬ ਦੇ ਵਿੱਦਿਅਕ ਅਦਾਰਿਆਂ ਅਤੇ ਜਨਤਕ ਜਥੇਬੰਦੀਆਂ ਵੱਲੋਂ ਗ਼ਦਰ ਸ਼ਤਾਬਦੀ ਨੂੰ ਸਮਰਪਤ ਵਿਸ਼ੇਸ਼ ਪ੍ਰੋਗਰਾਮ ਆਯੋਜਨ ਕੀਤੇ ਗਏ।  ਦੇਸ਼ ਨਾਲ ਹਿੱਤ ਰੱਖਣ ਵਾਲੀਆਂ ਸ਼ਕਤੀਆਂ ਗ਼ਦਰ ਸ਼ਬਦ ਦੀ ਮਰਿਆਦਾ ਦੀਆਂ ਕਾਇਲ ਹਨ।  ਸੁਤੰਤਰਤਾ ਸੰਗਰਾਮ ਵਿੱਚ ਗ਼ਦਰ ਪਾਰਟੀ ਵੱਲੋਂ ਅਨੇਕਾਂ ਸੂਰਬੀਰ ਯੋਧਿਆਂ ਨੇ ਫਾਂਸੀ ਦੇ ਰੱਸੇ ਚੁੰਮੇ ਅਤੇ ਅੰਡੇਮਾਨ ਦੀ ਜੇਲ•ਾਂ ਵਿੱਚ ਤਸੀਹੇ ਝੱਲੇ।  
ਇਤਿਹਾਸ ਸਾਖੀ ਹੈ ਕਿ ਸ਼ਹੀਦ ਭਗਤ ਸਿੰਘ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਆਪਣਾ ਇਸ਼ਟ ਮੰਨਦਾ ਹੋਇਆ ਹਮੇਸ਼ਾਂ ਜੇਬ ਵਿੱਚ ਉਸ ਦੀ ਤਸਵੀਰ ਰੱਖਦਾ ਸੀ।  ਪਰ ਅੱਜ ਸਾਡੇ ਹਾਕਮਾਂ ਦੀਆਂ ਕੁਚਾਲਾਂ ਕਰਕੇ ਅਜੋਕੇ ਨੌਜਵਾਨਾਂ ਦੀਆਂ ਜੇਬਾਂ ਵਿੱਚ ਨਸ਼ੇ ਦੀਆਂ ਪੁੜੀਆਂ ਹਨ।  
ਪੰਜਾਬ ਸਰਕਾਰ ਇਨ•ਾਂ ਸ਼ਹੀਦਾਂ ਦੀ ਇਨਕਲਾਬੀ ਵਿਰਾਸਤ ਨੂੰ ਸੰਭਾਲਣ ਤੇ ਇਨ•ਾਂ ਨੂੰ ਬਣਦਾ ਸਤਿਕਾਰ ਦੇਣ ਦੀ ਥਾਂ ਸ਼ਰਾਬ ਦੇ ਇੱਕ ਬਰਾਂਡ ਨੂੰ 'ਗ਼ਦਰ' ਦਾ ਨਾਂਅ ਦੇ ਕੇ ਗ਼ਦਰੀ ਸ਼ਹੀਦਾਂ ਦਾ ਅਪਮਾਨ ਕਰਨ 'ਤੇ ਤੁਲੀ ਹੋਈ ਹੈ।  ਗ਼ਦਰ ਪਾਰਟੀ ਦਾ ਇਤਿਹਾਸ ਗਵਾਹ ਹੈ ਕਿ ਜਿਥੇ ਗ਼ਦਰੀਆਂ ਨੇ ਕੁਰਬਾਨੀਆਂ ਦੇ ਕੇ ਆਉਣ ਵਾਲੀ ਪੀੜ•ੀ ਨੂੰ ਦੇਸ਼ ਭਗਤੀ ਦੇ ਨਸ਼ੇ ਦਾ ਸੰਕਲਪ ਦਿੱਤਾ ਸੀ, ਉਥੇ ਸਾਡੇ ਮੌਜੂਦਾ ਹਾਕਮ ਨੌਜਵਾਨਾਂ ਨੂੰ ਸ਼ਰਾਬ ਦੇ ਨਸ਼ੇ ਵਿੱਚ ਡੋਬ ਕੇ ਬਰਬਾਦੀ ਵੱਲ ਧੱਕ ਰਹੀ ਹੈ।  
ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੁਰਜ਼ੋਰ ਮੰਗ ਕਰਦੀ ਹੈ ਕਿ ਸ਼ਰਾਬ ਦੇ ਸਪੈਸ਼ਲ 'ਗ਼ਦਰ' ਬਰਾਂਡ ਵਿਚੋਂ ਤੁਰੰਤ 'ਗ਼ਦਰ' ਸ਼ਬਦ ਨੂੰ ਹਟਾਵੇ, ਤਾਂ ਜੋ ਗ਼ਦਰੀ ਸੂਰਬੀਰਾਂ ਵੱਲੋਂ ਗ਼ਦਰ ਰਾਹੀਂ ਦਿੱਤੇ ਆਜ਼ਾਦੀ ਦੇ ਸੁਨੇਹੇ ਦੀ ਭਾਵਨਾ ਨੂੰ ਬਰਕਰਾਰ ਰਖਿਆ ਜਾ ਸਕੇ।  ਇਸ ਮੀਟਿੰਗ ਵਿੱਚ ਮੀਤ ਪ੍ਰਧਾਨ ਕਾਮਰੇਡ ਅਜਮੇਰ ਸਿੰਘ, ਖ਼ਜ਼ਾਨਚੀ ਸੀਤਲ ਸਿੰਘ ਸੰਘਾ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਇਤਿਹਾਸ ਸਬ-ਕਮੇਟੀ ਦੇ ਕਨਵੀਨਰ ਕਾਮਰੇਡ ਨੌਨਿਹਾਲ ਸਿੰਘ, ਕਮੇਟੀ ਮੈਂਬਰ ਮੰਗਤ ਰਾਮ ਪਾਸਲਾ, ਗੁਰਮੀਤ, ਪ੍ਰਿਥੀਪਾਲ ਸਿੰਘ ਮਾੜੀਮੇਘਾ, ਗੁਰਮੀਤ ਸਿੰਘ ਢੱਡਾ, ਚਰੰਜੀ ਲਾਲ ਕੰਗਣੀਵਾਲ, ਦੇਵਰਾਜ ਨਈਅਰ ਸ਼ਾਮਿਲ ਸਨ। 

No comments: