www.sabblok.blogspot.com
ਚੰਡੀਗੜ੍ਹ, 23 ਮਈ-ਪੰਜਾਬ ਸਰਕਾਰ ਨੇ ਦਸਵੀਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 2.25 ਲੱਖ ਰੁਪਏ ਦੇ ਨਗਦ ਇਨਾਮ ਦੇਣ ਦਾ ਫੈਸਲਾ ਕੀਤਾ ਹੈ ਤਾਂਕਿ ਰਾਜ ਦੇ ਸਾਰੇ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ। ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਇਹ ਸਰਕਾਰ ਵਲੋਂ ਪਹਿਲਕਦਮੀ ਕੀਤੀ ਗਈ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਤਹਿਤ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਰੈਗੂਲਰ ਵਿਦਿਆਰਥੀਆਂ ਨੂੰ ਹਰ ਸਾਲ ਇਹ ਇਨਾਮ ਦਿੱਤੇ ਜਾਣਗੇ। ਸਿੱਖਿਆ ਮੰਤਰੀ ਨੇ ਦੱਸਿਆ ਸਿੱਖਿਆ ਬੋਰਡ ਦੀ ਹੋਈ ਡਾਇਰੈਕਟੋਰੇਟ ਦੀ ਮੀਟਿੰਗ ਵਿਚ ਪਹਿਲਾਂ ਹੀ ਤਿੰਨ ਇਨਾਮਾਂ ਲਈ ਰਾਸ਼ੀ ਪ੍ਰਵਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮੁਸਕਾਨ ਵਰਮਾ ਸੀਨੀਅਰ ਸੈਕੰਡਰੀ ਸਕੂਲ ਫਾਜਿਲਕਾ ਨੂੰ ਇਕ ਲੱਖ ਰੁਪਏ ਦੀ ਨਗਦ ਰਾਸ਼ੀ, ਦੂਜੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੀ ਛੇਜੀ ਗਰਗ, ਸਪਰਿੰਗ ਡੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਨੂੰ 75,000/ ਅਤੇ ਚਾਰੂ, ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਲੋਟ (ਸ਼੍ਰੀ ਮੁਕਤਸਰ ਸਾਹਿਬ) ਨੂੰ ਤੀਸਰੀ ਪੁਜ਼ੀਸ਼ਨ ਪ੍ਰਾਪਤ ਕਰਨ 'ਤੇ 50,000/- ਰੁਪਏ ਦਾ ਨਗਦ ਇਨਾਮ ਦਿੱਤੇ ਜਾਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਜੇਕਰ ਇਕ ਸਥਾਨ 'ਤੇ ਦੋ ਜਾਂ ਵੱਧ ਵਿਦਿਆਰਥੀ ਆਉਂਦੇ ਹਨ ਤਾਂ ਉਨ੍ਹਾਂ ਨੂੰ ਵੀ ਇਸੇ ਦਰ ਨਾਲ ਰਾਸ਼ੀ ਦਿੱਤੀ ਜਾਵੇਗੀ।
No comments:
Post a Comment