jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday, 9 May 2014

25 ਸਾਲ ਬਾਅਦ ਵੀ ਇਨਸਾਫ਼ ਨਹੀਂ ਮਿਲਿਆ-ਢੱਟ ਪਰਿਵਾਰ

www.sabblok.blogspot.com



dhatt
ਹੁਸ਼ਿਆਰਪੁਰ-ਢੱਟ ਦੀ ਹਿਰਾਸਤੀ ਮੌਤ ਵਾਲੇ ਕੇਸ ਦੇ ਫ਼ੈਸਲੇ ਤੋਂ ਬਾਅਦ ਭਾਵੁਕ ਹੋਏ ਪੀੜ੍ਹਤ ਪਰਿਵਾਰ ਨੇ ਕੋਰਟ ਦੇ ਫ਼ੈਸਲੇ ਦੇ ਖਿਲਾਫ਼ ਰੋਸ ਵਜੋਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਆਪਣੀ ਪ੍ਰਤੀਕ੍ਰਿਆ ਜਾਹਿਰ ਕਰਦੇ ਹੋਏ ਕੁਲਜੀਤ ਸਿੰਘ ਢੱਟ ਦੇ ਭਰਾ ਹਰਭਜਨ ਸਿੰਘ ਢੱਟ, ਪਤਨੀ ਗੁਰਮੀਤ ਕੌਰ, ਪੁੱਤਰ ਹਰਵੀਰ ਸਿੰਘ ਅਤੇ ਹੋਰਨਾਂ
ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਉਕਤ ਫ਼ੈਸਲੇ ਤੋਂ ਖੁੱਸ਼ ਨਹੀਂ ਹਨ, ਕਿਉਂਕਿ ਉਨ੍ਹਾਂ ਨੂੰ 25 ਸਾਲ ਦੇ ਇੰਤਜਾਰ ਤੋਂ ਬਾਅਦ ਵੀ ਅਦਾਲਤ ਤੋਂ ਇਨਸਾਫ਼ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਅਦਾਲਤ ‘ਤੇ ਉਨ੍ਹਾਂ ਨੂੰ ਬਹੁਤ ਆਸਾਂ ਸਨ, ਪ੍ਰੰਤੂ ਅੱਜ ਦੇ ਫ਼ੈਸਲੇ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਿਰਾਸ਼ ਕਰ ਦਿੱਤਾ ਹੈ, ਪਰ ਉਹ ਹਾਲੇ ਵੀ ਹਿੰਮਤ ਨਹੀਂ ਹਾਰੇ ਹਨ ਇਸ ਲਈ ਉਹ ਉਕਤ ਫ਼ੈਸਲੇ ਨੂੰ ਹਾਈਕੋਰਟ ‘ਚ ਚੁਣੌਤੀ ਦੇਣਗੇ | ਇਸ ਮੌਕੇ ਉਨ੍ਹਾਂ ਨਾਲ ਵਕੀਲ ਤੇਜਵੀਰ ਸਿੰਘ ਬਾਜਵਾ ਵੀ ਹਾਜ਼ਰ ਸਨ | ਇੱਥੇ ਜ਼ਿਕਰਯੋਗ ਹੈ ਕਿ ਕੁਲਜੀਤ ਸਿੰਘ ਢੱਟ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਸਕੀ ਭੈਣ ਪ੍ਰਕਾਸ਼ ਕੌਰ ਦੇ ਜਵਾਈ ਸਨ | ਉਨ੍ਹਾਂ ਹੀ ਇਹ ਇਨਸਾਫ਼ ਦੀ ਲੜਾਈ ਸ਼ੁਰੂ ਕੀਤੀ ਸੀ | ਪਰਿਵਾਰ ਨੇ ਕਿਹਾ ਕਿ ਪੁਲਿਸ ਵਾਲਿਆਂ ਨੇ ਜੋ ਗੈਰ-ਜ਼ਿੰਮੇਵਾਰਾਨਾ ਰਵੱਈਆ ਦਿਖਾਇਆ ਹੈ, ਉਸ ਲਈ ਉਨ੍ਹਾਂ ਨੂੰ ਘੱਟੋ-ਘੱਟ ਉਮਰ ਕੈਦ ਹੋਣੀ ਚਾਹੀਦੀ ਸੀ ਤਾਂ ਜੋ ਮੁੜ ਤੋਂ ਕਿਸੇ ਪਰਿਵਾਰ ਨੂੰ ਇਹੋ ਜਿਹਾ ਕਾਲਾ ਦਿਨ ਦੇਖਣਾ ਨਾ ਪਵੇ | ਉਨ੍ਹਾਂ ਕਿਹਾ ਕਿ 25 ਸਾਲ ਉਨ੍ਹਾਂ ਕਿਸ ਤਰ੍ਹਾਂ ਗੁਜ਼ਾਰੇ ਹਨ, ਉਹ ਹੀ ਜਾਣਦੇ ਹਨ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੇ ਖਾਲੜਾ ਕੇਸ ‘ਚ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ, ਪ੍ਰੰਤੂ ਅਦਾਲਤ ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਸਜ਼ਾ ਘੱਟ ਦੇ ਕੇ ਪੀੜ੍ਹਤਾਂ ਨੂੰ ਨਿਰਾਸ਼ ਕੀਤਾ ਹੈ | ਇਸ ਮੌਕੇ ਕੁਲਜੀਤ ਸਿੰਘ ਢੱਟ ਦੀ ਪਤਨੀ ਗੁਰਮੀਤ ਕੌਰ ਭਾਵੁਕਹੋ ਗਈ ਅਤੇ ਉਨ੍ਹਾਂ ਕਿਹਾ ਕਿ ਉਹ ਆਪਣੇ ਪਤੀ ਦੇ ਹਥਿਆਰਿਆਂ ਨੂੰ ਸਜ਼ਾ ਦਿਵਾ ਕੇ ਹੀ ਸਾਹ ਲਵੇਗੀ |

No comments: