www.sabblok.blogspot.com
ਨਵੀਂ ਦਿੱਲੀ, 23 ਮਈ (ਏਜੰਸੀ)-ਭਾਰਤ ਦੇ ਨਵੇਂ ਪ੍ਰਧਾਨ ਮੰਤਰੀ ਨਿਯੁਕਤ ਹੋਏ ਨਰਿੰਦਰ ਮੋਦੀ ਅੱਜ ਭਾਜਪਾ ਦੇ ਹੋਰਨਾਂ ਨੇਤਾਵਾਂ ਸਮੇਤ ਇਥੇ ਨਵੀਂ ਸਰਕਾਰ ਦੇ ਗਠਨ ਲਈ ਮੀਟਿੰਗਾਂ 'ਚ ਰੁੱਝੇ ਰਹੇ | ਮੋਦੀ ਜੋ ਕਿ 26 ਮਈ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ, ਨੇ ਇਥੇ ਗੁਜਰਾਤ ਭਵਨ ਵਿਖੇ ਭਾਜਪਾ ਮੁਖੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ ਤੇ ਅਰੁਣ ਜੇਤਲੀ ਸਮੇਤ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕੀਤੀ | ਅਜਿਹਾ ਮੰਨਿਆ ਜਾ ਰਿਹਾ ਹੈ ਕਿ ਸੀਨੀਅਰ ਭਾਜਪਾ ਨੇਤਾਵਾਂ ਦੀ ਇਸ ਮੀਟਿੰਗ 'ਚ ਮੋਦੀ ਦੇ ਮੰਤਰੀ ਮੰਡਲ ਦੇ ਗਠਨ ਬਾਰੇ ਵਿਚਾਰਾਂ ਹੋਈਆਂ | ਇਸੇ ਦੌਰਾਨ ਹੀ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਉਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਰਾਜਨਾਥ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਮਿਲੇ | ਅਕਾਲੀ ਦਲ ਜੋ ਕਿ ਭਾਜਪਾ ਦੇ ਪੁਰਾਣੇ ਸਹਿਯੋਗੀਆਂ 'ਚ ਇਕ ਹੈ, ਨੂੰ ਵੀ ਮੋਦੀ ਮੰਤਰੀ ਮੰਡਲ 'ਚ ਜਗ੍ਹਾ ਮਿਲ ਸਕਦੀ ਹੈ | ਇਸ ਤੋਂ ਬਾਅਦ ਖਾਸ ਤੌਰ 'ਤੇ ਆਰ. ਐਸ. ਐਸ. ਨੇਤਾ ਰਾਮ ਮਾਧਵ ਵੀ ਰਾਜਨਾਥ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲੇ, ਜਿਸ ਤੋਂ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸੰਘ ਵੀ ਮੰਤਰੀ ਮੰਡਲ ਦੇ ਗਠਨ 'ਚ ਮਹੱਤਵਪੂਰਨ ਭੂਮਿਕਾ ਨਿਭਾਏਗਾ | ਜ਼ਿਕਰਯੋਗ ਹੈ ਕਿ ਅਨੰਦੀਬੇਨ ਪਟੇਲ ਨੂੰ ਗੁਜਰਾਤ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਉਣ ਤੋਂ ਬਾਅਦ ਮੋਦੀ ਕੱਲ੍ਹ ਸ਼ਾਮ ਰਾਜਧਾਨੀ ਪੁੱਜੇ ਸਨ | ਭਾਜਪਾ ਨੇ ਮੋਦੀ ਦੀ ਤਾਜਪੋਸ਼ੀ ਲਈ ਸ਼ਾਨਦਾਰ ਸਮਾਗਮ ਕਰਾਉਣ ਦੀ ਯੋਜਨਾ ਬਣਾਈ ਹੈ ਪਰ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਿੰਦਾ ਰਾਜਪਕਸੇ ਨੂੰ ਸਮਾਗਮ ਲਈ ਸੱਦਾ ਪੱਤਰ ਭੇਜੇ ਜਾਣ ਕਾਰਨ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ | ਐਮ. ਡੀ. ਐਮ. ਕੇ. ਮੁਖੀ ਵਾਈਕੋ ਨੇ ਮੋਦੀ ਤੇ ਰਾਜਨਾਥ ਸਿੰਘ ਨੂੰ ਮਿਲ ਰਾਜਪਕਸੇ ਨੂੰ ਬੁਲਾਉਣ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ |
No comments:
Post a Comment