jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 19 May 2014

ਮਜੀਠੀਏ ਦੇ ਅਸਤੀਫੇ 'ਤੇ ਬਾਦਲ ਦੀ ਟਾਲ-ਮਟੋਲ

www.sabblok.blogspot.com

ਜਲੰਧਰ-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸੋਮਵਾਰ ਨੂੰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅਸਤੀਫੇ ਨੂੰ ਲੈ ਕੇ ਉੱਠ ਰਹੇ ਸਵਾਲਾਂ 'ਤੇ ਕੋਈ ਸਪੱਸ਼ਟ ਉੱਤਰ ਨਹੀਂ ਦਿੱਤਾ। ਅੰਮ੍ਰਿਤਸਰ ਵਿਖੇ ਅਰੁਣ ਜੇਤਲੀ ਦੀ ਇਕ ਲੱਖ ਤੋਂ ਜ਼ਿਆਦਾ ਵੋਟਾਂ ਨਾਲ ਹੋਈ ਹਾਰ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਮਜੀਠੀਆ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਸੀ। ਇਸ ਮਾਮਲੇ 'ਤੇ ਹਾਲਾਂਕਿ ਬਿਕਰਮ ਸਿੰਘ ਮਜੀਠੀਆ ਤਾਂ ਅਜੇ ਤੱਕ ਮੀਡੀਆ ਦੇ ਸਾਹਮਣੇ ਨਹੀਂ ਆਏ ਪਰ ਜਲੰਧਰ 'ਚ ਮੀਡੀਆ ਸਾਹਮਣੇ ਆਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਮਾਮਲੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੱਤਾ।
ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰੁਣ ਜੇਤਲੀ ਅੰਮ੍ਰਿਤਸਰ ਲੋਕ ਸਭਾ ਸੀਟ ਅਧੀਨ ਆਉਂਦੇ 7 ਹਲਕਿਆਂ 'ਚ ਬੁਰੀ ਤਰ੍ਹਾਂ ਹਾਰ ਗਏ ਸਨ ਪਰ ਮਜੀਠਾ ਹਲਕੇ ਅਤੇ ਰਾਜਾਸਾਂਸੀ ਵਿਖੇ ਅਰੁਣ ਜੇਤਲੀ ਨੂੰ ਲੀਡ ਮਿਲੀ। ਇਹ ਦੋਵੇਂ ਹਲਕੇ ਅਕਾਲੀ ਦਲ ਦੇ ਹਨ। ਲਿਹਾਜਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੇਤਲੀ ਦੀ ਹਾਰ ਲਈ ਜ਼ਿੰਮੇਵਾਰ ਠਹਿਰਾਏ ਜਾ ਰਹੇ ਅਕਾਲੀ ਆਗੂਆਂ ਦਾ ਬਚਾਅ ਕਰਦੇ ਹੋਏ ਨਜ਼ਰ ਆਏ।
ਅੰਮ੍ਰਿਤਸਰ 'ਚ ਅਰੁਣ ਜੇਤਲੀ ਦੀ ਹਾਰ ਤੋਂ ਬਾਅਦ ਅੰਮ੍ਰਿਤਸਰ ਉੱਤਰੀ ਹਲਕੇ ਦੇ ਵਿਧਾਇਕ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਨੂੰ ਭੇਜ ਦਿੱਤਾ ਹੈ। ਭਾਰਤੀ ਜਨਤਾ ਪਾਰਟੀ 'ਚ ਸੂਬਾ ਪ੍ਰਧਾਨ ਕਮਲ ਸ਼ਰਮਾ ਦੇ ਅਸਤੀਫੇ ਦੇ ਨਾਲ-ਨਾਲ ਮਜੀਠੀਆ ਦੇ ਅਸਤੀਫੇ ਦੀ ਵੀ ਮੰਗ ਕੀਤੀ ਜਾ ਰਹੀ ਸੀ। ਇਸ ਮਾਮਲੇ 'ਤੇ ਅਕਾਲੀ ਦਲ ਦਾ ਅਗਲਾ ਕਦਮ ਕੀ ਹੁੰਦਾ ਹੈ, ਇਸ 'ਤੇ ਫਿਲਹਾਲ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।

No comments: