jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 26 September 2014

ਹਰਿਆਣਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ

www.sabblok.blogspot.com

ਹਰਿਆਣਾ ਦੇ ਲੋਕ ਇਨੈਲੋ-ਅਕਾਲੀ ਦਲ ਗਠਜੋੜ ਨੂੰ ਜਿਤਾਉਣ ਲਈ ਤਤਪਰ : ਸੁਖਬੀਰ ਸਿੰਘ ਬਾਦਲ
 ਚੰਡੀਗੜ੍ਹ ਆਵਾਜ਼ ਬਿਊਰੋ-ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਦੋਨਾਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਹ ਚੋਣਾਂ ਇੰਡੀਅਨ ਨੈਸ਼ਨਲ ਲੋਕ ਦਲ ਨਾਲ ਭਾਈਵਾਲੀ ’ਚ ਲੜੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਬਾਲਾ ਸਿਟੀ ਤੋਂ ਬਲਵਿੰਦਰ ਸਿੰਘ ਪੂਨੀਆ ਅਤੇ ਕਾਲਾਂਵਾਲੀ ਤੋਂ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਬਲਕੌਰ ਸਿੰਘ ਕਾਲਾਂਵਾਲੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ ਪਾਰਟੀ ਦੀ ਮੀਟਿੰਗ ਦੌਰਾਨ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ-ਇਨੈਲੋ ਗਠਜੋੜ ਨੂੰ
ਪੰਜਾਬ ਤੇ ਹਰਿਆਣਾ ਦੇ ਲੋਕਾਂ ਦਰਮਿਆਨ ਗਠਜੋੜ ਐਲਾਨਦਿਆਂ ਪਾਰਟੀ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਉਣ ਦਾ ਸੱਦਾ ਦਿੱਤਾ। ਸ. ਬਾਦਲ ਨੇ ਕਿਹਾ ਕਿ ਹਰਿਆਣਾ ਦੇ ਲੋਕ ਦੇਸ਼ ਦੇ ਇਸ ਖਿੱਤੇ ’ਚ ਭਾਈਚਾਰਕ ਸਾਂਝ, ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਇਨੈਲੋ-ਅਕਾਲੀ ਦਲ ਗਠਜੋੜ ਦੇ ਹੱਕ ’ਚ ਭੁਗਤਣ ਲਈ ਤਿਆਰ-ਬਰ-ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਗਠਜੋੜ ਹਰਿਆਣਾ ’ਚੋਂ ਕਾਂਗਰਸ ਰੂਪੀ ਘਾਹ ਨੂੰ ਜੜੋਂ ਪੁੱਟ ਦੇਵੇਗਾ। ਹਰਿਆਣਾ ਚੋਣਾਂ ਦੇ ਪ੍ਰਚਾਰ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਜ਼ਿਮੇਵਾਰੀਆਂ ਸੌਂਪਦਿਆਂ ਸ. ਬਾਦਲ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪਾਰਟੀ ਦੀਆਂ ਸਾਰੀਆਂ ਜਥੇਬੰਦੀਆਂ ਦੋਵਾਂ ਸੀਟਾਂ ’ਤੇ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਦਿਨ ਰਾਤ ਇੱਕ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਹਰਿਆਣਾ ਚੋਣਾਂ ਦੌਰਾਨ ਵੀ ਦਿੱਲੀ ਚੋਣਾਂ ਵਾਲਾ ਪ੍ਰਦਰਸ਼ਨ ਦੁਹਰਾਉਣਗੇ। ਪਾਰਟੀ ਦੀ ਭਵਿੱਖ ਦੀ ਰਣਨੀਤੀ ਦਾ ਐਲਾਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪਾਰਟੀ ਨੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ’ਚ ਵੀ 25 ਉਮੀਦਵਾਰਾਂ ਨੂੰ ਮੈਦਾਨ ’ਚ ਉਤਾਰਨ ਦੀ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬੀ ਵਸੋਂ ਵਾਲੇ ਹਰੇਕ ਸੂਬੇ ਅੰਦਰ ਆਪਣੀ ਮੌਜੂਦਗੀ ਯਕੀਨੀ ਬਣਾਏਗੀ। ਇਸ ਮੌਕੇ ਹਾਜਿਰ ਪ੍ਰਮੁੱਖ ਵਿਅਕਤੀਆਂ ’ਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਾਗੀਰ ਕੌਰ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ, ਜਨਰਲ ਸਕੱਤਰ ਸ. ਸੁਰਜੀਤ ਸਿੰਘ ਰਖੜਾ, ਸਕੱਤਰ ਤੇ ਬੁਲਾਰਾ ਡਾ. ਦਲਜੀਤ ਸਿੰਘ ਚੀਮਾ, ਹਰਿਆਣਾ ਤੋਂ ਅਕਾਲੀ ਦਲ ਦੇ ਪ੍ਰਧਾਨ ਸ. ਸ਼ਰਨਜੀਤ ਸਿੰਘ ਸੋਥਾ, ਹਰਿਆਣਾ ਤੋਂ ਸਾਬਕਾ ੍ਰਪ੍ਰਧਾਨ ਸ. ਸੁਖਦੇਵ ਸਿੰਘ ਗੋਬਿੰਦਗੜ੍ਹ ਅਤੇ ਪਾਰਟੀ ਦੇ ਖਜਾਨਚੀ ਸ੍ਰੀ ਐਨ.ਕੇ. ਸ਼ਰਮਾ ਸ਼ਾਮਿਲ ਸਨ।

No comments: