| ਕੋਟਕਪੂਰਾ (ਸਬਲੋਕ ) : ਪਿਛਲੇ ਦਿਨੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮੌਕੇ ਰੋਸ ਪ੍ਰਗਟ ਕਰਦੇ ਪਿੰਡ ਬਹਿਬਲ ਕਲਾਂ ਵਿਖੇ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਏ ਪਿੰਡ ਸਰਾਵਾਂ ਦੇ ਗੁਰਜੀਤ ਸਿੰਘ ਅਤੇ ਨਿਆਮੀਵਾਲਾ ਦੇ ਕ੍ਰਿਸ਼ਨ ਸਿੰਘ ਦੀ ਮੌਤ ਹੋ ਗਈ ਸੀ । ਅੱਜ ਪਿੰਡ ਸਰਾਵਾਂ ਅਤੇ ਨਿਆਮੀਵਾਲਾ ਵਿਖੇ ਦਿੱਲੀ ਦੇ ਮੁੱਖ ਮੰਤ੍ਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਸ਼ਹੀਦ ਹੋਏ ਸਿੰਘਾਂ ਦੇ ਘਰ ਵਿਚ ਉਨ�ਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ�ਾਂ ਨੂੰ ਸ਼ਰਧਾਂਜਲੀ ਦਿੱਤੀ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਲੀ ਦੇ ਮੁੱਖ ਮੰਤ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਹੋਈ ਦੁਰਘਟਨਾ ਦਾ ਮੈਨੂੰ ਬਹੁਤ ਦੁੱਖ ਪੁੱਜਾ ਹੈ ਅਤੇ ਮੈਂ ਕੋਈ ਸਿਆਸੀ ਪਾਰਟੀ ਦੇ ਨਾਤੇ ਨਹੀਂ ਇਨਸਾਨੀਅਤ ਦੇ ਨਾਤੇ ਸ਼ਹੀਦ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਆਇਆ ਹਾਂ ਅਤੇ ਮੈਂ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਾਂਗਾ । ਉਨ�ਾਂ ਪੰਜਾਬ ਸਰਕਾਰ ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਗੋਲੀਆਂ ਚਲਾਈਆਂ ਗਈਆਂ ਹਨ ਉਹ ਕਿਸਦੇ ਹੁਕਮਾਂ ਤੇ ਚਲਾਈਆਂ ਗਈਆਂ ਹਨ ਅਤੇ ਗੋਲੀਆਂ ਚਲਾਉਣ ਵਾਲੇ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਬੇਕਸੂਰ ਸੰਗਤਾਂ ਤੇ ਲਾਠੀਚਾਰਜ ਕਰਨ ਵਾਲੇ ਸਾਰੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਤੇ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ । ਉਨ�ਾਂ ਕਿਹਾ ਕਿ ਕਾਨੂੰਨ ਅਨੁਸਾਰ ਜੇਕਰ ਗੋਲੀਆਂ ਚਲਾਉਣ ਦੀ ਨੌਬਤ ਆਉਂਦੀ ਹੈ ਤਾਂ ਜਖਮੀ ਕਰਨ ਵਾਲੇ ਰੌਂਦ ਵਰਤੇ ਜਾ ਸਕਦੇ ਹਨ ਨਾ ਕਿ ਜਾਨਲੇਵਾ ਇਸ ਲਈ ਇਸ ਘਟਨਾ ਵਿਚ ਸ਼ਾਮਲ ਸਾਰੇ ਅਧਿਕਾਰੀਆਂ ਤੇ ਇਹ ਕਤਲ ਦਾ ਮਾਮਲਾ ਲਾਗੂ ਹੁੰਦਾ ਹੈ । ਉਨ�ਾਂ ਹੈਰਾਨੀ ਪ੍ਰਗਟ ਕਰਦੇ ਕਿਹਾ ਕਿ ਅੱਜ ਤੱਕ ਪੁਲਿਸ ਨੇ ਪਰਿਵਾਰ ਵਾਲਿਆਂ ਨੂੰ ਐਫ.ਆਈ.ਆਰ. ਦੀ ਕਾਪੀ ਨਹੀਂ ਦਿੱਤੀ ਜਿਸਤੋਂ ਸ਼ੱਕ ਜਾਹਿਰ ਹੁੰਦਾ ਹੈ ਕਿ ਪੰਜਾਬ ਪੁਲਿਸ ਇਸ ਵਿਚ ਕੁੱਝ ਲੁਕੋ ਰਹੀ ਹੈ । ਉਨ�ਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤ੍ਰੀ ਨੂੰ ਪੱਤਰ ਲਿਖਕੇ ਮੰਗ ਕਰਨਗੇ ਕਿ ਉਹ ਐਫ.ਆਈ.ਆਰ. ਦੀ ਕਾਪੀ ਪਰਿਵਾਰਕ ਮੈਂਬਰਾਂ ਨੂੰ ਮੁਹੱਈਆ ਕਰਵਾਉਣ ਅਤੇ ਜੋ ਨਿਰਦੋਸ਼ ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਉਨ�ਾਂ ਨੂੰ ਰਿਹਾਅ ਕੀਤਾ ਜਾਵੇ । ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ, ਸੰਜੇ ਸਿੰਘ ਕਨਵੀਨਰ, ਸੁੱਚਾ ਸਿੰਘ ਛੋਟੇਪੁਰ, ਅੰਕੁਸ਼ ਨਾਰੰਗ, ਪ੍ਰੋ: ਸਾਧੂ ਸਿੰਘ ਸੰਸਦ ਮੈਂਬਰ ਫਰੀਦਕੋਟ, ਗੁਰਦਿੱਤ ਸਿੰਘ ਸੇਖੋਂ, ਡਾ: ਜੀਵਨਜੋਤ, ਡਾ: ਸੁਰਿੰਦਰ ਦਿਵੇਦੀ, ਕੁਲਤਾਰ ਸਿੰਘ ਸੰਧਵਾਂ, ਸੁਨੀਲ ਸਿੰਘ ਕਪੂਰ, ਸੁਖਮੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ । |
|
No comments:
Post a Comment