SABBLOK.. Sachi Khabar-Sach Da Haani
online newspaper
jd1
NES
www.sabblok.blogspot.com
LPU
RDAP
sab
Pages
ਮੁੱਖ ਪੰਨਾਂ
ਮੁੱਖ ਖਬਰਾਂ
ਵੀਡਿਓ ਵੀਜ਼ਨ
ਲੇਖ
ਕਹਾਣੀਆਂ
ਕਵਿਤਾਵਾਂ
ਗੀਤ/ਗਜਲਾਂ
ਧਾਰਮਿਕ
ਮਿੰਨੀ ਕਹਾਣੀ ਅਤੇ ਵਿਅੰਗ
ਕੰਡਾ ਦਾ ਕੰਡਾ
ਪੰਜਾਬੀ ਸਾਹਿਤਕ ਪੁਸਤਕਾ
ਪੁਰਾਣੇ ਪੰਜਾਬੀ ਗੀਤਾਂ ਦੇ ਵੀਡੀਓ ਦੇਖੋ
ਸੰਪਾਦਕੀ
ARTICLES IN ENGLISH
ਖੇਡ ਸੰਸਾਰ
ਖੇਤੀਬਾੜੀ ਅਤੇ ਸਿਹਤ ਸੰਸਾਰ
ਤਾਜਾ ਖਬਰਾਂ
Wednesday, 1 August 2012
ਮੁੱਖ ਮੰਤਰੀ ਨੇ ਏ ਸੀ ਤੇ ਪਾਬੰਦੀ ਨੂੰ ਸਹੀ ਠਹਿਰਾਇਆ
ਸ੍
ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦਸੂਹਾ ਦਾਣਾ ਮੰਡੀ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਵਿਕਾਸ ਸਬੰਧੀ ਸਮੱਸਿਆਵਾਂ ਸੁਣਦੇ ਹੋਏ। ਉਨ•ਾਂ ਦੇ ਨਾਲ ਸੁਖਜੀਤ ਕੌਰ ਸਾਹੀ ਵਿਧਾਇਕ ਹਲਕਾ ਦਸੂਹਾ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਅਤੇ ਹੋਰ ਦਿਖਾਈ ਦੇ ਰਹੇ ਹਨ.
www.sabblok.blogspot.com
ਦੇਸ਼ ਦੇ ਅੰਨ ਭੰਡਾਰ ਦੇ ਹਿੱਤ ਵਿੱਚ ਕੇਂਦਰ ਫਿਰਾਕਦਿਲੀ ਵਿਖਾਉਂਦਿਆਂ
1000 ਮੈਗਾਵਾਟ ਬਿਜਲੀ ਪੰਜਾਬ ਨੂੰ ਤੁਰੰਤ ਦੇਵੇ : ਬਾਦਲ
ਦਸੂਹਾ ਹਲਕੇ ਦੇ ਚਾਰ ਰੋਜ਼ਾ ਸੰਗਤ ਦਰਸ਼ਨ ਵਿੱਚ 231 ਪੰਚਾਇਤਾਂ ਨੂੰ 18 ਕਰੋੜ ਦੀ ਰਾਸ਼ੀ ਵੰਡੀ
ਚੌਥੇ ਦਿਨ 41 ਪਿੰਡਾਂ ਨੂੰ 5 ਕਰੋੜ ਦੀਆਂ ਗਰਾਂਟਾਂ ਜਾਰੀ
ਦਸੂਹਾ, 30 ਜੁਲਾਈ (ਸੁਰਜੀਤ ਸਿੰਘ ਨਿੱਕੂ) ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਤੁਰੰਤ ਕੇਂਦਰੀ ਪੂਲ ਵਿੱਚੋਂ 1000 ਮੈਗਾਵਾਟ ਵਾਧੂ ਬਿਜਲੀ ਪੰਜਾਬ ਨੂੰ ਦੇਵੇ ਤਾਂ ਜੋ ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਨ ਲਈ ਝੋਨੇ ਦੀ ਫ਼ਸਲ ਪੈਦਾ ਕਰ ਸਕਣ। ਮੁੱਖ ਮੰਤਰੀ ਪੰਜਾਬ ਅੱਜ ਇਥੇ ਦਸੂਹਾ ਵਿਧਾਨ ਸਭਾ ਹਲਕੇ ਵਿੱਚ ਸਥਾਨਕ ਦਾਣਾ ਮੰਡੀ ਵਿਖੇ ਆਯੋਜਿਤ ਚੌਥੇ ਦਿਨ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ•ਾਂ ਕਿਹਾ ਕਿ ਪੰਜਾਬ ਦਾ ਕਿਸਾਨ ਕੇਂਦਰੀ ਪੂਲ ਵਿੱਚ ਸਭ ਤੋਂ ਵੱਧ ਝੋਨਾ ਪੈਦਾ ਕਰਕੇ ਆਪਣਾ ਯੋਗਦਾਨ ਪਾਉਂਦਾ ਹੈ ਅਤੇ ਕੇਂਦਰ ਸਰਕਾਰ ਨੂੰ ਆਪਣੀ ਫਿਰਾਕਦਿਲੀ ਦਿਖਾਉਂਦਿਆਂ ਸੋਕੇ ਦੀ ਸਥਿਤੀ ਵਿੱਚ ਪੰਜਾਬ ਨੂੰ ਵੱਧ ਬਿਜਲੀ ਸਪਲਾਈ ਦੇਵੇ ਤਾਂ ਜੋ ਪੰਜਾਬ ਦਾ ਕਿਸਾਨ ਸੋਕੇ ਦੀ ਸਥਿਤੀ ਵਿੱਚ ਵੀ ਵੱਧ ਤੋਂ ਵੱਧ ਝੌਨਾ ਪੈਦਾ ਕਰਕੇ ਦੇਸ਼ ਦੀਆਂ ਲੋੜਾਂ ਨੂੰ ਪੂਰਾ ਕਰ ਸਕੇ। ਬਿਜਲੀ ਦੀਆਂ ਦਰਾਂ ਵਿੱਚ ਕੀਤੇ ਵਾਧੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਬਿਜਲੀ ਦੀਆਂ ਦਰਾਂ ਵਿਚ ਵਾਧਾ ਸਰਕਾਰ ਵੱਲੋਂ ਨਹੀਂ ਸਗੋਂ ਰੈਗੂਲੇਟਰੀ ਅਥਾਰਟੀ ਵੱਲੋਂ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਰੈਗੂਲੇਟਰੀ ਵੱਲੋਂ ਵਧਾਈਆਂ ਦਰਾਂ ਦੇਸ਼ ਦੇ ਦੂਸਰਿਆਂ ਸੂਬਿਆਂ ਤੋਂ ਬਹੁਤ ਘੱਟ ਹਨ। ਉਨ•ਾਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ 34 ਪ੍ਰਤੀਸ਼ਤ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ ਜਦ ਕਿ ਪੰਜਾਬ ਵਿੱਚ ਇਹ ਵਾਧਾ 12 ਪ੍ਰਤੀਸ਼ਤ ਹੀ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਘਾਟ ਸਰਕਾਰ ਦੀ ਪਾਵਰ ਨੀਤੀ ਕਰਕੇ ਨਹੀਂ ਬਲਕਿ ਬਿਜਲੀ ਦੀ ਕਿੱਲਤ ਵਰਖਾ ਨਾ ਪੈਣ ਕਰਕੇ ਹੈ। ਦਫ਼ਤਰਾਂ ਵਿੱਚ ਸਮੇਂ ਦੀ ਤਬਦੀਲੀ ਅਤੇ ਏ ਸੀ ਬੰਦ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਬਿਜਲੀ ਦੀ ਬੱਚਤ ਵਾਸਤੇ ਸਰਕਾਰ ਨੂੰ ਅਜਿਹੇ ਫੈਸਲੇ ਲੈਣ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਹੈ। ਪੰਜਾਬ ਵਿੱਚ ਪੈਟਰੋਲ ਉਤੇ ਸਭ ਤੋਂ ਵੱਧ ਵੈਟ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੈਟਰੋਲ ਦੀ ਵੱਧ ਕੀਮਤ ਵੈਟ ਕਰਕੇ ਨਹੀਂ ਬਲਕਿ ਕੇਂਦਰ ਸਰਕਾਰ ਵੱਲੋਂ ਤੇਲ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਰ ਵਾਰ ਕੀਤਾ ਜਾ ਰਿਹਾ ਵਾਧਾ ਹੈ। ਉਨ•ਾਂ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਇੱਕ ਪਾਸੇ ਆਮ ਵਿਅਕਤੀ ਦਾ ਕਚੂਮਰ ਨਿਕਲਿਆ ਪਿਆ ਹੈ ਦੂਜੇ ਪਾਸੇ ਖੇਤੀ ਲਾਗਤਾਂ ਨਾਲ ਕਿਸਾਨ ਦੀ ਆਰਥਿਕ ਹਾਲਤ ਬਦਤਰ ਹੋ ਪਈ ਹੈ ਅਤੇ ਦੂਸਰੇ ਪਾਸੇ ਤੇਲ ਕੰਪਨੀਆਂ ਵਾਰ ਵਾਰ ਕੀਮਤਾਂ ਵਧਾ ਕੇ ਮੁਨਾਫ਼ਾ ਕੁਟ ਰਹੀਆਂ ਹਨ।
ਉਲੰਪਿਕ ਖੇਡਾਂ ਵਿੱਚ ਪੰਜਾਬ ਦੇ ਜੇਤੂ ਰਹਿਣ ਵਾਲੇ ਖਿਡਾਰੀਆਂ ਦੇ ਸਨਮਾਨ ਸਬੰਧੀ ਉਨ•ਾਂ ਕਿਹਾ ਕਿ ਉਲੰਪਿਕ ਖੇਡਾਂ ਵਿੱਚ ਪੰਜਾਬ ਦੇ ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੀ ਖੇਡ ਨੀਤੀ ਦੇ ਅਨੁਸਾਰ ਆਰਥਿਕ ਸਨਮਾਨ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਸਰਕਾਰ ਨੇ ਸੂਬੇ ਦੇ 10 ਕੌਮਾਂਤਰੀ ਖਿਡਾਰੀਆਂ ਨੂੰ ਪੰਜਾਬ ਪੁਲਿਸ ਵਿੱਚ ਡੀ ਐਸ ਪੀ ਰੈਂਕ ਨਾਲ ਸਨਮਾਨਿਤ ਕੀਤਾ ਹੈ। ਦਸੂਹਾ ਅਤੇ ਪੰਜਾਬ ਵਿੱਚ ਹੋਰ ਜ਼ਿਲ•ੇ ਬਣਾਉਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਫੈਸਲਾ ਪੰਜਾਬ ਸਰਕਾਰ ਦੀ ਸਟੇਟ ਨੀਤੀ ਦੇ ਅਨੁਸਾਰ ਕੀਤਾ ਜਾਵੇਗਾ।
ਮੁੱਖ ਮੰਤਰੀ ਪੰਜਾਬ ਨੇ ਦਾਣਾ ਮੰਡੀ ਦਸੂਹਾ ਵਿੱਚ ਸੰਗਤ ਦਰਸ਼ਨ ਦਸੂਹਾ ਬਲਾਕ ਦੇ 41 ਪਿੰਡਾਂ ਦੀਆਂ ਪੰਚਾਇਤਾਂ ਦੀਆਂ ਵਿਕਾਸ ਸਬੰਧੀ ਸਮੱਸਿਆਵਾਂ ਸੁਣੀਆਂ ਅਤੇ ਉਨ•ਾਂ ਨੂੰ ਵਿਕਾਸ ਸਬੰਧੀ ਲਗਭਗ 5 ਕਰੋੜ ਰੁਪਏ ਦੇ ਚੈਕ ਜਾਰੀ ਕੀਤੇ। ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦਸੂਹਾ ਦੇ ਚਾਰ ਰੋਜ਼ਾ ਸੰਗਤ ਦਰਸ਼ਨ ਦੌਰਾਨ ਹਲਕੇ ਦੀਆਂ 231 ਪੰਚਾਇਤਾਂ ਨੂੰ 18 ਕਰੋੜ ਰੁਪਏ ਦੀ ਰਾਸ਼ੀ ਦੇ ਚੈਕ ਵਿਕਾਸ ਕਾਰਜਾਂ ਲਈ ਵੰਡੇ ਗਏ ਹਨ। ਉਨ•ਾਂ ਕਿਹਾ ਕਿ ਜਦੋਂ ਵੀ ਅਕਾਲੀ ਭਾਜਪਾ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਹੀ ਲੋਕਾਂ ਦੇ ਵਿਕਾਸ ਸਬੰਧੀ ਮਸਲੇ ਹੱਲ ਕਰਨ ਲਈ ਸੰਗਤ ਦਰਸ਼ਨ ਲਗਾਏ ਜਾਂਦੇ ਹਨ। ਉਨ•ਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗਰਾਂਟਾਂ ਦੀ ਵਰਤੋਂ ਨਿਰਧਾਰਤ ਸਮੇਂ ਵਿੱਚ ਖਰਚ ਕਰਕੇ ਇਨ•ਾਂ ਦਾ ਲੋਕਾਂ ਨੂੰ ਲਾਭ ਦਿੱਤਾ ਜਾਵੇ।
ਉਨ•ਾਂ ਕਿਹਾ ਕਿ ਪੰਜਾਬ ਵਿੱਚੋਂ ਬੇਰੁਜ਼ਗਾਰੀ ਦੇ ਖਾਤਮੇ ਵਾਸਤੇ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਤਕਨੀਕੀ ਸਿੱਖਿਆ ਪ੍ਰਾਪਤ ਕਰਕੇ ਰੁਜ਼ਗਾਰ ਪ੍ਰਾਪਤ ਕਰ ਸਕਣ। ਉਨ•ਾਂ ਕਿਹਾ ਕਿ ਨੌਕਰੀਆਂ ਦੇ ਸੀਮਤ ਹੋ ਰਹੇ ਯੁੱਗ ਵਿੱਚ ਨੌਜਵਾਨ ਤਕਨੀਕੀ ਸਿੱਖਿਆ ਰਾਹੀਂ ਸਵੈਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਹੋ ਸਕਦੇ ਹਨ। ਉਨ•ਾਂ ਕਿਹਾ ਕਿ ਸਰਕਾਰ ਵੱਲੋਂ ਖੇਤੀ ਅਧਾਰਤ ਧੰਦਿਆਂ ਜਿਨ•ਾਂ ਵਿੱਚ ਡੇਅਰੀ ਫਾਰਮਿੰਗ, ਮੱਛੀ ਪਾਲਣ, ਮੂਰਗੀ ਪਾਲਣ, ਇਮੂ ਪਾਲਣ ਅਤੇ ਖੇਤੀ ਅਧਾਰਤ ਹੋਰ ਪ੍ਰੋਸੈਸਿੰਗ ਦੇ ਖੇਤਰ ਵਿੱਚ ਨੌਜਵਾਨਾਂ ਅਤੇ ਘਰਾਂ ਦੀਆਂ ਸੁਆਣੀਆਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਨਾਲ ਉਨ•ਾਂ ਨੂੰ ਸਬਸਿਡੀ ਅਧਾਰਤ ਕਰਜ਼ੇ ਅਤੇ ਉਨ•ਾਂ ਦੀ ਮਾਰਕਿਟਿੰਗ ਲਈ ਵੀ ਮਾਹਿਰਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਤੇ ਸਰਵਸ੍ਰੀ ਅਵਿਨਾਸ਼ ਰਾਏ ਖੰਨਾ ਐਮ ਪੀ, ਬੀਬੀ ਸੁਖਜੀਤ ਕੌਰ ਸਾਹੀ ਵਿਧਾਇਕ ਹਲਕਾ ਦਸੂਹਾ, ਗੁਰਕਿਰਤ ਕ੍ਰਿਪਾਲ ਸਿੰਘ ਸਪੈਸ਼ਲ ਪ੍ਰਿੰਸੀਪਲ ਸਕੱਤਰ ਮੁੱਖ ਮੰਤਰੀ ਪੰਜਾਬ, ਗੁਰਚਰਨ ਸਿੰਘ ਵਿਸ਼ੇਸ਼ ਕਾਰਜ ਅਫਸ਼ਰ ਮੁੱਖ ਮੰਤਰੀ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ, ਲੋਕ ਨਾਥ ਆਂਗਰਾ ਡੀ ਆਈ ਜੀ ਜਲੰਧਰ ਰੇਂਜ, ਡਾ.ਹਰਸਿਮਰਤ ਸਿੰਘ ਸਾਹੀ, ਬਲਕਾਰ ਸਿੰਘ ਸਿੱਧੂ ਐਸ ਐਸ ਪੀ, ਬੀ ਐਸ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਵਤਾਰ ਸਿੰਘ ਭੁੱਲਰ ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ, ਰਾਹੁਲ ਚਾਬਾ ਐਸ ਡੀ ਐਮ ਦਸੂਹਾ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ ਅਤੇ ਪਤਵੰਤੇ ਹਾਜ਼ਰ ਸਨ।
No comments:
Post a Comment
Newer Post
Older Post
Home
View mobile version
Subscribe to:
Post Comments (Atom)
No comments:
Post a Comment