Pages

Saturday, 13 October 2012

ਮੋਟਰਸਾਈਕਲ ਸਵਾਰ 2 ਜਣੇ ਹਲਾਕ

www.sabblok.blogspot.com

ਨਕੋਦਰ, - (ਟੋਨੀ\ਬਿੱਟੂ )-ਅੱਜ ਸ਼ਾਮ ਸ਼ੰਕਰ ਚੌਕ ਨੇੜੇ ' ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ 2 ਜਣੇ ਹਲਾਕ ਹੋ ਗਏ। ਪੁਲਿਸ ਸੂਤਰਾਂ ਤੋਂ ਪ੍ਰਾਪਤ ਵੇਰਵੇ ਅਨੁਸਾਰ ਅੱਜ ਸ਼ਾਮ ਕਰੀਬ ਪੌਣੇ ਪੰਜ ਵਜੇ ਬਾਈਪਾਸ ਰੋਡ ਨੇੜੇ ਸ਼ੰਕਰ ਚੌਕ ਵਿਖੇ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਮੋਟਰਸਾਈਕਲ ਚਾਲਕ 'ਤੇ ਪਿੱਛੇ ਬੈਠੀ ਇਕ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੌਰਾਨ ਟਰੱਕ ਚਾਲਕ ਟਰੱਕ ਸਮੇਤ ਫਰਾਰ ਹੋ ਗਿਆ। ਪੁਲਿਸ ਸੂਤਰਾਂ ਅਨੁਸਾਰ ਮ੍ਰਿਤਕਾਂ ਦੀ ਪਛਾਣ ਧਰਮਿੰਦਰ ਸਿੰਘ (ਭਿੰਦਾ) ਵਾਸੀ ਪਿੰਡ ਸਿੱਧਵਾਂ ਸਟੇਸ਼ਨ ਅਤੇ ਗੁਰਦੀਪ ਕੌਰ ਪਤਨੀ ਬਲਵੀਰ ਸਿੰਘ ਪਿੰਡ ਬੀੜ ਬਾਲੋਕੀ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।