SABBLOK.. Sachi Khabar-Sach Da Haani

online newspaper

Pages

▼

Thursday, 21 March 2013

10ਵੀਂ ਦੇ ਵਿਦਿਆਰਥੀਆਂ ਲਈ ਅਹਿਮ ਐਲਾਨ

www.sabblok.blogspot.com
 |
10ਵੀਂ ਦੇ ਵਿਦਿਆਰਥੀਆਂ ਲਈ ਅਹਿਮ ਐਲਾਨਚੰਡੀਗੜ੍ਹ—ਆਪਣੇ ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ 10ਵੀਂ 'ਚੋਂ 80 ਫੀਸਦੀ ਜਾਂ ਉਸ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ 11ਵੀਂ ਅਤੇ 12 ਵੀਂ ਜਮਾਤ ਲਈ 30,000 ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਵਿਕਾਸ ਸੂਚੀ 'ਚ ਪਹਿਲੇ ਸਥਾਨ 'ਤੇ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਖੇ 10 ਕਰੋੜ ਦੀ ਲਾਗਤ ਨਾਲ ਮਰੀਨ ਅਕੈਡਮੀ ਬਣੇਗੀ। ਇਸ ਦੇ ਨਾਲ ਹੀ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ 1000 ਰੁਪਏ ਮਹੀਨਾ ਭੱਤਾ ਦਿੱਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨਿੱਜੀ ਸਹਾਇਤਾ ਨਾਲ ਪ੍ਰਾਈਵੇਟ ਸਕੂਲ ਖੋਲ੍ਹੇਗੀ ਅਤੇ ਇਨ੍ਹਾਂ ਸਕੂਲਾਂ 'ਚ ਗਰੀਬ ਬੱਚਿਆਂ ਲਈ 20 ਫੀਸਦੀ ਕੋਟਾ ਰੱਖਿਆ ਜਾਵੇਗਾ। ਸਕੂਲਾਂ ਲਈ ਜ਼ਮੀਨ ਦੇਣ ਵਾਲੇ ਪਿੰਡ ਦੇ ਸਾਰੇ ਬੱਚਿਆਂ ਨੂੰ ਮੁਫਤ ਸਿੱਖਿਆ ਦਿੱਤੀ ਜਾਵੇਗੀ। ਬਜਟ ਦੌਰਾਨ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਦੀ ਵਿੱਤੀ ਸਹਾਇਤਾ ਲਈ 8 ਕਰੋੜ ਦਾ ਟੀਚਾ ਰੱਖਿਆ ਗਿਆ ਹੈ। ਰੁਜ਼ਗਾਰ ਸਿਰਜਣਾ ਲਈ 28 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਪੰਜਾਬੀ ਭਾਸ਼ਾ ਅਤੇ ਸਾਹਿਤਿਕ ਸਰਗਰਮੀਆਂ ਲਈ 3 ਕਰੋੜ ਅਤੇ ਤਕਨੀਕੀ ਸਿੱਖਿਆ ਲਈ 200 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਚੇਰੀ ਸਿੱਖਿਆ ਲਈ 152 ਕਰੋੜ ਰੁਪਏ ਖਰਚੇ ਜਾਣ ਦਾ ਐਲਾਨ ਕੀਤਾ ਗਿਆ ਹੈ
SABBLOK at 05:36
Share

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।

‹
›
Home
View web version
Powered by Blogger.