Pages

Sunday, 7 April 2013

'ਸਾਡਾ ਹੱਕ' 'ਤੇ ਰੋਕ ਦਾ ਸਵਾਗਤ ਕੀਤਾ ਰਵਨੀਤ ਬਿੱਟੂ ਨੇ

www.sabblok.blogspot.com
'ਸਾਡਾ ਹੱਕ' 'ਤੇ ਰੋਕ ਦਾ ਸਵਾਗਤ ਕੀਤਾ ਰਵਨੀਤ ਬਿੱਟੂ ਨੇ (ਵੀਡੀਓ)ਰੋਪੜ- ਸ੍ਰੀ ਆਨੰਦਪੁਰ ਲੋਕਸਭਾ ਹਲਕੇ ਤੋਂ ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਵਿਵਾਦਿਤ ਫਿਲਮ 'ਸਾਡਾ ਹੱਕ' ਦੀ ਰਿਲੀਜ਼ ਰੋਕੇ ਜਾਣ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਰੋਪੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿੱਟੂ ਨੇ ਕਿਹਾ ਕਿ ਸੂਬੇ ਦੀ ਅਮਨ ਕਾਨੂੰਨ ਦੀ ਹਾਲਤ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਨੇ ਇਹ ਚੰਗਾ ਫੈਸਲਾ ਲਿਆ ਹੈ।
ਹਾਲਾਂਕਿ ਬਿੱਟੂ ਨੇ ਕਿਹਾ ਕਿ ਫਿਲਮ ਵਿਚਲੇ ਕੁਝ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਹਟਾ ਕੇ ਜੇਕਰ ਇਹ ਫਿਲਮ ਰਿਲੀਜ਼ ਕੀਤੀ ਜਾਂਦੀ ਹੈ ਤਾਂ ਇਸ 'ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।
ਇਹ ਫਿਲਮ 1980 ਦੇ ਦਹਾਕੇ ਦੌਰਾਨ ਪੰਜਾਬ 'ਚ ਫੈਲੇ ਅੱਤਵਾਦ ਦੇ ਦੌਰ 'ਤੇ ਬਣੀ ਹੈ ਅਤੇ ਰਵਨੀਤ ਬਿੱਟੂ ਦੇ ਦਾਦਾ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵੀ ਉਸ ਦੌਰ 'ਚ ਸ਼ਹੀਦ ਹੋਏ ਸਨ। ਇਸ ਫਿਲਮ 'ਤੇ ਪੰਜਾਬ ਸਰਕਾਰ ਨੇ ਵੀਰਵਾਰ ਦੇਰ ਰਾਤ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਸੀ। ਪੰਜਾਬ ਦੀ ਪਾਬੰਦੀ ਤੋਂ ਬਾਅਦ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਵੀ ਫਿਲਮ ਦੀ ਰਿਲੀਜ਼ ਰੋਕ ਦਿੱਤੀ ਗਈ ਸੀ।

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।