www.sabblok.blogspot.com
ਚੰਡੀਗੜ੍ਹ (ਹਰੀਸ਼ ਚੰਦਰ ਬਾਗਾਂ ਵਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ
ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ 1984 ਵਿਚ ਸਿੱਖ ਦੀ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ
ਨੂੰ ਛੱਡਣ ਦੇ ਫੈਸਲੇ ’ਤੇ ਹੈਰਾਨੀ ਪ੍ਰਗਟ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ਵਿਚ
ਉਨ੍ਹਾਂ ਆਸ ਜਤਾਈ ਕਿ ਜਿਵੇਂ ਜਗਦੀਸ਼ ਟਾਇਟਲਰ ਦੇ ਕੇਸ ਵਿਚ ਸੁਪਰੀਮ ਕੋਰਟ ਨੇ ਦੁਬਾਰਾ
ਜਾਂਚ ਦੇ ਹੁਕਮ ਦਿੱਤੇ ਹਨ, ਉਵੇਂ ਹੀ ਇਸ ਕੇਸ ਵਿਚ ਸੁਪਰੀਮ ਕੋਰਟ ਮੁੜ ਜਾਂਚ ਦੇ ਹੁਕਮ
ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਦੁਨੀਆਂ ਵਿਚ ਸਭ ਤੋਂ ਵੱਡੀ
ਕਤਲੋਗਾਰਤ ਦੇ 29 ਸਾਲ ਬਾਅਦ ਵੀ ਦਿੱਲੀ ਪੁਲਿਸ, ਕਾਂਗਰਸ ਤੇ ਸੀ.ਬੀ.ਆਈ. ਦੀ ਮਿਲੀਭੁਗਤ
ਨਾਲ ਕਿਸੇ ਨੂੰ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਦੁਨੀਆਂ ਦੇ ਸਭ ਤੋਂ
ਵੱਡੇ ਲੋਕਤੰਤਰ ’ਤੇ ਧੱਬਾ ਹੈ ਕਿ ਇਹ ਫੈਸਲਾ ਉਸ ਦਿਨ ਆਇਆ ਹੈ ਜਦ ਸੀ.ਬੀ.ਆਈ. ਨੇ
ਸੁਪਰੀਮ ਕੋਰਟ ਵਿਚ ਖੁਦ ਮੰਨਿਆ ਹੈ ਕਿ ਉਸਨੇ ਮਹੱਤਪੂਰਨ ਫਾਇਲਾਂ ਕਾਂਗਰਸੀ ਮੰਤਰੀਆਂ ਨੂੰ
ਦਿਖਾਈਆਂ ਸਨ, ਜਿਨ੍ਹਾਂ ਵਿਚ ਕਾਂਗਰਸੀ ਮੰਤਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ
ਕਿਹਾ ਕਿ ਸਾਰੀ ਕਾਂਗਰਸ ਦਾ ਜ਼ੋਰ 10 ਜਨਪਥ ਵਿਚ ਰਹਿਣ ਵਾਲਿਆਂ ਨੂੰ ਬਚਾਉਣ ’ਤੇ ਲੱਗਾ
ਹੈ, ਕਿਉਂ ਜੋ ਉਨ੍ਹਾਂ ਨੂੰ ਪਤਾ ਹੈ ਕਿ ਸੱਜਣ ਕੁਮਾਰ ਤੇ ਜਗਦੀਸ਼ ਟਾਇਟਲਰ ਕੋਲੋਂ
ਪੁੱਛਗਿੱਛ ਨਾਲ ਉਨ੍ਹਾਂ ਦੀ ਭੂਮਿਕਾ ਵੀ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖ
ਕਤਲੇਆਮ ਦੇ ਇਨ੍ਹਾਂ ਦੋਸ਼ੀਆਂ ਨੂੰ ਕਾਂਗਰਸ ਦੇ ਪਹਿਲੇ ਪਰਿਵਾਰ ਦੇ ਹਿੱਤਾਂ ਦੀ ਰਾਖੀ ਲਈ ਬਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਕਤਲੋਗਾਰਤ ਦੇ ਦੋਸ਼ੀਆਂ ਨੂੰ ਮਿਸਾਲੀ ਸਾਜ਼ਾਵਾਂ ਦਿਵਾਉਣ Ñਲਈ ਆਪਣਾ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਰੇ ਵਖਰੇਵਿਆਂ ਤੋਂ ਉਪਰ ਉਠਕੇ ਕਾਂਗਰਸ ਦੇ ਇਸ ਕਰੂਪ ਚਿਹਰੇ ਦਾ ਪਰਦਾਫਾਸ਼ ਕਰਨ ਤੇ ਕਤਲ ਹੋਏ 3 ਹਜ਼ਾਰ ਸਿੱਖਾਂ ਦੇ ਕਾਤਲਾਂ ਨੂੰ ਸਜਾ ਦਿਵਾਉਣ ਲਈ ਅੱਗੇ ਆਉਣ ਤੇ ਅਕਾਲੀ ਦਲ ਦਾ ਸਾਥ ਦੇਣ, ਕਿਉਂ ਜੋ ਇੰਨੀ ਵੱਡੀ ਨਸਲਕੁਸ਼ੀ ਲਈ ਕਿਸੇ ਇਕ ਵੀ ਦੋਸ਼ੀ ਨੂੰ ਸਜਾ ਨਾ ਹੋਣਾ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ’ਤੇ ਕਲੰਕ ਹੈ।

No comments:
Post a Comment