Pages

Saturday, 6 April 2013

ਮਾਸਟਰ ਕੇਡਰ ਦੀਆਂ ਤਰੱਕੀਆਂ ਜਲਦ ਕਰਨ ਦੀ ਮੰਗ

www.sabblok.blogspot.com 
ਅਨੰਦਪੁਰ ਸਾਹਿਬ, 5 ਮਾਰਚ (ਕਰਨੈਲ ਸਿੰਘ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਬਲਾਕ ਇਕਾਈ ਅਨੰਦਪੁਰ ਸਾਹਿਬ ਦੀ ਮੀਟਿੰਗ ਇਥੇ ਬਲਾਕ ਪ੍ਰਧਾਨ ਅਜੇ ਕੁਮਾਰ ਬੈਂਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਅਧਿਆਪਕ ਵਰਗ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ 'ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮੂਹ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਮਾਸਟਰ ਕੇਡਰ ਤੋਂ ਲੈਕਚਰਾਰਾਂ ਤੇ ਮੁੱਖ ਅਧਿਆਪਕਾਂ ਦੀਆਂ ਤਰੱਕੀਆਂ ਕਰਨ ਤੋਂ ਜਾਣ ਬੁਝ ਕੇ ਟਾਲਾਂ ਵੱਟ ਰਹੀ ਹੈ ਜਿਸ ਕਰਕੇ ਸਮੱੁਚੇ ਮਾਸਟਰ ਕੇਡਰ ਵਰਗ 'ਚ ਸਰਕਾਰ ਪ੍ਰਤੀ ਭਾਰੀ ਨਰਾਜਗੀ ਪਾਈ ਜਾ ਰਹੀ ਹੈ | ਮੀਟਿੰਗ ਬੁਲਾਰਿਆਂ ਨੇ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਤੋਂ ਮੰਗ ਕੀਤੀ ਹੈ ਕਿ ਮਾਸਟਰ ਕੇਡਰ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਤਰੱਕੀਆਂ ਦੇ ਮਸਲੇ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ, ਏ. ਸੀ. ਪੀ. ਗਰੇਡ ਪਲੇਸਮੈਂਟ ਪਹਿਲੇ ਦੀ ਤਰ੍ਹਾਂ ਲਾਗੂ ਕੀਤੀ ਜਾਵੇ | ਮੀਟਿੰਗ 'ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਮਹੀਨੇ ਦੇ ਹਰ ਦੂਜੇ ਸ਼ੁੱਕਰਵਾਰ ਨੂੰ ਯੂਨੀਅਨ ਦੀ ਬਲਾਕ ਇਕਾਈ ਦੀ ਮੀਟਿੰਗ ਵੀ ਕੀਤੀ ਜਾਵੇ | ਮੀਟਿੰਗ 'ਚ ਹਿੰਮਤ ਸਿੰਘ ਰਾਣਾ ਤੇ ਗੁਰਜਤਿੰਦਰਪਾਲ ਸਿੰਘ ਮਟੌਰ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਕਤ ਤੋਂ ਇਲਾਵਾ ਰਾਮ ਸਿੰਘ, ਬਰਿੰਦਰਪਾਲ ਸਿੰਘ, ਦਰਸ਼ਨ ਸਿੰਘ, ਬਾਲ ਕਿ੍ਸ਼ਨ, ਇਕਬਾਲ ਸਿੰਘ, ਬਾਲਕ ਰਾਮ, ਅਣਖਪਾਲ ਸਿੰਘ, ਪਰਮਜੀਤ ਸਿੰਘ, ਹਰੀਸ ਚੰਦਰ ਆਦਿ ਹਾਜ਼ਰ ਸਨ |

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।