jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday, 15 May 2013

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ 19 ਮਈ ਨੂੰ ਹੋਣ ਵਾਲੀਆਂ ਚੋਣਾਂ ਸਮੇਂ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਵਿੱਚ ਕੰਨਵੈਂਸਿੰਗ ਕਰਨ ਤੇ ਪਾਬੰਦੀ

www.sabblok.blogspot.com
ਐਸ.ਏ.ਐਸ.ਨਗਰ: 14 ਮਈ  (ਜਤਿੰਦਰ ਸਿੰਘ ਸੱਭਰਵਾਲ) :
ਸ੍ਰੀ ਪ੍ਰਵੀਨ ਕੁਮਾਰ ਥਿੰਦ ਆਈ.ਏ.ਐਸ. ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 19 ਮਈ 2013 ਨੂੰ ਹੋਣ ਵਾਲੀਆਂ ਚੋਣਾਂ ਵਾਲੇ ਦਿਨ  ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਫੌਜ਼ਦਾਰੀ ਜਾਬਤਾ ਸੰਘਤਾ 1973(1974 ਦਾ ਐਕਟ ਨੰ: 2 ) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋ ਕਰਦਿਆਂ ਪੋਲਿੰਗ ਸਟੇਸ਼ਨਾਂ ਦੇ  100 ਮੀਟਰ ਦੇ ਘੇਰੇ ਵਿੱਚ ਆਮ ਜਨਤਾ ਨੂੰ  ਕੰਨਵੈਂਸਿੰਗ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਉਹਨਾਂ ਪੋਿਲੰਗ ਸਟੇਸ਼ਨਾਂ ਦੇ ਆਸ ਪਾਸ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗ ਕਰਨ, ਨਾਹਰੇ ਲਾਉਣ, ਵਿਖਾਵਾ ਕਰਨ ਆਦਿ ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਪੈਰਾਮਿਲਟਰੀ ਫੋਰਸ਼ਜ, ਮਿਲਟਰੀ ਫੋਜਸ਼ਜ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀ /ਕਰਮਚਾਰੀ ਅਤੇ ਧਾਰਮਿਕ ਰਸਮਾਂ, ਸਾਦੀਆਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਕਰਨ ਸਬੰਧੀ ਹੋਣ ਵਾਲੇ ਇਕੱਠ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 19 ਮਈ 2013 ਨੂੰ ਚੋਣਾਂ ਵਾਲੇ ਦਿਨ ਲਾਗੂ ਰਹਿਣਗੇ।
 

No comments: