jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday, 23 May 2013

ਡਰਾਈਵਰ ਹੀ ਨਿਕਲਿਆ ਪਰਿਵਾਰ ਦੇ 7 ਲੋਕਾਂ ਦਾ ਕਾਤਲ

www.sabblok.blogspot.com
ਡਰਾਈਵਰ ਹੀ ਨਿਕਲਿਆ ਪਰਿਵਾਰ ਦੇ 7 ਲੋਕਾਂ ਦਾ ਕਾਤਲ
ਗਾਜ਼ੀਆਬਾਦ—ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਕੋਤਵਾਲੀ ਥਾਣਾ ਖੇਤਰ ਦੀ ਨਵੀਂ ਬਸਤੀ ਕਲੋਨੀ 'ਚ ਬੁੱਧਵਾਰ ਨੂੰ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਰਾਹੁਲ ਨਾਂ ਦੇ ਇਸ ਡਰਾਈਵਰ ਨੇ ਹੀ ਪਰਿਵਾਰ ਦੇ 7 ਲੋਕਾਂ ਦੀ ਹੱਤਿਆ ਕੀਤੀ ਹੈ। ਉਸ ਨੂੰ ਇਕ ਹਫਤਾ ਪਹਿਲਾਂ ਹੀ ਨੌਕਰੀ ਤੋਂ ਚੋਰੀ ਦੇ ਦੋਸ਼ ਅਧੀਨ ਕੱਢ ਦਿੱਤਾ ਗਿਆ ਸੀ। ਜਿਸ ਚਾਕੂ ਨਾਲ ਇਸ ਪਰਿਵਾਰ ਦੀ ਹੱਤਿਆ ਕੀਤੀ ਗਈ, ਪੁਲਸ ਨੇ ਉਹ ਚਾਕੂ ਵੀ ਬਰਾਮਦ ਕਰ ਲਿਆ ਹੈ। ਇਸ ਤੋਂ ਇਲਾਵਾ ਦੋਸ਼ੀ ਕੋਲੋਂ ਗਹਿਣੇ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੁਲਸ ਨੇ ਇਸ ਮਾਮਲੇ 'ਚ ਕਿਸੇ ਨਜ਼ਦੀਕੀ ਦੇ ਸ਼ਾਮਲ ਹੋਣ ਦਾ ਸ਼ੱਕ ਜ਼ਾਹਰ ਕੀਤਾ ਸੀ। ਮ੍ਰਿਤਕਾਂ ਦੀ ਕਾਲ ਡਿਟੇਲ ਰਿਕਾਰਡ ਤੋਂ ਜੋ ਸੰਕੇਤ ਮਿਲ ਰਹੇ ਹਨ, ਉਸ ਨਾਲ ਇਸ ਗੱਲ ਵੱਲ ਇਸ਼ਾਰਾ ਹੋ ਰਿਹਾ ਸੀ ਕਿ ਹੱਤਿਆਰਾ ਕੋਈ ਨਜ਼ਦੀਕੀ ਆਦਮੀ ਹੋ ਸਕਦਾ ਹੈ, ਜੋ ਪਰਿਵਾਰ ਦੀ ਹਰ ਗਤੀਵਿਧੀ ਨੂੰ ਜਾਣਦਾ ਸੀ।
ਜ਼ਿਕਰਯੋਗ ਹੈ ਕਿ ਗਾਜ਼ੀਆਬਾਦ 'ਚ ਬੁੱਧਵਾਰ ਨੂੰ ਇਕ ਕਾਰੋਬਾਰੀ ਸਮੇਤ ਉਸ ਦੇ ਪਰਿਵਾਰ ਦੇ 6 ਲੋਕ ਆਪਣੇ ਘਰ 'ਚ ਮ੍ਰਿਤਕ ਪਾਏ ਗਏ ਸਨ। ਘਰ ਦੀਆ ਟੁੱਟੀਆਂ ਹੋਈਆਂ ਅਲਮਾਰੀਆਂ ਨੂੰ ਦੇਖਣ ਤੋਂ ਬਾਅਦ ਲੱਗਦਾ ਸੀ ਕਿ ਦੋਸ਼ੀਆਂ ਨੇ ਘਰ 'ਚ ਰੱਖਿਆ ਕੀਮਤੀ ਸਮਾਨ ਵੀ ਚੋਰੀ ਕਰ ਲਿਆ ਹੈ। ਬੁੱਧਵਾਰ ਨੂੰ ਸਵੇਰੇ 8 ਵਜੇ ਦੇ ਕਰੀਬ ਗੁਆਂਢੀਆਂ ਨੇ ਘਰ ਦਾ ਮੁੱਖ ਦਰਵਾਜ਼ਾ ਖੁੱਲ੍ਹਾ ਦੇਖਿਆ ਤਾਂ ਇਸ ਘਟਨਾ ਸੰਬੰਧੀ ਪੁਲਸ ਨੂੰ ਜਾਣਕਾਰੀ ਦਿੱਤੀ।

No comments: