jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday, 15 May 2013

ਸੰਤ ਜਰਨੈਲ ਸਿੰਘ ਦੀ ਫੋਟੋ ਉਤਾਰਨ 'ਤੇ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ- ਮਾਨ

www.sabblok.blogspot.com



ਪੱਟੀ, 15 ਮਈ ਬਲਜਿੰਦਰ ਸਿੰਘ ਮੋਰਜੰਡ )-1984 ਵਿਚ ਸ੍ਰੀ ਹਰਿਮੰਦਰ ਸਾਹਿਬ ਤੇ ਹਿੰਦੁਸਤਾਨ ਦੇ ਹੁਕਮਰਾਨਾਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਹਜ਼ਾਰਾਂ ਸਿੱਖ ਸ਼ਹੀਦ ਹੋ ਗਏ ਸਨ ਜਿਨ੍ਹਾਂ ਦੀ ਯਾਦ ਵਿਚ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਨਜ਼ਦੀਕ ਸ੍ਰੀ ਦਰਬਾਰ ਸਾਹਿਬ ਵਿਖੇ ਯਾਦਗਾਰ ਬਣਾਈ ਹੈ । ਪਰ ਦੇਸ਼ ਦੇ ਕਾਂਗਰਸ ਅਤੇ ਭਾਜਪਾ ਦੀਆਂ ਪਾਰਟੀਆਂ ਸਿੱਖ ਕੌਮ ਦੇ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫੋਟੋ ਨੂੰ ਉਤਰਵਾਉਣ ਵਾਸਤੇ ਹੋਰ ਸ਼ਹੀਦਾਂ ਦੀ ਯਾਦ 'ਚ ਸਿਲਾਂ ਤੇ ਉਕਰੇ ਨਾਮ 'ਤੇ ਕਿੰਤੂ ਪ੍ਰੰਤੂ ਕਰ ਰਹੀਆਂ ਹਨ ਜੋ ਕਿ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ । ਉਪ੍ਰੋਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ; ਸਿਮਰਨਜੀਤ ਸਿੰਘ ਮਾਨ ਨੇ ਜਥੇ: ਸੱਜਣ ਸਿੰਘ ਦੇ ਗ੍ਰਹਿ ਪਿੰਡ ਚੂਸਲੇਵੜ ਮੋੜ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ । ਇਸ ਮੌਕੇ ਜਥੇ: ਸਤਨਾਮ ਸਿੰਘ ਮਨਾਵਾਂ, ਨਰਿੰਦਰ ਸਿੰਘ ਚੂਸਲੇਵੜ, ਹਰਬੀਰ ਸਿੰਘ ਸੰਧੂ, ਰਣਜਤ ਸਿੰਘ ਪੱਟੀ, ਰਣਜੀਤ ਸਿੰਘ ਰਾਣਾ, ਜਰਨੈਲ ਸਿੰਘ ਆਦਿ ਮੌਜੂਦ ਸਨ ।

No comments: