jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 13 May 2013

ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਮੀਟਿੰਗ

www.sabblok.blogspot.com
ਮਹਿਲ ਕਲਾਂ 
ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਸੂਬਾਈ ਪ੍ਰਧਾਨ ਕਰਨੈਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਨਿੱਜੀਕਰਨ, ਸਿੱਖਿਆ, ਵਿਦਿਆਰਥੀਆਂ ਅਤੇ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ 24 ਮਈ ਨੂੰ ਚੰਡੀਗੜ੍ਹ ਵਿਖੇ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ, ਚੰਡੀਗੜ੍ਹ ਦੇ ਦਫ਼ਤਰ ਦੇ ਕੀਤੇ ਜਾ ਰਹੇ ਘਿਰਾਓ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ | ਇਸ ਸਮੇਂ ਸੂਬਾਈ ਜਨਰਲ ਸਕੱਤਰ ਸਿਵ ਕੁਮਾਰ, ਨਿਰਮਲ ਸਿੰਘ ਸੰਗਰੂਰ, ਕਮਲਜੀਤ ਸਿੰਘ ਲੁਧਿਆਣਾ, ਜਗਪਾਲ ਸਿੰਘ ਮਾਨਸਾ, ਦਵਿੰਦਰ ਸਿੰਘ ਸੰਘੇੜਾ, ਰਣਜੀਤ ਸਿੰਘ ਮਾਨ ਅਤੇ ਕੁਲਵਿੰਦਰ ਸਿੰਘ ਮੁਕਤਸਰ ਆਦਿ ਨੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਇਕ-ਮੁੱਠ ਹੋ ਕੇ 24 ਮਈ ਨੂੰ ਚੰਡੀਗੜ੍ਹ ਵਿਖੇ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਦੇ ਦਫ਼ਤਰ ਦੇ ਘਿਰਾਓ ਦੌਰਾਨ ਵਹੀਰਾਂ ਘੱਤ ਕੇ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ |

No comments: