jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday, 15 May 2013

ਸੁਖਬੀਰ ਵਲੋਂ ਐੱਨ. ਆਰ. ਆਈਜ਼ ਲਈ ਅਹਿਮ ਰਾਹਤਾਂ

www.sabblok.blogspot.com
ਸੁਖਬੀਰ ਵਲੋਂ ਐੱਨ. ਆਰ. ਆਈਜ਼ ਲਈ ਅਹਿਮ ਰਾਹਤਾਂ

ਚੰਡੀਗੜ (ਭੁੱਲਰ)-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐੱਨ. ਆਰ. ਆਈ. ਸੰਮੇਲਨ ਦੌਰਾਨ ਪ੍ਰਵਾਸੀ ਭਾਰਤੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵੱਲ ਵੱਡੀ ਪਹਿਲਕਦਮੀ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਭਾਗੀਦਾਰ ਬਣਾਉਣ ਲਈ ਤਿਆਰ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਹੈ।
ਅੱਜ ਇੱਥੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਜਿੱਥੇ ਐੱਨ. ਆਰ. ਆਈਜ਼ ਸਬੰਧੀ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਦਾ ਨਿਰੀਖਣ ਕੀਤਾ।
ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ ਮਕਸਦ ਸਿਰਫ ਨਿਵੇਸ਼ ਨੂੰ ਹੀ ਹੁਲਾਰਾ ਦੇਣਾ ਨਹੀਂ ਸਗੋਂ ਉਨ੍ਹਾਂ ਦੀ ਮਾਤਰ-ਭੂਮੀ ਨਾਲ ਭਾਵੁਕ ਸਾਂਝ ਨੂੰ ਹੋਰ ਪੀਢਾ ਕਰਨਾ ਹੈ।  ਉਨ੍ਹਾਂ ਐੱਨ. ਆਰ. ਆਈ. ਨੂੰ ਅਹਿਮ ਰਾਹਤਾਂ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਨਵੀਂ ਹਾਊਸਿੰਗ ਤੇ ਨਿਵੇਸ਼ ਨੀਤੀ ਤਹਿਤ  ਪੁੱਡਾ ਦੇ ਰਿਹਾਇਸ਼ੀ ਤੇ ਵਪਾਰਕ ਪਲਾਟਾਂ ਵਿਚ ਐੱਨ. ਆਰ. ਆਈਜ਼ ਲਈ 10 ਫੀਸਦੀ ਰਾਖਵਾਂਕਰਨ ਕੀਤਾ ਗਿਆ ਹੈ ਜਿਸ ਨਾਲ ਪੰਜਾਬ ਸਰਕਾਰ ਵਲੋਂ ਪ੍ਰਵਾਸੀਆਂ ਨਾਲ ਕੀਤਾ ਵੱਡਾ ਵਾਅਦਾ ਹਕੀਕਤ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਵਿਆਹ ਰਜਿਸਟ੍ਰੇਸ਼ਨ ਲਈ ਅਧਿਕਾਰਤ ਅਫਸਰਾਂ ਦੀ ਗਿਣਤੀ 22 ਤੋਂ ਵਧਾ ਕੇ 190 ਕਰ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਸਿਰਫ ਜ਼ਿਲਾ ਮਾਲ ਅਫਸਰਾਂ ਨੂੰ ਹੀ ਵਿਆਹਾਂ ਦੀ ਰਜਿਸਟ੍ਰੇਸ਼ਨ ਦੇ ਅਧਿਕਾਰ ਸਨ ਜੋ ਕਿ ਹੁਣ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਵੀ ਦੇ ਦਿੱਤੇ ਗਏ ਹਨ। ਕੰਪਲਸਰੀ ਮੈਰਿਜ ਰਜਿਸਟ੍ਰੇਸ਼ਨ ਅਤੇ ਹਿਊਮਨ ਸਮੱਗਲਿੰਗ ਐਕਟਾਂ ਨੂੰ ਇਤਿਹਾਸਕ ਕਰਾਰ ਦਿੰਦਿਅÎਾਂ ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਨਵੇਂ ਕਾਨੂੰਨਾਂ ਨਾਲ ਅਸੀਂ ਜਿੱਥੇ ਵਿਆਹਾਂ ਦੇ ਮਾਮਲਿਆਂ ਵਿਚ ਹੁੰਦੀ ਧੋਖਾਧੜੀ ਰੋਕਣ ਵਿਚ ਸਫਲ ਹੋਵਾਂਗੇ, ਉੱਥੇ ਗੈਰਕਾਨੂੰਨੀ ਏਜੰਟਾਂ ਨੂੰ ਵੀ ਨੱਥ ਪਾਈ ਜਾ ਸਕੇਗੀ। ਉਨ੍ਹਾਂ ਮੋਹਾਲੀ ਵਿਖੇ ਐੱਨ. ਆਰ. ਆਈ. ਭਵਨ ਦੀ ਸਥਾਪਨਾ ਲਈ ਵੀ ਅਧਿਕਾਰੀਆਂ ਨੂੰੁ ਖਾਕਾ ਤਿਆਰ ਕਰਨ ਦੇ ਹੁਕਮ ਦਿੱਤੇ।
ਮਜੀਠੀਆ ਨੇ ਉਪ ਮੁੱਖ ਮੰਤਰੀ ਨੂੰ ਦੱਸਿਆ ਕਿ ਵਿਭਾਗ ਵਲੋਂ ਇਕ ਅਹਿਮ ਫੈਸਲੇ ਰਾਹੀਂ ਇਸ ਗੱਲ ਦੀ ਵਿਵਸਥਾ ਕੀਤੀ ਗਈ ਹੈ ਕਿ ਪ੍ਰਵਾਸੀ ਭਾਰਤੀ ਆਪਣੀ ਜਾਇਦਾਦ ਨੂੰ ਅਨੇਕ ਵਾਰ ਖਾਲੀ ਕਰਵਾ ਸਕਦਾ ਹੈ ਜਦ ਕਿ ਪਹਿਲਾਂ ਉਹ ਇਕ ਜਾਇਦਾਦ ਨੂੰ ਸਿਰਫ ਇਕ ਵਾਰ ਹੀ ਖਾਲੀ ਕਰਵਾ ਸਕਦਾ ਸੀ। ਉਨ੍ਹਾਂ ਦੱਸਿਆ ਕਿ ਇਹ ਸੋਧ ਪੇਂਡੂ ਖੇਤਰਾਂ ਵਿਚ ਵੀ ਲਾਗੂ ਕੀਤੀ ਗਈ ਹੈ। ਸੂਬੇ ਵਿਚ ਪ੍ਰਵਾਸੀਆਂ ਦੀਆਂ ਜਾਇਦਾਦਾਂ ਦੀ ਰੱਖਿਆ ਦੀ ਚਿਰੋਕਣੀ ਮੰਗ  ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਬਾਦਲ ਨੂੰ ਦੱਸਿਆ ਕਿ ਪੈਸਕੋ ਵਲੋਂ ਬਹੁਤ ਵਾਜਬ ਰੇਟਾਂ 'ਤੇ ਪ੍ਰਵਾਸੀ ਭਾਰਤੀਆਂ ਨੂੰ ਨਿੱਜੀ ਤੇ ਜਾਇਦਾਦ ਦੀ ਰੱਖਿਆ ਲਈ ਸੁਰੱਖਿਆ ਕਰਮਚਾਰੀ ਉਪਲਬਧ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪੈਸਕੋ ਨੂੰ ਐੱਨ. ਆਰ. ਆਈਜ਼ ਲਈ ਵੱਖਰੀ ਬਟਾਲੀਅਨ ਵੀ ਸਥਾਪਤ ਕਰਨ ਦੇ ਹੁਕਮ ਦਿੱਤੇ ਗਏ ਹਨ।
ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਅੰਮ੍ਰਿਤਸਰ ਵਿਖੇ ਐੱਨ. ਆਰ. ਆਈ. ਪੁਲਸ ਸਟੇਸ਼ਨ ਸਥਾਪਤ ਕਰ ਦਿੱਤਾ ਗਿਆ ਹੈ। ਪ੍ਰਵਾਸੀ ਭਾਰਤੀਆਂ ਵਲੋਂ ਭਾਰਤ ਵਿਚ ਸਿਮ ਕਾਰਡ ਲੈਣ ਵਿਚ ਆ ਰਹੀ ਮੁਸ਼ਕਿਲ ਬਾਰੇ ਮਜੀਠੀਆ ਨੇ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਮੁੱਦਾ ਕੇਂਦਰ ਸਰਕਾਰ ਕੋਲ ਚੁੱਕਿਆ ਗਿਆ ਹੈ ਤੇ ਇਸ ਸਮੱਸਿਆ ਦਾ ਜਲਦ ਹੱਲ ਹੋ ਜਾਵੇਗਾ। ਮੀਟਿੰਗ ਦੌਰਾਨ ਮੁੱਖ ਤੌਰ 'ਤੇ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਐੱਸ. ਐੱਸ. ਚੰਨੀ, ਵਿੱਤ ਕਮਿਸ਼ਨਰ ਮਾਲ ਐੱਨ. ਐੱਸ. ਕੰਗ, ਪ੍ਰਮੁੱਖ ਸਕੱਤਰ ਸਿਹਤ ਵਿੰਨੀ ਮਹਾਜਨ, ਸੈਨਿਕ ਸੇਵਾਵਾਂ ਦੇ ਸਕੱਤਰ ਵਿਸ਼ਵਜੀਤ ਖੰਨਾ, ਸਕੱਤਰ ਗ੍ਰਹਿ ਬੀ. ਐੱਸ. ਸੂਦਨ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਪ੍ਰਿਅੰਕ ਭਾਰਤੀ ਤੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਮਨਵੇਸ਼ ਸਿੰਘ ਸਿੱਧੂ ਹਾਜ਼ਰ ਸਨ।ਚੰਡੀਗੜ (ਭੁੱਲਰ)-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐੱਨ. ਆਰ. ਆਈ. ਸੰਮੇਲਨ ਦੌਰਾਨ ਪ੍ਰਵਾਸੀ ਭਾਰਤੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵੱਲ ਵੱਡੀ ਪਹਿਲਕਦਮੀ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਭਾਗੀਦਾਰ ਬਣਾਉਣ ਲਈ ਤਿਆਰ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਹੈ।
ਅੱਜ ਇੱਥੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਜਿੱਥੇ ਐੱਨ. ਆਰ. ਆਈਜ਼ ਸਬੰਧੀ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਦਾ ਨਿਰੀਖਣ ਕੀਤਾ।
ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ ਮਕਸਦ ਸਿਰਫ ਨਿਵੇਸ਼ ਨੂੰ ਹੀ ਹੁਲਾਰਾ ਦੇਣਾ ਨਹੀਂ ਸਗੋਂ ਉਨ੍ਹਾਂ ਦੀ ਮਾਤਰ-ਭੂਮੀ ਨਾਲ ਭਾਵੁਕ ਸਾਂਝ ਨੂੰ ਹੋਰ ਪੀਢਾ ਕਰਨਾ ਹੈ। ਉਨ੍ਹਾਂ ਐੱਨ. ਆਰ. ਆਈ. ਨੂੰ ਅਹਿਮ ਰਾਹਤਾਂ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਨਵੀਂ ਹਾਊਸਿੰਗ ਤੇ ਨਿਵੇਸ਼ ਨੀਤੀ ਤਹਿਤ ਪੁੱਡਾ ਦੇ ਰਿਹਾਇਸ਼ੀ ਤੇ ਵਪਾਰਕ ਪਲਾਟਾਂ ਵਿਚ ਐੱਨ. ਆਰ. ਆਈਜ਼ ਲਈ 10 ਫੀਸਦੀ ਰਾਖਵਾਂਕਰਨ ਕੀਤਾ ਗਿਆ ਹੈ ਜਿਸ ਨਾਲ ਪੰਜਾਬ ਸਰਕਾਰ ਵਲੋਂ ਪ੍ਰਵਾਸੀਆਂ ਨਾਲ ਕੀਤਾ ਵੱਡਾ ਵਾਅਦਾ ਹਕੀਕਤ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਵਿਆਹ ਰਜਿਸਟ੍ਰੇਸ਼ਨ ਲਈ ਅਧਿਕਾਰਤ ਅਫਸਰਾਂ ਦੀ ਗਿਣਤੀ 22 ਤੋਂ ਵਧਾ ਕੇ 190 ਕਰ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਸਿਰਫ ਜ਼ਿਲਾ ਮਾਲ ਅਫਸਰਾਂ ਨੂੰ ਹੀ ਵਿਆਹਾਂ ਦੀ ਰਜਿਸਟ੍ਰੇਸ਼ਨ ਦੇ ਅਧਿਕਾਰ ਸਨ ਜੋ ਕਿ ਹੁਣ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਵੀ ਦੇ ਦਿੱਤੇ ਗਏ ਹਨ। ਕੰਪਲਸਰੀ ਮੈਰਿਜ ਰਜਿਸਟ੍ਰੇਸ਼ਨ ਅਤੇ ਹਿਊਮਨ ਸਮੱਗਲਿੰਗ ਐਕਟਾਂ ਨੂੰ ਇਤਿਹਾਸਕ ਕਰਾਰ ਦਿੰਦਿਅÎਾਂ ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਨਵੇਂ ਕਾਨੂੰਨਾਂ ਨਾਲ ਅਸੀਂ ਜਿੱਥੇ ਵਿਆਹਾਂ ਦੇ ਮਾਮਲਿਆਂ ਵਿਚ ਹੁੰਦੀ ਧੋਖਾਧੜੀ ਰੋਕਣ ਵਿਚ ਸਫਲ ਹੋਵਾਂਗੇ, ਉੱਥੇ ਗੈਰਕਾਨੂੰਨੀ ਏਜੰਟਾਂ ਨੂੰ ਵੀ ਨੱਥ ਪਾਈ ਜਾ ਸਕੇਗੀ। ਉਨ੍ਹਾਂ ਮੋਹਾਲੀ ਵਿਖੇ ਐੱਨ. ਆਰ. ਆਈ. ਭਵਨ ਦੀ ਸਥਾਪਨਾ ਲਈ ਵੀ ਅਧਿਕਾਰੀਆਂ ਨੂੰੁ ਖਾਕਾ ਤਿਆਰ ਕਰਨ ਦੇ ਹੁਕਮ ਦਿੱਤੇ।
ਮਜੀਠੀਆ ਨੇ ਉਪ ਮੁੱਖ ਮੰਤਰੀ ਨੂੰ ਦੱਸਿਆ ਕਿ ਵਿਭਾਗ ਵਲੋਂ ਇਕ ਅਹਿਮ ਫੈਸਲੇ ਰਾਹੀਂ ਇਸ ਗੱਲ ਦੀ ਵਿਵਸਥਾ ਕੀਤੀ ਗਈ ਹੈ ਕਿ ਪ੍ਰਵਾਸੀ ਭਾਰਤੀ ਆਪਣੀ ਜਾਇਦਾਦ ਨੂੰ ਅਨੇਕ ਵਾਰ ਖਾਲੀ ਕਰਵਾ ਸਕਦਾ ਹੈ ਜਦ ਕਿ ਪਹਿਲਾਂ ਉਹ ਇਕ ਜਾਇਦਾਦ ਨੂੰ ਸਿਰਫ ਇਕ ਵਾਰ ਹੀ ਖਾਲੀ ਕਰਵਾ ਸਕਦਾ ਸੀ। ਉਨ੍ਹਾਂ ਦੱਸਿਆ ਕਿ ਇਹ ਸੋਧ ਪੇਂਡੂ ਖੇਤਰਾਂ ਵਿਚ ਵੀ ਲਾਗੂ ਕੀਤੀ ਗਈ ਹੈ। ਸੂਬੇ ਵਿਚ ਪ੍ਰਵਾਸੀਆਂ ਦੀਆਂ ਜਾਇਦਾਦਾਂ ਦੀ ਰੱਖਿਆ ਦੀ ਚਿਰੋਕਣੀ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਬਾਦਲ ਨੂੰ ਦੱਸਿਆ ਕਿ ਪੈਸਕੋ ਵਲੋਂ ਬਹੁਤ ਵਾਜਬ ਰੇਟਾਂ 'ਤੇ ਪ੍ਰਵਾਸੀ ਭਾਰਤੀਆਂ ਨੂੰ ਨਿੱਜੀ ਤੇ ਜਾਇਦਾਦ ਦੀ ਰੱਖਿਆ ਲਈ ਸੁਰੱਖਿਆ ਕਰਮਚਾਰੀ ਉਪਲਬਧ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪੈਸਕੋ ਨੂੰ ਐੱਨ. ਆਰ. ਆਈਜ਼ ਲਈ ਵੱਖਰੀ ਬਟਾਲੀਅਨ ਵੀ ਸਥਾਪਤ ਕਰਨ ਦੇ ਹੁਕਮ ਦਿੱਤੇ ਗਏ ਹਨ।
 
ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਅੰਮ੍ਰਿਤਸਰ ਵਿਖੇ ਐੱਨ. ਆਰ. ਆਈ. ਪੁਲਸ ਸਟੇਸ਼ਨ ਸਥਾਪਤ ਕਰ ਦਿੱਤਾ ਗਿਆ ਹੈ। ਪ੍ਰਵਾਸੀ ਭਾਰਤੀਆਂ ਵਲੋਂ ਭਾਰਤ ਵਿਚ ਸਿਮ ਕਾਰਡ ਲੈਣ ਵਿਚ ਆ ਰਹੀ ਮੁਸ਼ਕਿਲ ਬਾਰੇ ਮਜੀਠੀਆ ਨੇ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਮੁੱਦਾ ਕੇਂਦਰ ਸਰਕਾਰ ਕੋਲ ਚੁੱਕਿਆ ਗਿਆ ਹੈ ਤੇ ਇਸ ਸਮੱਸਿਆ ਦਾ ਜਲਦ ਹੱਲ ਹੋ ਜਾਵੇਗਾ। ਮੀਟਿੰਗ ਦੌਰਾਨ ਮੁੱਖ ਤੌਰ 'ਤੇ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਐੱਸ. ਐੱਸ. ਚੰਨੀ, ਵਿੱਤ ਕਮਿਸ਼ਨਰ ਮਾਲ ਐੱਨ. ਐੱਸ. ਕੰਗ, ਪ੍ਰਮੁੱਖ ਸਕੱਤਰ ਸਿਹਤ ਵਿੰਨੀ ਮਹਾਜਨ, ਸੈਨਿਕ ਸੇਵਾਵਾਂ ਦੇ ਸਕੱਤਰ ਵਿਸ਼ਵਜੀਤ ਖੰਨਾ, ਸਕੱਤਰ ਗ੍ਰਹਿ ਬੀ. ਐੱਸ. ਸੂਦਨ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਪ੍ਰਿਅੰਕ ਭਾਰਤੀ ਤੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਮਨਵੇਸ਼ ਸਿੰਘ ਸਿੱਧੂ ਹਾਜ਼ਰ ਸਨ।

No comments: