jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday, 14 May 2013

ਸ਼੍ਰੋਮਣੀ ਕਮੇਟੀ ਵੱਲੋਂ ਲਈ ਧਾਰਮਿਕ ਪ੍ਰੀਖਿਆ 'ਚੋਂ ਹਰਨੀਤ ਕੌਰ ਅੱਵਲ

www.sabblok.blogspot.com
Photo: ਸ਼੍ਰੋਮਣੀ ਕਮੇਟੀ ਵੱਲੋਂ ਲਈ ਧਾਰਮਿਕ ਪ੍ਰੀਖਿਆ 'ਚੋਂ ਹਰਨੀਤ ਕੌਰ ਅੱਵਲ 

ਫ਼ਤਹਿਗੜ੍ਹ ਸਾਹਿਬ, 13 ਮਈ (ਭੂਸ਼ਨ ਸੂਦ)-ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਪੰਜਾਬ ਦੇ ਚਾਰ ਜ਼ਿਲਿ੍ਹਆਂ ਦੀ ਸਿੱਖ ਧਰਮ ਪ੍ਰੀਖਿਆ ਕਰਵਾਈ ਗਈ | ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਇੰਜੀਨੀਅਰਿੰਗ ਅਤੇ ਪੋਲੀਟੈਕਨਿਕ ਕਾਲਜਾਂ ਵਿਚ ਰਾਖਵੀਂਆਂ 50 ਫੀਸਦੀ ਸੀਟਾਂ ਲਈ 2013-14 ਸਾਲ ਲਈ ਦਾਖ਼ਲੇ ਕਰਵਾਏ ਗਏ | ਕਾਲਜ ਟਰੱਸਟ ਦੇ ਸਕੱਤਰ ਅਵਤਾਰ ਸਿੰਘ ਸੈਂਪਲਾਂ ਨੇ ਦੱਸਿਆ ਕਿ ਇਹ ਪ੍ਰੀਖਿਆ ਪੰਜਾਬ 'ਚ ਚਾਰ ਥਾਵਾਂ ਅੰਮਿ੍ਤਸਰ, ਬਠਿੰਡਾ, ਲੁਧਿਆਣਾ ਅਤੇ ਫ਼ਤਹਿਗੜ੍ਹ ਸਾਹਿਬ ਵਿਚ 1 ਘੰਟੇ ਵਿਚ ਸਫਲਤਾ ਪੂਰਵਕ ਮੁਕੰਮਲ ਹੋ ਗਈ | ਬੰਦਾ ਸਿੰਘ ਬਹਾਦਰ ਕਾਲਜ ਦੇ ਪਿ੍ੰਸੀਪਲ ਡਾ: ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ 1715 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ, ਇਨ੍ਹਾਂ 'ਚੋਂ 1676 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੀ ਧਾਰੀਵਾਲ ਦੀ ਵਸਨੀਕ ਹਰਨੀਤ ਕੌਰ ਰੋਲ ਨੰਬਰ 1535 ਸਪੁੱਤਰੀ ਗੁਰਜਿੰਦਰ ਸਿੰਘ ਨੇ ਇਸ ਪ੍ਰੀਖਿਆ ਵਿਚ 50 'ਚੋਂ 49 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸ ਪ੍ਰੀਖਿਆ ਨੂੰ ਪਾਸ ਕਰਨ ਲਈ 36 ਪ੍ਰਤੀਸ਼ਤ ਭਾਵ 18 ਅੰਕ ਚਾਹੀਦੇ ਸਨ |

No comments: