www.sabblok.blogspot.com

ਭਿੱਖੀਵਿੰਡ, 11 ਮਈ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਰਬਜੀਤ ਸਿੰਘ ਦੀ ਪਾਕਿਸਤਾਨੀ ਜੇਲ੍ਹ ਵਿਚੋਂ ਰਿਹਾਈ ਲਈ ਵਿਧਾਨ ਸਭਾ ’ਚ ਚਾਰ ਵਾਰ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਸਨ, ਜੇਕਰ ਕੇਂਦਰ ਨੇ ਸਮੇਂ ਸਿਰ ਸੰਜੀਦਗੀ ਨਾਲ ਕਾਰਵਾਈ ਕੀਤੀ ਹੁੰਦੀ ਤਾਂ ਸਰਬਜੀਤ ਸਿੰਘ ਸਹੀ ਸਲਾਮਤ ਵਤਨ ਵਾਪਸ ਆ ਸਕਦਾ ਸੀ। ਉਨ੍ਹਾਂ ਸ਼ਹੀਦ ਸਰਬਜੀਤ ਸਿੰਘ ਦੇ ਜੱਦੀ ਪਿੰਡ ਭਿੱਖੀਵਿੰਡ ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਸ਼ਰਧਾਂਜਲੀ ਸਮਾਰੋਹ ’ਚ ਕਿਹਾ ਕਿ ਦੇਸ਼ ਤੇ ਕੌਮ ਦੀ ਖਾਤਰ ਸ਼ਹੀਦ ਹੋਣ ਵਾਲਿਆਂ ਦੀਆਂ ਸ਼ਹਾਦਤਾਂ ਦਾ ਮੁੱਲ ਨਹੀਂ ਤਾਰਿਆ ਜਾ ਸਕਦਾ, ਪਰ ਸ਼ਹੀਦਾਂ ਦੇ ਪਰਿਵਾਰਾਂ ਦੀ ਸੰਭਾਲ ਕਰਨਾ ਸਰਕਾਰਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਕੈਬਨਿਟ ਦੀ ਅਗਲੀ ਮੀਟਿੰਗ ਦੌਰਾਨ ਸਰਬਜੀਤ ਸਿੰਘ ਦੀ ਵੱਡੀ ਬੇਟੀ ਨੂੰ ਨਾਇਬ ਤਹਿਸੀਲਦਾਰ ਅਤੇ ਛੋਟੀ ਬੱਚੀ, ਜਿਸ ਨੇ ਆਰਟ ਐਂਡ ਕਰਾਫਟ ਦਾ ਕੋਰਸ ਕੀਤਾ ਹੈ, ਨੂੰ ਅਧਿਆਪਕ ਭਰਤੀ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵੱਲੋਂ ਪਰਿਵਾਰ ਨੂੰ ਇਕ ਕਰੋੜ ਰੁਪਏ, ਜਿਸ ਵਿਚੋਂ 25 ਲੱਖ ਰੁਪਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ, 25 ਲੱਖ ਰੁਪਏ ਉਸ ਦੀ ਭੈਣ ਦਲਬੀਰ ਕੌਰ ਅਤੇ 25-25 ਲੱਖ ਰੁਪਏ ਦੇ ਚੈੱਕ ਉਸ ਦੀਆਂ ਦੋਹਾਂ ਬੇਟੀਆਂ ਨੂੰ ਦਿੱਤੇ ਗਏ। ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਪਰਿਵਾਰ ਨੂੰ ਜਦੋਂ ਵੀ ਕਦੇ ਲੋੜ ਹੋਵੇਗੀ, ਸਰਕਾਰ ਉਨ੍ਹਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ।
ਬੀਬੀ ਦਲਬੀਰ ਕੌਰ ਵੱਲੋਂ ਪਾਕਿਸਤਾਨ ਜੇਲ੍ਹਾਂ ਵਿਚ ਬੰਦ ਭਾਰਤੀ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰਨ ਦੇ ਲਏ ਸੰਕਲਪ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਬੀਬੀ ਦਲਬੀਰ ਕੌਰ ਨੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸੰਜੀਦਗੀ ਨਾਲ ਰਿਹਾਅ ਕਰਵਾਉਣ ਦੀ ਕੋਸ਼ਿਸ਼ ਕਰਦੀ ਤਾਂ ਅੱਜ ਉਸ ਦਾ ਭਰਾ ਜਿਉਂਦਾ ਹੁੰਦਾ। ਇਸ ਸਮੇਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਰਾਜ ਸਭਾ ਮੈਂਬਰ ਸ੍ਰੀਮਤੀ ਅੰਬਿਕਾ ਸੋਨੀ, ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ, ਵਾਇਸ ਚੇਅਰਮੈਨ ਐੱਸ.ਸੀ./ਐੱਸ.ਟੀ. ਕਮਿਸ਼ਨ ਡਾ. ਰਾਜ ਕੁਮਾਰ ਵੇਰਕਾ ਤੇ ਪ੍ਰਧਾਨ ਭਾਜਪਾ ਪੰਜਾਬ ਕਮਲ ਸ਼ਰਮਾ ਨੇ ਸ਼ਰਧਾਂਜਲੀ ਭੇਟ ਕੀਤੀ।
ਸ੍ਰੀ ਬਾਦਲ ਨੇ ਸਰਬਜੀਤ ਸਿੰਘ ਦੇ ਸਮੁੱਚੇ ਪਰਿਵਾਰ ਨੂੰ ਲੋਈ ਅਤੇ ਸਿਰੋਪੇ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਰਤਨ ਸਿੰਘ ਅਜਨਾਲਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਚੁੂਨੀ ਲਾਲ ਭਗਤ, ਗੁਲਜ਼ਾਰ ਸਿੰਘ ਰਣੀਕੇ, ਵਿਰੋਧੀ ਧਿਰ ਆਗੂ ਸੁਨੀਲ ਜਾਖੜ, ਯੂਥ ਕਾਂਗਰਸ ਪ੍ਰਧਾਨ ਵਿਕਰਮਜੀਤ ਸਿੰਘ ਚੌਧਰੀ, ਨਰੇਸ਼ ਕਟਾਰੀਆ, ਅਜੈਪਾਲ ਸਿੰਘ ਮੀਰਾਕੋਟ, ਵਿਧਾਇਕ ਓ.ਪੀ. ਸੋਨੀ, ਡਿਪਟੀ ਕਮਿਸ਼ਨਰ ਰਜਤ ਅਗਰਵਾਲ ਸਮੇਤ ਇਲਾਕੇ ਦੀ ਸੰਗਤ ਹਾਜ਼ਰ ਸੀ।
* ਮੁੱਖ ਮੰਤਰੀ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ
* ਪਤਨੀ, ਧੀਆਂ ਤੇ ਭੈਣ ਨੂੰ 25-25 ਲੱਖ ਦੇ ਚੈੱਕ ਭੇਟ
- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਭੋਗ ਸਮਾਗਮ ਮੌਕੇ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਨੂੰ ਦਿਲਾਸਾ ਦਿੰਦੇ ਹੋਏ (ਫੋਟੋ: ਸਮੀਰ ਸਹਿਗਲ)

No comments:
Post a Comment