jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday, 15 May 2013

ਨੌਕਰੀ ਦੌਰਾਨ ਦਿਮਾਗੀ ਤੌਰ 'ਤੇ ਬਿਮਾਰ ਹੋਏ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਬਹਾਲ ਰੱਖਣ ਦਾ ਫੈਸਲਾ ਲਿਆ ਗਿਆ

www.sabblok.blogspot.com
ਚੰਡੀਗੜ੍ਹ, 14 ਮਈ - ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਹਿੱਤਾਂ ਲਈ ਲਏ ਗਏ ਫੈਸਲੇ ਮੁਤਾਬਿਕ ਨੌਕਰੀ ਦੌਰਾਨ ਦਿਮਾਗੀ ਤੌਰ 'ਤੇ ਬਿਮਾਰ ਹੋਏ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਬਹਾਲ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸਰਕਾਰੀ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੰਦਰਭ ਵਿੱਚ ਅਦਾਲਤੀ ਫੈਸਲੇ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਜਿਸ ਮੁਤਾਬਿਕ ਨੌਕਰੀ ਦੌਰਾਨ ਦਿਮਾਗੀ ਤੌਰ 'ਤੇ ਬਿਮਾਰ ਹੋਏ ਕਰਮਚਾਰੀ ਦੀਆਂ ਸੇਵਾਵਾਂ ਖਤਮ ਨਹੀਂ ਕੀਤੀਆਂ ਜਾਣਗੀਆਂ ਸਗੋਂ ਉਸ ਦੀ ਸਹੂਲਤ ਅਨੁਸਾਰ ਕਿਸੇ ਹੋਰ ਆਸਾਮੀ 'ਤੇ ਨਿਯੁਕਤ ਕਰਨ ਲਈ ਵਿਚਾਰ ਕੀਤਾ ਜਾਵੇਗਾ। ਸਬੰਧਿਤ ਕਰਮਚਾਰੀ ਨੂੰ ਇਸ ਦੇ ਹੱਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੀ ਸਕੀਮ ਦੇ ਤਹਿਤ ਕਰਮਚਾਰੀ ਦੇ ਵਾਰਸਾਂ ਨੂੰ ਨੌਕਰੀ ਦੇਣ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ, ਮੰਡਲ ਕਮਿਸ਼ਨਰਾਂ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

No comments: