www.sabblok.blogspot.com
ਅਜੀਤਗੜ੍ਹ, 13 ਮਈ (ਕੇ.ਐੱਸ. ਰਾਣਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ
ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਾਣਮੱਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ
ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਗੁਰਦੁਆਰਾ
ਸਾਹਿਬ ਚੱਪੜਚਿੜੀ ਦੇ ਮੈਦਾਨ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸ਼੍ਰੋਮਣੀ
ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਫ਼ਤਹਿ ਮਾਰਚ ਸਜਾਇਆ ਗਿਆ | ਫ਼ਤਹਿ
ਮਾਰਚ ਦੀ ਆਰੰਭਤਾ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ: ਅਵਤਾਰ ਸਿੰਘ ਪ੍ਰਧਾਨ
ਸ਼੍ਰੋਮਣੀ ਕਮੇਟੀ ਨੇ ਕਿਹਾ ਕਿ 12 ਮਈ, 1710 ਨੂੰ ਬਾਬਾ ਬੰਦਾ ਸਿੰਘ ਦੀ ਅਗਵਾਈ ਹੇਠ
ਖਾਲਸਾ ਫੌਜਾਂ ਵੱਲੋਂ ਚੱਪੜਚਿੜੀ ਦੇ ਇਤਿਹਾਸਕ ਮੈਦਾਨ 'ਚ ਸੂਬਾ ਸਰਹਿੰਦ ਵਜੀਰ ਖਾਂ ਨੂੰ
ਮਾਰ ਮੁਕਾਇਆ ਤੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ
ਸ਼ਹਾਦਤ ਦਾ ਬਦਲਾ ਲਿਆ | ਇਸ ਤਰ੍ਹਾਂ 14 ਮਈ, 1710 ਨੂੰ ਸਿੰਘਾਂ ਨੇ ਬਾਬਾ ਬੰਦਾ ਸਿੰਘ
ਬਹਾਦਰ ਦੀ ਅਗਵਾਈ 'ਚ ਪੂਰਨ ਤੌਰ 'ਤੇ ਸਰਹਿੰਦ ਫ਼ਤਹਿ ਕਰ ਲਈ | ਬਾਬਾ ਬੰਦਾ ਸਿੰਘ ਬਹਾਦਰ
ਦੀ ਅਗਵਾਈ ਹੇਠ ਖਾਲਸਾ ਰਾਜ ਦੀ ਕਾਇਮੀ ਨੇ ਲੰਮੀ ਗੁਲਾਮੀ ਬਾਅਦ ਪਹਿਲੀ ਵਾਰ ਪੰਜਾਬੀਆਂ
ਨੂੰ ਇਹ ਅਹਿਸਾਸ ਕਰਵਾਇਆ ਕਿ ਅਜ਼ਾਦ ਕੌਮਾਂ ਦੀ ਹੋਂਦ ਹਸਤੀ ਕੀ ਹੁੰਦੀ ਹੈ, ਅਤੇ
ਗੁਲਾਮਾਂ ਦੀ ਕੀ | ਇਸ ਪ੍ਰਾਪਤੀ ਦੀ ਸ਼ੁਰੂਆਤ ਸਰਹਿੰਦ ਫਤਹਿ ਨਾਲ ਹੋਈ ਸੀ | ਸ਼੍ਰੋਮਣੀ
ਕਮੇਟੀ ਸਮੂਹ ਸ਼ਹੀਦਾਂ ਦੀਆਂ ਯਾਦਾਂ ਨੂੰ ਵੱਡੇ ਪੱਧਰ 'ਤੇ ਮਨਾਉਣ ਦਾ ਉਪਰਾਲਾ ਕਰ ਰਹੀ
ਹੈ | ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਇਸੇ ਮੈਦਾਨ ਵਿੱਚ ਵਜੀਰ ਖਾਂ ਨੂੰ ਮਾਰਨ ਉਪਰੰਤ
ਅੱਜ ਦੇ ਦਿਨ ਸਰਹਿੰਦ ਫ਼ਤਹਿ ਕਰਨ ਲਈ ਚਾਲੇ ਪਾਏ ਸਨ | ਉਸ ਦਿਨ ਨੂੰ ਸਮਰਪਿਤ ਅੱਜ
ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਵਿਸ਼ਾਲ ਫ਼ਤਹਿ ਮਾਰਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ
ਸਾਹਿਬ ਤੱਕ ਸਜਾਇਆ ਗਿਆ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪ ਤੇ ਆਪਣੇ
ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ | ਇਸ
ਮੌਕੇ ਪੰਜ ਪਿਆਰੇ ਸਹਿਬਾਨ, ਪੰਜ ਨਿਸ਼ਾਨਚੀ, ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ
ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸ਼੍ਰੋਮਣੀ
ਕਮੇਟੀ ਦੇ ਅੰਤਿ੍ੰਗ ਮੈਂਬਰ ਕਰਨੈਲ ਸਿੰਘ ਪੰਜੋਲੀ, ਨਿਰਮੈਲ ਸਿੰਘ ਜੌਲਾਂ ਕਲਾਂ, ਹਰਭਜਨ
ਸਿੰਘ ਸ਼ੇਰਗਿੱਲ, ਹਰਦੀਪ ਸਿੰਘ ਮੋਹਾਲੀ, ਅਮਰੀਕ ਸਿੰਘ ਮੋਹਾਲੀ, ਬੀਬੀ ਪਰਮਜੀਤ ਕੌਰ
ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਬੀਬੀ ਹਰਮੀਤ ਕੌਰ ਸੰਧੂ ਤੇ ਨਰਿੰਦਰ ਕੁਮਾਰ
ਵਿਧਾਇਕ, ਦਲਮੇਘ ਸਿੰਘ ਤੇ ਸਤਬੀਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਅਵਤਾਰ
ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ
ਭਾਈ ਹਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਸਜਾਏ ਗਏ ਫ਼ਤਹਿ ਮਾਰਚ ਵਿੱਚ ਵੱਖ-ਵੱਖ
ਧਾਰਮਿਕ ਸਭਾ ਸੁਸਾਇਟੀਆਂ, ਟਕਸਾਲਾਂ, ਸਿੰਘ ਸਭਾਵਾਂ, ਬੈਂਡ ਤੇ ਗੱਤਕਾ ਪਾਰਟੀਆਂ ਤੇ
ਨਿਹੰਗ ਸਿੰਘ ਜਥੇਬੰਦੀਆਂ ਨੇ ਖਾਲਸਾਈ ਜਾਹੋ-ਜਲਾਲ ਨਾਲ ਘੋੜਿਆਂ ਤੇ ਹਾਥੀਆਂ ਸਮੇਤ
ਸ਼ਮੂਲੀਅਤ ਕੀਤੀ | ਇਹ ਨਗਰ ਕੀਰਤਨ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਲਾਂਡਰਾ ਚੌਾਕ,
ਚੂੁੰਨੀ, ਮਕਾਰੋਂਪੁਰ ਤੇ ਗੁਰਦੁਆਰਾ ਜੋਤੀ ਸਰੂਪ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ 'ਚ ਸ਼ਾਮਿਲ
ਸੰਗਤਾਂ ਦੇ ਸਵਾਗਤ ਲਈ ਰਸਤੇ 'ਚ ਜਗ੍ਹਾ-ਜਗ੍ਹਾ ਸੰਗਤਾਂ ਵੱਲੋਂ ਸਵਾਗਤੀ ਗੇਟ ਬਣਾਏ ਅਤੇ
ਲੰਗਰ ਲਗਾਏ ਗਏ | ਇਸ ਮੌਕੇ ਗਿਆਨੀ ਤਰਲੋਚਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ,
ਸਾਬਕਾ ਐਮ. ਪੀ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ,
ਸੁਖਦੇਵ ਸਿੰਘ ਭੂਰਾਕੋਹਨਾ, ਗੁਰਚਰਨ ਸਿੰਘ ਘਰਿੰਡਾ, ਪਰਮਜੀਤ ਸਿੰਘ ਸਰੋਆ ਤੇ
ਭੁਪਿੰਦਰਪਾਲ ਸਿੰਘ, ਇੰਚਾਰਜ ਕੁਲਵਿੰਦਰ ਸਿੰਘ ਰਮਦਾਸ, ਪਰਵਿੰਦਰ ਸਿੰਘ, ਜਸਵੀਰ ਸਿੰਘ,
ਗੁਰਮੀਤ ਸਿੰਘ, ਅਮਰਜੀਤ ਸਿੰਘ, ਮੁਖਤਾਰ ਸਿੰਘ, ਜਸਪਾਲ ਸਿੰਘ, ਜੋਗਿੰਦਰ ਸਿੰਘ, ਸੁਰਿੰਦਰ
ਸਿੰਘ, ਜਥੇ: ਬਾਬਾ ਬਲਬੀਰ ਸਿੰਘ, ਬਾਬਾ ਨਾਹਰ ਸਿੰਘ, ਬਾਬਾ ਮੱਖਣ ਸਿੰਘ, ਬਾਬਾ ਵੱਸਣ
ਸਿੰਘ, ਬਾਬਾ ਤਰਸੇਮ ਸਿੰਘ, ਜਥੇ: ਗੱਜਣ ਸਿੰਘ, ਬਾਬਾ ਨਾਗਰ ਸਿੰਘ, ਬਾਬਾ ਬਲਕਾਰ ਸਿੰਘ,
ਬਾਬਾ ਬਲਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਹੋਈਆਂ |

No comments:
Post a Comment