www.sabblok.blogspot.com
ਸਰਬਜੀਤ ਸਿੰਘ ਦਾ ਸ਼ਨੀਵਾਰ ਨੂੰ ਅੰਤਿਮ ਅਰਦਾਸ ਅਤੇ ਸ਼ਰਧਾਜਲੀ ਸਮਾਰੋਹ ਕੀਤਾ ਗਿਆ ਜਿਸ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨੁਮਾਇੰਦੇ ਸ਼ਹੀਦ ਸਰਬਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚੇ।ਕੇਂਦਰ ਸਰਕਾਰ ਵਲੋਂ ਅੰਬਿਕਾ ਸੋਨੀ ਨੇ ਸਮਾਗਮ ‘ਚ ਸ਼੍ਰਿਕਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ਹੀਦ ਸਰਬਜੀਤ ਸਿੰਘ ਦੇ ਪਰਿਵਾਰ ਨਾਲ ਦੁਖ ਸਾਝਾਂ ਕੀਤਾ ਅਤੇ ਇਕ ਕਰੋੜ ਰੁਪਏ ਦਾ ਚੈੱਕ ਸਰਬਜੀਤ ਦੇ ਪਰਿਵਾਰ ਨੂੰ ਭੇਂਟ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਰਬਜੀਤ ਸਿੰਘ ਦੀਆਂ ਦੋਵੇਂ ਬੇਟੀਆਂ ਨੂੰ ਸਰਕਾਰੀ ਨੌਕਰੀ ਵੀ ਦਿੱਤੀ। ਸਰਬਜੀਤ ਦੀ ਛੋਟੀ ਲੜਕੀ ਨੂੰ ਸਰਕਾਰੀ ਟੀਚਰ ਅਤੇ ਦੁਸਰੀ ਨੂੰ ਨਾਇਬ ਤਹਿਸੀਲਦਾਰ ਦੀ ਨੌਕਰੀ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦਾ ਕੀਤਾ ਸੀ ਉਹ ਪੂਰਾ ਕੀਤਾ। ਉਧਰ ਕੇਂਦਰ ਸਰਕਾਰ ਅੰਬਿਕਾਂ ਸੋਨੀ ਨੇ ਕਿਹਾ ਕਿ ਮੈ ਸ਼ਹੀਦ ਸਰਬਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹਾਂ। ਉਨ੍ਹਾਂ ਦਲਬੀਰ ਕੌਰ ਨੂੰ ਕਿਹਾ ਕਿ ਤੁਸੀਂ ਇਕੱਲੇ ਨਹੀਂ ਹੋ ਪੂਰਾ ਦੇਸ਼ ਤੁਹਾਡੇ ਨਾਲ ਹੈ।
ਉਧਰ ਦਲਬੀਰ ਕੌਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਬਾਦਲ ਸਰਕਾਰ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਸਾਡੀ ਸੁਣੀ ਪਰ ਦੂਜੇ ਪਾਸੇ ਕੇਂਦਰ ਸਰਕਾਰ ਨੂੰ ਲੰਮੇਂ ਹੱਥੀਂ ਲੈਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੜੀ ਫਰਿਆਦ ਕੀਤੀ ਸੀ ਕਿ ਸਰਬਜੀਤ ਸਿੰਘ ਦੀ ਰਿਹਾਈ ਲਈ ਕੁਝ ਕਰੋ ਪਰ ਕੇਂਦਰ ਸਰਕਾਰ ਨੇ ਕੁਝ ਨਹੀਂ ਕੀਤਾ।




No comments:
Post a Comment