www.sabblok.blogspot.com
ਚੰਡੀਗੜ੍ਹ-
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ
ਪਾਸੋਂ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਅਕਾਲੀਆਂ ਦੇ ਹਥਿਆਰ
ਵੀ ਪ੍ਰਸ਼ਾਸਨ ਕੋਲ ਜਮ੍ਹਾ ਕਰਾਉਣ ਦੇ ਹੁਕਮ ਜਾਰੀ ਕਰੇ। ਚੰਡੀਗੜ੍ਹ ਵਿਖੇ ਪੰਜਾਬ ਦੇ
ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਜਵਾ
ਨੇ ਕਿਹਾ ਕਿ ਪੰਜਾਬ ਦੇ ਆਈ. ਜੀ. ਪੁਲਸ ਨੇ ਖੁਦ ਮੰਨਿਆ ਹੈ ਕਿ ਸਰਕਾਰ ਨੇ ਹੁਣ ਤੱਕ 50
ਫੀਸਦੀ ਲੋਕਾਂ ਦੇ ਹਥਿਆਰ ਜਮ੍ਹਾ ਕਰ ਲਏ ਹਨ ਅਤੇ ਇਹ ਸਾਰੇ ਹਥਿਆਰ ਕਾਂਗਰਸ ਅਤੇ
ਵਿਰੋਧੀ ਧਿਰ ਨਾਲ ਸੰਬੰਧਤ ਲੋਕਾਂ ਦੇ ਹਨ। ਲਿਹਾਜ਼ਾ ਅਕਾਲੀ ਦਲ ਅਤੇ ਭਾਰਤੀ ਜਨਤਾ
ਪਾਰਟੀ ਦੇ ਵਰਕਰਾਂ ਦੇ ਵੀ ਹਥਿਆਰ ਜਮ੍ਹਾ ਕਰਵਾਏ ਜਾਣੇ ਚਾਹੀਦੇ ਹਨ।
ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਪੁਲਸ ਦੇ ਸਹਾਰੇ ਚੋਣਾਂ ਲੜ ਰਹੀ ਲਿਹਾਜ਼ਾ ਉਨ੍ਹਾਂ ਨੂੰ ਪੰਜਾਬ ਪੁਲਸ 'ਤੇ ਭਰੋਸਾ ਨਹੀਂ ਹੈ। ਬਾਜਵਾ ਨੇ ਚੋਣ ਕਮਿਸ਼ਨ ਪਾਸੋਂ ਮੰਗ ਕੀਤੀ ਕਿ ਨਿਰਪੱਖ ਚੋਣਾਂ ਕਰਵਾਉਣ ਲਈ ਸੂਬੇ ਵਿਚ ਅਰਧ ਸੈਨਿਕ ਫੋਰਸ ਦੀ ਤਾਇਨਾਤੀ ਕੀਤੀ ਜਾਵੇ। ਇਸ ਤੋਂ ਪਹਿਲਾਂ ਸੋਮਵਾਰ ਨੂੰ ਬਾਜਵਾ ਇਹੋ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਸ਼ਿਵਰਾਜ ਪਾਟਿਲ ਨੂੰ ਵੀ ਮਿਲੇ ਸਨ। ਪੰਜਾਬ ਵਿਚ ਪੰਚਾਇਤ ਚੋਣਾਂ 19 ਮਈ ਨੂੰ ਹੋਣ ਜਾ ਰਹੀਆਂ ਹਨ। ਅਕਾਲੀ ਦਲ ਅਤੇ ਕਾਂਗਰਸ ਵਲੋਂ ਇਨ੍ਹਾਂ ਚੋਣਾਂ ਵਿਚ ਆਪੋ-ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।

No comments:
Post a Comment