www.sabblok.blogspot.com

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ (ਫੋੋਟੋ: ਸਮੀਰ ਸਹਿਗਲ)
ਜਗਤਾਰ ਸਿੰਘ ਲਾਂਬਾ/ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਮਈ
ਸਾਕਾ ਨੀਲਾ ਤਾਰਾ ਸ਼ਹੀਦੀ ਯਾਦਗਾਰ ਵਿਵਾਦ ਦਾ ਮਾਮਲਾ ਹੁਣ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਫੈਸਲਾ ਸਾਰਿਆਂ ‘ਤੇ ਲਾਗੂ ਹੋਵੇਗਾ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦਿੱਤਾ। ਉਹ ਅੱਜ ਇਥੇ ਅੰਤ੍ਰਿੰਗ ਕਮੇਟੀ ਦੀ ਬੈਠਕ ਵਿਚ ਹਿੱਸਾ ਲੈਣ ਲਈ ਆਏ ਸਨ। ਮੀਟਿੰਗ ਵਿਚ ਅੰਮ੍ਰਿਤਸਰ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਅੰਤਰਰਾਸ਼ਟਰੀ ਪੱਧਰ ਦੇ ਬਣਾਏ ਜਾਣ ਵਾਲੇ ਕੇਂਦਰੀ ਸਿੱਖ ਅਜਾਇਬ ਘਰ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਯਾਦਗਾਰ ਦੇ ਵਿਵਾਦ ਦਾ ਮਾਮਲਾ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਨੂੰ ਅਪੀਲ ਕੀਤੀ ਗਈ ਸੀ। ਇਸ ਦੌਰਾਨ ਦਮਦਮੀ ਟਕਸਾਲ ਅਤੇ ਸੰਤ ਸਮਾਜ ਵੱਲੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਇਹ ਮਾਮਲਾ ਹੱਲ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਦੋਵਾਂ ਧਿਰਾਂ ਨੇ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪ ਦਿੱਤਾ ਹੈ, ਇਸ ਲਈ ਵਿਵਾਦ ਦਾ ਹੱਲ ਹੁਣ ਉਨ੍ਹਾਂ ਵੱਲੋਂ ਹੀ ਕੱਢਿਆ ਜਾਵੇਗਾ। ਇਕ ਸਵਾਲ ਦੇ ਜੁਆਬ ਵਿਚ ਉਨ੍ਹਾਂ ਆਖਿਆ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਕੀਤਾ ਗਿਆ ਫੈਸਲਾ ਸਾਰਿਆਂ ‘ਤੇ ਲਾਗੂ ਹੋਵੇਗਾ।
ਇਸ ਮਾਮਲੇ ਨੂੰ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 15 ਮਈ ਨੂੰ ਹੋਵੇਗੀ। ਇਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਯਾਦਗਾਰ ਦਾ ਨਾਂ ਸੰਤ ਭਿੰਡਰਾਂਵਾਲਿਆਂ ਦੇ ਨਾਂ ‘ਤੇ ਰੱਖਣ ਅਤੇ ਇਤਿਹਾਸ ਬੋਰਡ ਲਾਏ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਦੋਂਕਿ ਦੂਜੇ ਪਾਸੇ ਦਮਦਮੀ ਟਕਸਾਲ ਯਾਦਗਾਰ ਦਾ ਨਾਂ ਅਤੇ ਇਤਿਹਾਸ ਬੋਰਡ ਜਿਵੇਂ ਦਾ ਤਿਵੇਂ ਰੱਖਣ ‘ਤੇ ਬਜਿੱਦ ਹੈ। ਇਤਿਹਾਸ ਬੋਰਡ ਨੂੰ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਪੁੱਛੇ ਸਵਾਲ ਦੇ ਜੁਆਬ ਵਿਚ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਕਰਮਚਾਰੀ ਨੇ ਇਤਿਹਾਸ ਬੋਰਡ ਨੂੰ ਹਟਾਉਣ ਦਾ ਯਤਨ ਨਹੀਂ ਕੀਤਾ ਅਤੇ ਨਾ ਹੀ ਇਤਿਹਾਸ ਬੋਰਡ ਹਟਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਖੁਦ ਵੀ ਇਸ ਸਬੰਧੀ ਕਿਸੇ ਨੂੰ ਆਦੇਸ਼ ਨਹੀਂ ਦਿੱਤੇ ਹਨ। ਇਸ ਮੌਕੇ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੂਨ 1984 ਸਾਕਾ ਨੀਲਾ ਤਾਰਾ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ‘ਤੇ ਸੋਨੇ ਦੇ ਪੱਤਰਿਆਂ ਨੂੰ ਲੱਗੀਆਂ ਗੋਲੀਆਂ ਵਾਲੇ ਪੱਤਰੇ ਵੀ ਸ਼੍ਰੋਮਣੀ ਕਮੇਟੀ ਨੇ ਸੰਭਾਲ ਕੇ ਰੱਖੇ ਹੋਏ ਹਨ ਅਤੇ ਇਸ ਪੁਰਾਤਨ ਵਿਰਸੇ ਨੂੰ ਸੰਭਾਲ ਕੇ ਰੱਖਿਆ ਜਾਵੇਗਾ।
ਸ੍ਰੀ ਹਰਿਮੰਦਰ ਸਾਹਿਬ ਸਮੂਹ ਨੇੜੇ ਅਕਾਲੀ ਮਾਰਕੀਟ ਵਿਚ ਕੇਂਦਰੀ ਸਿੱਖ ਅਜਾਇਬਘਰ ਬਣਾਉਣ ਦੀ ਯੋਜਨਾ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ‘ਤੇ ਲਗਪਗ 100 ਕਰੋੜ ਰੁਪਏ ਖਰਚ ਹੋਣਗੇ ਅਤੇ ਇਹ ਅੰਤਰਰਾਸ਼ਟਰੀ ਪੱਧਰ ਦਾ ਅਜਾਇਬਘਰ ਹੋਵੇਗਾ। ਇਸ ਸਬੰਧ ਵਿਚ ਲੋੜੀਂਦੀ ਹੋਰ ਜ਼ਮੀਨ ਵੀ ਖਰੀਦੀ ਜਾ ਚੁੱਕੀ ਹੈ। ਇਹ ਅਜਾਇਬਘਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਨਿਗਰਾਨੀ ਹੇਠ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੀ ਇਮਾਰਤ ਦਾ ਨਵੀਂਨੀਕਰਨ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਹ ਲੰਗਰ ਘਰ ਅਤਿ-ਆਧੁਨਿਕ ਕਿਸਮ ਦਾ ਹੋਵੇਗਾ, ਜਿਸ ਦੀ ਰਸੋਈ ਵੀ ਅਤਿ ਆਧੁਨਿਕ ਉਪਕਰਨਾਂ ਨਾਲ ਲੈਸ ਹੋਵੇਗੀ।
ਤਿਹਾੜ ਜੇਲ੍ਹ ਵਿਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਉਸ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾਉਣ ਲਈ ਹਰ ਇਨਸਾਫਪਸੰਦ ਮੁਲਕ ਅਤੇ ਸ਼ਖਸੀਅਤ ਕੋਲ ਪਹੁੰਚ ਕੀਤੀ ਹੈ। ਇਸੇ ਸਬੰਧ ਵਿਚ ਜਰਮਨੀ ਕੋਲ ਵੀ ਅਪੀਲ ਕੀਤੀ ਗਈ ਸੀ। ਉਨ੍ਹਾਂ ਆਖਿਆ ਕਿ ਜਰਮਨੀ ਨੇ ਹੀ ਪ੍ਰੋ. ਭੁੱਲਰ ਨੂੰ ਭਾਰਤ ਦੇ ਹਵਾਲੇ ਕੀਤਾ ਸੀ। ਹੁਣ ਜਰਮਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਭੇਜ ਕੇ ਆਖਿਆ ਕਿ ਉਸ ਨੂੰ ਫਾਂਸੀ ਦੀ ਸਜਾ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਰਮਨੀ ਵਿਚ ਫਾਂਸੀ ਦੀ ਸਜ਼ਾ ਦਾ ਰੁਝਾਨ ਨਹੀਂ ਹੈ ਅਤੇ ਪ੍ਰੋ. ਭੁੱਲਰ ਨੂੰ ਭਾਰਤ ਸਰਕਾਰ ਦੇ ਸਪੁਰਦ ਕਰਨ ਸਮੇਂ ਵੀ ਜਰਮਨੀ ਦੀ ਸਰਕਾਰ ਨੇ ਆਖਿਆ ਸੀ ਕਿ ਉਸਨੂੰ ਫਾਂਸੀ ਨਾ ਦਿੱਤੀ ਜਾਵੇ।
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਰਚ ਵਿਖੇ ਕੈਂਸਰ ਦੇ ਇਲਾਜ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਲੀਨੀਅਰ ਐਕਸੇਲੇਟਰ ਮਸ਼ੀਨ ਸਥਾਪਿਤ ਕੀਤੀ ਜਾ ਰਹੀ ਹੈ, ਜਿਸ ਰਾਹੀਂ ਰੇਡੀਓਥੈਰੇਪੀ ਵਿਧੀ ਨਾਲ ਕੈਂਸਰ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਦੀ ਸਥਾਪਨਾ ਲਈ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਮੈਡੀਕਲ ਕਾਲਜ ਨੂੰ ਚਾਰ ਕਰੋੜ ਰੁਪਏ ਦੀ ਮਦਦ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਮਸ਼ੀਨ ਅਗਲੇ ਇਕ ਮਹੀਨੇ ਤਕ ਸਥਾਪਿਤ ਹੋ ਜਾਵੇਗੀ। ਇਸ ਮਸ਼ੀਨ ਦੀ ਸਥਾਪਨਾ ਲਈ ਇਕ ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਇਮਾਰਤ ਵੀ ਬਣਾਈ ਗਈ ਹੈ। ਕਾਲਜ ਵਿਚ ਐਮ.ਬੀ.ਬੀ.ਐਸ. ਕੋਰਸ ਦੀਆਂ ਸੀਟਾਂ 100 ਤੋਂ ਵਧਾ ਕੇ 150 ਕੀਤੀਆਂ ਗਈਆਂ ਹਨ ਅਤੇ ਇਸ ਸਬੰਧ ਵਿਚ ਮੈਡੀਕਲ ਕੌਂਸਲ ਆਫ ਇੰਡੀਆ ਦੀ ਟੀਮ ਨੇ ਦੌਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਖਜ਼ਾਨਾ ਗੇਟ ਨੇੜੇ 3 ਮੰਜ਼ਿਲਾ ਸਟਾਫ ਕੁਆਰਟਰ ਬਣਾਉਣ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਨੇੜੇ ਗੁਰਦੁਆਰਾ ਭਬੌਰ ਸਾਹਿਬ ਵਿਖੇ ਹੋਰ ਜੋੜਾ ਘਰ ਤੇ ਕੜਾਹ ਪ੍ਰਸ਼ਾਦਿ ਦੇ ਕਾਉਂਟਰ ਬਣਾਉਣ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਵਿਖੇ ਇਕ ਬੀਬੀ ਸੁਮਿਤਰਾ ਨੇ 16 ਏਕੜ 16 ਮਰਲੇ ਜ਼ਮੀਨ ਸ਼੍ਰੋਮਣੀ ਕਮੇਟੀ ਨੂੰ ਦਾਨ ਵਜੋਂ ਸੌਂਪੀ ਹੈ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਵਿਖੇ 4 ਏਕੜ ਜ਼ਮੀਨ ਅਤੇ ਬਟਾਲਾ ‘ਚ 5 ਏਕੜ ਜ਼ਮੀਨ ਦਾਨ ਵਜੋਂ ਦਿੱਤੀ ਗਈ ਹੈ। ਅੱਜ ਦੀ ਇਕੱਤਰਤਾ ਵਿਚ ਰਘੁਜੀਤ ਸਿੰਘ ਵਿਰਕ, ਕੇਵਲ ਸਿੰਘ ਬਾਦਲ, ਸੁਖਦੇਵ ਸਿੰਘ ਭੌਰ, ਰਜਿੰਦਰ ਸਿੰਘ ਮਹਿਤਾ, ਕਰਨੈਲ ਸਿੰਘ ਪੰਜੋਲੀ ਤੇ ਹੋਰ ਅੰਤ੍ਰਿੰਗ ਕਮੇਟੀ ਮੈਂਬਰਾਂ ਤੋਂ ਇਲਾਵਾ ਸਕੱਤਰ ਦਲਮੇਘ ਸਿੰਘ, ਰੂਪ ਸਿੰਘ, ਤਰਲੋਚਨ ਸਿੰਘ, ਨਿੱਜੀ ਸਕੱਤਰ ਮਨਜੀਤ ਸਿੰਘ ਤੇ ਹੋਰ ਅਮਲਾ ਹਾਜ਼ਰ ਸੀ।
* ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਫੈਸਲਾ * ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 15 ਨੂੰ

No comments:
Post a Comment