www.sabblok.blogspot.com
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਮਈ
ਪੰਜਾਬ ਦੇ ਚੋਣ ਕਮਿਸ਼ਨ ਨੇ ਕਾਂਗਰਸ ਵੱਲੋਂ ਪੰਚਾਇਤ ਚੋਣਾਂ ਵਿੱਚ ਨੀਮ ਸੁਰੱਖਿਆ ਬਲਾਂ ਦੀ ਤਾਇਨਾਤੀ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨਰ ਸ਼ਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਨੀਮ ਸੁਰੱਖਿਆ ਬਲਾਂ ਦੀ ਤਾਇਨਾਤੀ ਇਸ ਕਰਕੇ ਸੰਭਵ ਨਹੀਂ ਕਿਉਂਕਿ ਵੋਟਾਂ ਪੈਣ ਵਿੱਚ ਮਹਿਜ਼ ਚਾਰ ਦਿਨ ਦਾ ਸਮਾਂ ਬਾਕੀ ਰਹਿ ਗਿਆ ਹੈ ਤੇ ਏਨੇ ਥੋੜ੍ਹੇ ਸਮੇਂ ਵਿੱਚ ਕੇਂਦਰੀ ਬਲਾਂ ਦੀ ਤਾਇਨਾਤੀ ਸੰਭਵ ਨਹੀਂ ਹੁੰਦੀ। ਚੋਣ ਕਮਿਸ਼ਨਰ ਨੇ ਕਾਂਗਰਸ ਵੱਲੋਂ ਨਾਮਜ਼ਦਗੀ ਕਾਗਜ਼ ਰੱਦ ਕਰਨ ਤੇ ਧੱਕੇਸ਼ਾਹੀ ਦੇ ਦੋਸ਼ਾਂ ਨੂੰ ਵੀ ਰੱਦ ਕਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਅਮਲ ਪਾਰਦਰਸ਼ੀ ਤੇ ਸ਼ਾਂਤਮਈ ਤੌਰ ‘ਤੇ ਚੱਲ ਰਿਹਾ ਹੈ।

No comments:
Post a Comment