www.sabblok.blogspot.com
ਅੰਮਿ੍ਤਸਰ, 25 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ)-ਬਾਬਾ ਬੰਦਾ ਸਿੰਘ ਬਹਾਦਰ ਦਾ
297ਵਾਂ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁ: ਮੰਜੀ
ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ
| ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹੁਕਮਨਾਮਾ ਗਿ: ਮਾਨ ਸਿੰਘ ਵੱਲੋਂ ਲਿਆ ਗਿਆ |
ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ
ਨਿਹਾਲ ਕੀਤਾ ਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ | ਇਸ ਮੌਕੇ ਗਿਆਨੀ
ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇ: ਅਵਤਾਰ ਸਿੰਘ ਨੇ ਸੰਗਤਾਂ ਨੂੰ
ਸੰਬੋਧਨ ਕੀਤਾ | ਢਾਡੀ ਭਾਈ ਗੁਰਮੁਖ ਸਿੰਘ ਝਾਮਕਾ ਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ
ਢਾਡੀ ਜਥਿਆਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਬੀਰ ਰਸੀ ਵਾਰਾਂ ਰਾਹੀਂ
ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਸਟੇਜ ਦੀ ਸੇਵਾ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ
ਵੱਲੋਂ ਨਿਭਾਈ ਗਈ |

No comments:
Post a Comment