www.sabblok.blogspot.com

ਸ਼ਿਕਾਗੋ, 15 ਜੂਨ (ਅਜੀਤ ਬਿਊਰੋ)-ਮਿਡਵੈਸਟ ਯੂਥ ਅਕਾਲੀ ਦਲ ਯੂ. ਐਸ. ਏ. ਦੇ ਪ੍ਰਧਾਨ ਜਸਕਰਨ ਸਿੰਘ ਧਾਲੀਵਾਲ ਨੇ ਸਰਨਾ ਭਰਾਵਾਂ ਵੱਲੋਂ ਦਿੱਲੀ ਵਿਖੇ ਸ਼ਹੀਦਾਂ ਦੀ ਯਾਦ ਵਿਚ ਬਣਨ ਵਾਲੀ ਯਾਦਗਾਰ ਸਬੰਧੀ ਰੁਕਾਵਟ ਪਾਉਣ 'ਤੇ ਯੂਥ ਅਕਾਲੀ ਦਲ ਦੀ ਮੀਟਿੰਗ ਵਿਚ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਕਿ ਸਰਨਾ ਭਰਾਵਾਂ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ | ਯਾਦਗਾਰ ਦਾ ਵਿਰੋਧ ਕਰਦਿਆਂ ਸਰਨਾ ਭਰਾਵਾਂ ਨੇ ਬੇਗੁਨਾਹ ਮਾਰੇ ਗਏ ਸ਼ਹੀਦਾਂ ਦਾ ਅਪਮਾਨ ਕੀਤਾ ਹੈ | ਨੌਜਵਾਨ ਅਕਾਲੀ ਨੇਤਾ ਨੇ ਕਿਹਾ ਕਿ ਅਜਿਹੇ ਕੌਮੀ ਕਾਰਜਾਂ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ | ਇਸ ਸਮੇਂ ਮੀਟਿੰਗ ਵਿਚ ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਪ੍ਰਭਜੋਤ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

No comments:
Post a Comment