jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday, 15 June 2013

ਮਲੂਕਾ ਨੂੰ ਕੈਬਨਿਟ ਤੋਂ ਬਰਖਾਸਤ ਕੀਤਾ ਜਾਵੇ : ਸੁਖਪਾਲ ਖਹਿਰਾ

www.sabblok.blogspot.com

 
ਕਿਤਾਬ ਖਰੀਦ ਘੋਟਾਲਾ ਮਾਮਲੇ ਵਿੱਚ ਫਸੇ ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਨੇ, ਕਿਉਂਕਿ ਇਸ ਘੋਟਾਲੇ ਦੀ ਜਾਂਚ ਹੁਣ ਕੇਂਦਰੀ ਮਨੁੱਖੀ ਵਿਸੀਲਿਆਂ ਬਾਰੇ ਮੰਤਰਾਲੇ ਵੱਲੋਂ ਕੀਤੀ ਜਾ ਰਹੀ ਹੈ।ਜਾਂਚ ਦੇ ਲਈ ਚੰਡੀਗੜ੍ਹ ਪਹੁੰਚੀ ਇਸ ਟੀਮ ਨਾਲ ਪੰਜਾਬ ਕਾਂਗਰਸ ਦੇ ਵੱਫਦ ਨੇਂ ਇਸ ਟੀਮ ਨਾਲ ਮੁਲਾਕਾਤ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਲਈ ਇੱਕ ਮੰਗ ਪੱਤਰ ਵੀ ਸੌਂਪਿਆ।ਪੱਤਰਕਾਰਾਂ ਨਾਲ ਮੁਲਾਕਾਤ ਸਬੰਧੀ ਗੱਲਬਾਤ ਕਰਦਿਆਂ ਕਾਂਗਰਸ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਮੰਗ ਕੀਤੀ ਕਿ ਜਾਂਚ ਪੂਰੀ ਨਾਂ ਹੋਣ ਤੱਕ ਸਿਕੰਦਰ ਸਿੰਘ ਮਲੂਕਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ।ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਖਹਿਰਾ ਨੇ ਕਿਹਾ ਕਿ ਸਰਬ ਸਿੱਖਿਆ ਅਭਿਆਨ ਅਤੇ ਹੋਰ ਸਿੱਖਿਆ ਸਕੀਮਾਂ ਵਿੱਚ ਇਹ ਕੇਂਦਰ ਦਾ ਪੈਸਾ ਹੈ ਜਿਸਨੂੰ ਲੁਟਿਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਬਾਰਡਰ ਏਰੀਆ ਡਿਵੈਲਪਮੈਂਟ ਫੰਡ ‘ਚ ਕੀਤੇ ਘੋਟਾਲੇ  ਸਬੰਧੀ ਗੁਲਜ਼ਾਰ ਸਿੰਘ ਰਾਣੀਕੇ ਨੂੰ ਦਿੱਤੀ ਕਲੀਨ ਚਿੱਟ ਨੂੰ ਵੀ ਚੁਣੌਤੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਹਾਈਕੋਰਟ ਦੇ ਰਿਟਾਇਰਡ ਜੱਜ ਤੋਂ ਇਸ ਮਾਮਲੇ ਦੀ ਕਾਰਵਾਈ ਕਰਵਾਉਣ ਦਾ ਕਾਂਗਰਸ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ।ਅਤੇ ਹੁਣ ਕਾਂਗਰਸ ਨੂੰ ਉਮੀਦ ਹੈ ਕਿ ਇਸ ਕਮੇਟੀ ਦੀ ਜਾਂਚ ਦੌਰਾਨ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਵੇਗਾ।

No comments: