Pages

Saturday, 6 July 2013

ਸਿੱਧੂ ਦਾ ਗੁਨਾਹ ਬਖ਼ਸਣਯੋਗ ਨਹੀਂ, ਮੱਕੜ ਵੱਲੋਂ ਅਕਾਲ ਤਖ਼ਤ ਤੋਂ ਕਾਰਵਾਈ ਦੀ ਮੰਗ

www.sabblok.blogspot.com


ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਹੈ ਕਿ ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਵਲੋਂ ‘ਨਾਮ ਖੁਮਾਰੀ ਨਾਨਕਾ’ ਨੂੰ ਚੁਟਕਲੇ ਵਜੋਂ ਪੇਸ਼ ਕਰਨ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਸੰਬੰਧੀ ਕਈ ਆਗੂਆਂ ਵਲੋਂ ਇਸ ‘ਤੇ ਸਖਤ ਪ੍ਰਤੀਕਰਮ ਪ੍ਰਗਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ ਤੇ ਪੰਜ ਸਿੰਘ ਸਾਹਿਬਾਨ ਵਲੋਂ ਕੀਤੀ ਜਾਣ ਵਾਲੀ ਮੀਟਿੰਗ ਵਿਚ ਧਾਰਮਿਕ ਸਜ਼ਾ ਨਿਸ਼ਚਿਤ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹੀ ਅਵੱਗਿਆ ਨਾ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਪਾਰਕ ਟੂਰਾਂ ਦੌਰਾਨ ਗੁਰਮਤਿ ਮਰਿਆਦਾ ਨੂੰ ਵੀ ਧਿਆਨ ਵਿਚ ਰੱਖਿਆ ਕਰੇ। ਉਨ੍ਹਾਂ ਕਿਹਾ ਕਿ ਇੰਝ ਨਹੀਂ ਹੈ ਕਿ ਉਹ ਆਪਣੇ ਆਪ ਨੂੰ ਚਮਕਾਉਣ ਲਈ ਗੁਰੂ ਸਾਹਿਬਾਨ ਦੇ ਨਾਵਾਂ ਨੂੰ ਚੁਟਕਲਿਆਂ ਦੇ ਰੂਪ ਵਿਚ ਪੇਸ਼ ਕਰਨਾ ਸ਼ੁਰੂ ਕਰ ਦੇਵੇ। ਪ੍ਰਧਾਨ ਮੱਕੜ ਨੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਗੁਰੂ ਸਾਹਿਬਾਨ ਦਾ ਨਾਂ ਇੰਝ ਵਰਤੇ।

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।