Pages

Wednesday, 3 July 2013

ਬਾਦਲ ਤੇ ਸੁਖਬੀਰ ਵੱਲੋਂ ਵੋਟਰਾਂ ਦਾ ਧੰਨਵਾਦ

www.sabblok.blogspot.com


ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਰਾਜ ਵਿਚ ਪੰਚਾਇਤੀ ਚੋਣਾਂ ਲਈ ਜਨਤਾ ਵੱਲੋਂ ਦਿਖਾਏ ਵੱਡੇ ਉਤਸ਼ਾਹ ਲਈ ਰਾਜ ਦੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਪੂਰਾ ਕਰਨ ਲਈ ਉਨ੍ਹਾਂ ਮੁਲਾਜ਼ਮਾਂ, ਪੁਲਿਸ ਕਰਮਚਾਰੀਆਂ ਤੇ ਚੋਣ ਕਮਿਸ਼ਨ ਦਾ ਵੀ ਧੰਨਵਾਦ ਕੀਤਾ | ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਾਂ ਵੱਲੋਂ ਵਿਖਾਏ ਉਤਸ਼ਾਹ ਨੇ ਰਾਜ ਵਿਚ ਕਾਂਗਰਸ ਨੂੰ ਇੱਕ ਵਾਰ ਫਿਰ ਰੱਦ ਕਰ ਦਿੱਤਾ ਹੈ ਕਿਉਂਕਿ ਕਾਂਗਰਸ ਇਨ੍ਹਾਂ ਚੋਣਾਂ ਨੂੰ ਰੱਣ ਕਰਾਉਣ ਲਈ ਆਖ਼ਰੀ ਸਮੇਂ ਤੱਕ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਸੀ | ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਲੋਕਤੰਤਰੀ ਪ੍ਰਕ੍ਰਿਆ ਨੂੰ ਰੋਕਣਾ ਚਾਹੁੰਦੀ ਸੀ

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।