Pages

Friday, 2 August 2013

ਜਰੂਤਮੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਵੰਡਿਆ

www.sabblok.blogspot.com

ਜਗਰਾਓਂ, 1 ਅਗਸਤ ( ਹਰਵਿੰਦਰ ਸੱਗੂ )—ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸਸੰਥਾ ਰਾਮਗੜ੍ਹੀਆ ਵੈਲਫੇਅਰ ਕੌਂਸਲ ਵਲੋਂ ਕੌਂਸਲ ਦੇ ਸਰਪ੍ਰਸਤ ਬਾਬਾ ਮੋਹਨ ਸਿੰਘ ਸੱਗੂ ਦੀ ਅਗਵਾਈ ਹੇਠ ਗੁਰਦੁਆਰਾ ਵਿਸ਼ਵਕਰਮਾਂ ਮੰਦਰ ਵਿਖੇ 9ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਕੌਂਸਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਣ ਦੀ ਕੀਤੀ ਗਈ ਸ਼ੁਰੂਆਤ ਤਹਿਤ ਇਸ ਮਹੀਨੇ 9 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਦਾ ਰਾਸ਼ਨ ਦਿਤਾ ਗਿਆ। ਕੌਂਸਲ ਦੇ ਸਰਪ੍ਰਸਤ ਬਾਬਾ ਮੋਹਨ ਸਿੰਘ ਸੱਗੂ ਅਤੇ ਪ੍ਰਧਾਨ ਜੀਤ ਸਿੰਘ ਪਨੇਸਰ ਦੀ ਅਗਵਾਈ ਹੇਠ ਅੱਡਾ ਰਾਏਕੋਟ ਲਾਗੇ ਗੁਰਦੁਆਰਾ ਵਿਸ਼ਵਕਰਮਾਂ ਮੰਦਰ ਵਿਖੇ ਆਯੋਜਿਤ ਰਾਸ਼ਨ ਵੰਡ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਨੂੰ ਭਾਵੇਂ ਬਹੁਤ ਛੋਟੇ ਪੱਧਰ 'ਤੇ

ਪਹਿਲਾਂ ਪੰਜ ਪਰਿਵਾਰਾਂ ਨੂੰ ਰਾਸ਼ਨ ਦੇ ਕੇ ਸ਼ੁਰੂ ਕੀਤਾ ਗਿਆ ਸੀ। ਪਰ ਹਰੇਕ ਮਹੀਨੇ ਲੋੜਵੰਦ ਪਰਿਵਾਰਾਂ ਦੀ ਸੇਵਾ ਲਈ ਸਮੁੱਚੇ ਭਾਈਚਾਰੇ ਅਤੇ ਦਾਨੀ ਸੱਜਣਾ ਦੇ ਵਡਮੁੱਲੇ ਸਹਿਯੋਗ ਨਾਲ ਵਾਧਾ ਕਰਦੇ ਹੋਏ ਇਸਨੂੰ ਇਕ ਵਿਸ਼ਾਲ ਬੂਟੇ ਦੇ ਤੌਰ 'ਤੇ ਸਥਾਪਤ ਕੀਤਾ ਜਾਵੇਗਾ। ਇਸ ਵਾਰ 8 ਲੋੜਵੰਦ ਪਰਿਵਾਰਾਂ ਨੂੰ ਮਹੀਨੇ ਦਾ ਰਾਸ਼ਨ ਮੁਹਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਨਿਸ਼ਕਾਮ ਭਾਵਨਾ ਨਾਲ ਸੇਵਾ ਕਰਨ ਨਾਲ ਜੋ ਮਾਨਸਿਕ ਸਤੁੰਸ਼ਟੀ ਹਾਸਲ ਹੁੰਦੀ ਹੈ ਉਹ ਹੋਰ ਕਿਧਰੇ ਵੀ ਨਹੀਂ ਮਿਲ ਸਕਦੀ। ਇਸ ਮੌਕੇ ਕੌਂਸਲ ਦੇ ਸਰਪ੍ਰਸਤ ਪ੍ਰਿਤਪਾਲ ਸਿੰਘ ਮਣਕੂ, ਗੁਰਦੁਆਰਾ ਵਿਸ਼ਵਕਰਮਾ ਮੰਦਰ ਦੇ ਪ੍ਰਧਾਨ ਦਰਸ਼ਨ ਸਿੰਘ ਸੱਗੂ, ਸੁਰਿੰਦਰ ਸਿੰਘ ਟੋਨੀ, ਮਹਿੰਦਰ ਸਿੰਘ ਕਲਸੀ, ਸੈਕਟਰੀ ਕਰਨੈਲ ਸਿੰਘ ਧੰਜਲ, ਡਾ. ਪਰਮਿੰਦਰ ਸਿੰਘ, ਹਾਕਮ ਸਿੰਘ ਸੀਹਰਾ, ਸਮੇਤ ਹੋਰ ਸਖਸ਼ੀਅਤਾਂ ਮੌਜੂਦ ਸਨ। — 

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।