Pages

Friday, 2 August 2013

ਮਨਿਸਟੀਰੀਅਲ ਸਟਾਫ਼ ਨੇ ਮੁੱਖ ਮੰਤਰੀ ਤੋਂ ਗੱਲਬਾਤ ਲਈ ਸਮਾਂ ਮੰਗਿਆ

www.sabblok.blogspot.com
ਜਲੰਧਰ, 2 ਅਗਸਤ
ਅੱਜ ਸਟੇਟ ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੰਗ ਪੱਤਰ ਦੇ ਕੇ ਮਨਿਸਟੀਰੀਅਲ ਸਟਾਫ ਦੀਆਂ ਪਿਛਲੇ ਕਾਫੀ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ। ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਮੁੱਖ ਮੰਤਰੀ ਪੰਜਾਬ ਪਾਸੋਂ ਗੱਲਬਾਤ ਦਾ ਸਮਾਂ ਮੰਗਣ ਲਈ ਪਿਛਲੇ ਇੱਕ ਸਾਲ ਤੋਂ ਜੱਦੋ ਜਹਿਦ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੰਗਾਂ ’ਤੇ ਨਾ ਤਾਂ ਕੋਈ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਜਥੇਬੰਦੀ ਨੂੰ ਅਜੇ ਤੱਕ ਮਿਲਣ ਲਈ ਸਮਾਂ ਦਿੱਤਾ ਗਿਆ ਹੰੈ।
ਐਸੋਸੀਏਸ਼ਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ

ਜੇਕਰ 7 ਅਗਸਤ ਤੱਕ ਮਿਲਣ ਦਾ ਸਮਾਂ ਨਾ ਦਿੱਤਾ ਗਿਆ ਤਾਂ ਜਥੇਬੰਦੀ 8 ਅਗਸਤ ਨੂੰ ਜਲੰਧਰ ਡਿਵੀਜ਼ਨ ਦੇ 7 ਜ਼ਿਲ੍ਹਿਆਂ ਦੇ ਮੁਲਾਜ਼ਮ ਸਥਾਨਕ ਸਰਕਾਰਾਂ ਮੰਤਰੀ ਭਗਤ ਚੂਨੀ ਲਾਲ ਦੇ ਘਰ ਦਾ ਘਿਰਾਓ ਕਰਨਗੇ। ਇਸ ਤੋਂ ਬਾਅਦ 20 ਅਗਸਤ ਨੂੰ ਫਿਰੋਜ਼ਪੁਰ ਡਿਵੀਜ਼ਨ ਦੇ ਜ਼ਿਲ੍ਹਿਆਂ ਦੇ ਮੁਲਾਜ਼ਮ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਅਤੇ 27 ਅਗਸਤ ਨੂੰ ਪਟਿਆਲਾ ਡਿਵੀਜ਼ਨ ਦੇ ਜ਼ਿਲ੍ਹਿਆਂ ਵਿਚਲੇ ਮੁਲਾਜ਼ਮ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਘਰ ਦਾ ਘਿਰਾਓ ਕਰਨਗੇ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਇਹ ਘਿਰਾਓ ਸਮੂਹਿਕ ਛੁੱਟੀ ਲੈ ਕੇ ਕਰਨਗੇ। ਛੁੱਟੀ ਦੌਰਾਨ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਹੋਣ ਵਾਲੀ ਖੱਜਲ ਖੁਆਰੀ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਐਸੋਸੀਏਸ਼ਨ ਵੱਲੋਂ ਮੰਗ ਪੱਤਰ ਦੇਣ ਸਮੇਂ ਸੂਬਾ ਮੀਡੀਆ ਇੰਚਾਰਜ ਸੁਖਜੀਤ ਸਿੰਘ, ਪ੍ਰਿਤਪਾਲ ਸਿੰਘ ਪਨੇਸਰ, ਹਰਵਿੰਦਰ ਪਾਲ ਸਿੰਘ, ਰਜਿੰਦਰ ਸਿੰਘ, ਉਂਕਾਰ ਸਿੰਘ ਸ਼ਾਮਲ ਸਨ।

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।