www.sabblok.blogspot.com
ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਡਿਗਦੇ ਰੁਪਏ ਨਾਲ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਡੀਜ਼ਲ ਦੀ ਕੀਮਤ 3 ਤੋਂ 5 ਰੁਪਏ ਵਧ ਸਕਦੀ ਹੈ। ਇਸ ਤੋਂ ਇਲਾਵਾ ਮਿੱਟੀ ਦੇ ਤੇਲ ਦੀ ਕੀਮਤ 2 ਰੁਪਏ ਲੀਟਰ ਅਤੇ ਘਰੇਲੂ ਗੈਸ ਸਿਲੰਡਰ 50 ਰੁਪਏ ਤੱਕ ਮਹਿੰਗਾ ਹੋ ਸਕਦਾ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਐੱਮ. ਵੀਰੱਪਾ ਮੋਇਲੀ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਤੇਲ ਕੰਪਨੀਆਂ ਨੂੰ ਹੋਣ ਵਾਲੇ 1,80,000 ਕਰੋੜ ਰੁਪਏ ਦੇ ਨੁਕਸਾਨ ਦੀ ਭਰਪਾਈ ਲਈ ਕਦਮ ਉਠਾਉਣ ਦੀ ਅਪੀਲ ਕੀਤੀ ਹੈ। ਮੋਇਲੀ ਨੇ ਇਸ ਤੋਂ ਪਹਿਲਾਂ ਵਿੱਤ ਮੰਤਰੀ ਪੀ. ਚਿਦਾਂਬਰਮ ਨਾਲ ਵੀ ਇਸ ਮੁੱਦੇ ‘ਤੇ ਮੁਲਾਕਾਤ ਕੀਤੀ ਸੀ। ਮੋਇਲੀ ਨੇ ਕਿਹਾ, ”ਜੇਕਰ ਮੌਜੂਦਾ ਸਥਿਤੀ ਬਣੀ ਰਹਿੰਦੀ ਹੈ ਤਾਂ ਪੈਟਰੋਲੀਅਮ ਪਦਾਰਥਾਂ ਦੇ ਮਾਮਲੇ ‘ਚ ਚਾਲੂ ਮਾਲੀ ਸਾਲ ਦੌਰਾਨ ਕੁੱਲ ਮਾਲੀਏ ਦਾ ਨੁਕਸਾਨ 1,80,000 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ, ਜੋ ਕਿ ਇਸ ਤੋਂ ਪਿਛਲੇ ਸਾਲ 1,61,000 ਕਰੋੜ ਰੁਪਏ ‘ਤੇ ਰਿਹਾ ਸੀ।
No comments:
Post a Comment
ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।