www.sabblok.blogspot.com
ਜਲੰਧਰ- ਜਲੰਧਰ ਦੇ ਸਿਵਲ ਹਸਪਤਾਲ ‘ਚ ਇਕ ਵਿਅਕਤੀ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਆਤਮ-ਹੱਤਿਆ ਕਰਨ ਵਾਲਾ 35 ਸਾਲਾਂ ਰਾਮ ਕ੍ਰਿਸ਼ਣ ਮੋਗਾ ਦਾ ਰਹਿਣ ਵਾਲਾ ਸੀ। ਰਾਮ ਕ੍ਰਿਸ਼ਣ ਏਡਜ਼ ਨਾਲ ਪੀੜਤ ਸੀ ਅਤੇ ਉਹ ਆਪਣਾ ਇਲਾਜ ਜਲੰਧਰ ਦੇ ਸਿਵਲ ਹਸਪਤਾਲ ‘ਚ ਕਰਵਾ ਰਿਹਾ ਸੀ। ਸੋਮਵਾਰ ਦੁਪਹਿਰ ਨੂੰ ਰਾਮ ਕ੍ਰਿਸ਼ਣ ਨੇ ਹਸਪਤਾਲ ਦੀ ਇਮਾਰਤ ਤੋਂ ਛਾਲ ਮਾਰ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਰਹਿੰਦਾ ਸੀ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।
No comments:
Post a Comment
ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।