Pages

Wednesday, 18 September 2013

ਪ੍ਰਕਾਸ਼ ਸਿੰਘ ਬਾਦਲ ਦੀਆਂ ਸਿੱਧੂ ਨੂੰ ਖਰੀਆਂ ਖਰੀਆਂ

www.sabblok.blogspot.com
ਪ੍ਰਕਾਸ਼ ਸਿੰਘ ਬਾਦਲ ਦੀਆਂ ਸਿੱਧੂ ਨੂੰ ਖਰੀਆਂ ਖਰੀਆਂ (ਵੀਡੀਓ)
ਲੁਧਿਆਣਾ- ਸੂਬਾ ਸਰਕਾਰ ਉੱਪਰ ਲਾਗਾਤਾਰ ਹਮਲਾ ਕਰਦੇ ਆ ਰਹੇ ਭਾਜਪਾ ਦੇ ਸਾਂਸਦ ਮੈਂਬਰ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਖੁੱਲ ਕੇ ਸਾਹਮਣੇ ਆ ਗਏ ਹਨ। ਲੁਧਿਆਣਾ ਵਿਖੇ ਪੱਤਕਰਾਰਾਂ ਵੱਲੋਂ ਸਿੱਧੂ ਦੇ ਮਾਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਬਾਦਲ ਨੇ ਸਿੱਧੂ ਨੂੰ ਖਰੀਆਂ ਖਰੀਆਂ ਸੁਣਾਈਆਂ। ਬਾਦਲ ਨੇ ਕਿਹਾ ਸਿੱਧੂ ਖੁਦ ਤਾਂ ਡੇਢ ਸਾਲ ਤੱਕ ਆਪਣੇ ਇਲਾਕੇ ਤੋਂ ਗਾਇਬ ਰਿਹਾ ਹੈ ਅਤੇ ਹੁਣ ਸਰਕਾਰ ਉੱਪਰ ਚਿੱਕੜ ਸੁੱਟ ਰਿਹਾ ਹੈ । ਜ਼ਿਕਰਯੋਗ ਹੈ ਕਿ ਕਾਫੀ ਸਮੇਂ ਤੱਕ ਸਿੱਧੂ ਮਾਮਲੇ ਵਿੱਚ ਚੁੱਪ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਸੋਮਵਾਰ ਨੂੰ ਪੰਜਾਬ ਭਾਜਪਾ ਦੇ ਪ੍ਰਭਾਰੀ ਸ਼ਾਂਤਾ ਕੁਮਾਰ ਨੂੰ ਫੌਨ ਕਰਕੇ ਸਿੱਧੂ ਨੂੰ ਚੁੱਪ ਕਰਵਾਉਣ ਦੀ ਅਪੀਲ ਕੀਤੀ ਸੀ ਪਰ ਇਸ ਦੇ ਬਾਵਜੂਦ ਮੰਗਲਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦੇ ਇਸ ਬਿਆਨ ਨਾਲ ਸਰਕਾਰ ਅਤੇ ਸਿੱਧੂ ਵਿਚਾਲੇ ਚੱਲ ਰਹੀ ਸਿਆਸੀ ਜੰਗ ਹੋਰ ਵੀ ਗਰਮਾ ਸਕਦੀ ਹੈ।

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।