Pages

Tuesday, 22 October 2013

ਬਾਦਲਾਂ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੀਆਂ ਲੀਹਾਂ ‘ਤੇ : ਲਾਲੀ ਬਾਜਵਾ

www.sabblok.blogspot.com

ਬਾਦਲਾਂ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ : ਲਾਲੀ ਬਾਜਵਾ

ਟਾਂਡਾ(ਮੋਮੀ)-ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਪੰਜਾਬ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੈਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਸ. ਜਤਿੰਦਰ ਸਿੰਘ ਲਾਲੀ ਬਾਜਵਾ ਨੇ ਟਾਂਡਾ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਅਜੀਤ ਸਿੰਘ ਰਸੂਲਪੁਰ, ਸਰਬਜੀਤ ਸਿੰਘ ਮੋਮੀ ਕੌਮੀ ਮੀਤ ਪ੍ਰਧਾਨ ਵੀ ਹਾਜ਼ਰ ਸਨ। ਸਰਕਾਰ ਦੀਆਂ ਲੋਕ ਉਸਾਰੂ ਨੀਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਪੰਜਾਬ ਦਾ ਜਦੋਂ ਵੀ ਵਿਕਾਸ ਹੋਇਆ ਹੈ ਉਹ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਉਸਾਰੂ ਸੋਚ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਵਿਚ ਅੱਜ ਸੂਬਾ ਪੰਜਾਬ ਤਰੱਕੀ ਦੀਆਂ ਬੁਲੰਦੀਆਂ ਨੂੰ ਛੋਹ ਰਿਹਾ ਹੈ। ਇਸ ਮੌਕੇ ਸ. ਲਾਲੀ ਬਾਜਵਾ ਨੇ ਕਿਹਾ ਕਿ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਪੂਰੀ ਤਰ੍ਹਾਂ ਇਕਮੁੱਠ ਹੋ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਪੱਬਾਂ ਭਾਰ ਹੋਇਆ ਪਿਆ ਹੈ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਮਨਮਾਨੀਆਂ ਕਾਰਨ ਅੱਜ ਸੂਬੇ ਦਾ ਹਰ ਇਕ ਵਰਗ ਪੂਰੀ ਤਰ੍ਹਾਂ ਦੁਖੀ ਹੈ ਤੇ ਯੂ. ਪੀ. ਏ. ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਲੋਕ ਸਭਾ ਚੋਣਾਂ ਦੀ ਉਡੀਕ ਬੜੀ ਬੇਸਬਰੀ ਨਾਲ ਕਰ ਰਿਹਾ ਹੈ।

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।