Pages

Friday, 18 October 2013

ਅੰਮ੍ਰਿਤਸਰ ਸੀਟ ‘ਤੇ ਫੈਸਲਾ ਪਾਰਟੀ ਹਾਈ ਕਮਾਨ ਕਰੇਗੀ : ਕਮਲ ਸ਼ਰਮਾ

www.sabblok.blogspot.com


kamal ਜਲੰਧਰ- ਅੰਮ੍ਰਿਤਸਰ ਲੋਕ ਸਭਾ ਸੀਟ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਹੁਣ ਭਾਜਪਾ ਹਾਈ ਕਮਾਨ ਵੱਲ ਦੇਖ ਰਹੀ ਹੈ। ਮੀਡੀਆ ਦੇ ਇਕ ਹਿੱਸੇ ਵਿਚ ਅਜਿਹੀਆਂ ਖਬਰਾਂ ਸਨ ਕਿ ਅੰਮ੍ਰਿਤਸਰ ਤੋਂ ਲੋਕ ਸਭਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਿੱਲੀ ਪੱਛਮੀ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ। ਇਸ ਮਾਮਲੇ ‘ਤੇ ਜਦੋਂ ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਪੰਜਾਬ ਭਾਜਪਾ ਪਾਰਟੀ ਹਾਈ ਕਮਾਨ ਦੇ ਫੈਸਲੇ ਦਾ ਸਮਰਥਨ ਕਰੇਗੀ।


ਇਸ ਤੋਂ ਪਹਿਲਾਂ ਪੰਜਾਬ ਭਾਜਪਾ ਲਗਾਤਾਰ ਇਹ ਗੱਲ ਕਹਿੰਦੀ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਹੀ ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੋਣਗੇ। ਹਾਲਾਂਕਿ ਕਮਲ ਸ਼ਰਮਾ ਨੂੰ ਉਨ੍ਹਾਂ ਦੇ ਪੁਰਾਣੇ ਬਿਆਨਾਂ ਦਾ ਹਵਾਲਾ ਦੇ ਕੇ ਜਦੋਂ ਇਹ ਸਵਾਲ ਪੁੱਛਿਆ ਗਿਆ ਤਾਂ ਕਮਲ ਸ਼ਰਮਾ ਨੇ ਅੰਮ੍ਰਿਤਸਰ ਸੀਟ ‘ਤੇ ਸਿੱਧੂ ਦਾ ਸਮਰਥਨ ਕਰਨ ਦੀ ਗੱਲ ਤਾਂ ਕਹੀ ਪਰ ਸ਼ਰਮਾ ਦੇ ਸਿੱਧੂ ਦੇ ਸਮਰਥਨ ਦੀ ਇਹ ਆਵਾਜ਼ ਪਹਿਲਾਂ ਵਾਂਗ ਬੁਲੰਦ ਨਜ਼ਰ ਨਹੀਂ ਸੀ ਆ ਰਹੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਵਲੋਂ ਅੰਮ੍ਰਿਤਸਰ ਦੇ ਵਿਕਾਸ ਨੂੰ ਲੈ ਕੇ ਅਕਾਲੀ-ਭਾਜਪਾ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਗਏ ਸਨ। ਸਿੱਧੂ ਦੇ ਇਸ ਰਵੱਈਏ ਤੋਂ ਅਕਾਲੀ ਲੀਡਰਸ਼ਿਪ ਨਾਰਾਜ਼ ਦੱਸੀ ਜਾ ਰਹੀ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੱਧੂ ਨੂੰ ਦੁਬਾਰਾ ਇਸ ਸੀਟ ਤੋਂ ਮੈਦਾਨ ਵਿਚ ਉਤਾਰਦੀ ਹੈ ਤਾਂ ਅਕਾਲੀ ਦਲ ਪੂਰੀ ਤਰ੍ਹਾਂ ਉਸ ਦਾ ਸਹਿਯੋਗ ਨਹੀਂ ਕਰੇਗਾ। ਲਿਹਾਜ਼ਾ ਭਾਜਪਾ ਨਵਜੋਤ ਸਿੰਘ ਸਿੱਧੂ ਦੀ ਸੀਟ ਬਦਲਣ ‘ਤੇ ਵਿਚਾਰ ਕਰ ਰਹੀ ਹੈ।

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।