www.sabblok.blogspot.com

ਦਸੰਬਰ (ਜਗਸੀਰ ਸਿੰਘ ਸੰਧੂ) : ਇੱਕ ਸਮਾਂ ਸੀ ਜਦੋਂ ਸਾਕਾ ਚਮਕੌਰ ਅਤੇ ਸਾਕਾ ਸਰਹੰਦ ਦੇ ਅਨੇਕਾਂ ਸ਼ਹੀਦਾਂ, ਸਾਹਿਬਜਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੂਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਯਾਦ ਕਰਕੇ ਪੰਜਾਬ ਦੇ ਲੋਕ ਸਰਹੰਦ ਦੇ ਜੋੜਮੇਲੇ ਦੇ ਦਿਨਾਂ ਵਿੱਚ ਧਰਤੀ ’ਤੇ ਸੌਂਦੇ ਸਨ ਅਤੇ ਇਹਨਾਂ ਦਿਨਾਂ ਵਿੱਚ ਖੁਸ਼ੀ ਦਾ ਕੋਈ ਵੀ ਪ੍ਰਗੋਰਾਮ ਨਹੀਂ ਕਰਦੇ ਸਨ, ਪਰ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਮੀਨ ’ਤੇ ਬਣੇ ਸਕੂਲ ਵਿੱਚ ਹੀ ਇਹਨਾਂ ਦਿਨਾਂ ਵਿੱਚ ਰੰਗਾਰੰਗ ਨੱਚਣ ਟੱਪਣ ਦੇ ਪ੍ਰਗੋਰਾਮ ਕੀਤੇ ਜਾ ਰਹੇ ਅਤੇ ਸਿੱਖਾਂ ਦੀ ਨੁਮਾਇੰਦਾ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇਥੇ ਬੱਚਿਆਂ ਵੱਲੋਂ ਪੇਸ਼ ਕੀਤੇ ਭੰਗੜੇ, ਗਿੱਧੇ ਅਤੇ ਹੋਰ ਤਰਾਂ ਤਰਾਂ ਦੇ ਨਾਚ ਦਾ ਆਨੰਦ ਮਾਣ ਰਹੇ ਹਨ। ਜਿਥੇ ਇੱਕ ਪਾਸੇ ਪੂਰੀ ਸਿੱਖ ਕੌਮ ਇਹਨਾਂ ਦਿਨਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਰੱਖ ਕੋਈ ਖੁਸ਼ੀ ਦਾ ਪ੍ਰੋਗਰਾਮ ਕਰਨ ਤੋਂ ਗੁਰੇਜ਼ ਕਰਦੀ ਹੈ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਰਹੂਮ ਪ੍ਰਧਾਨ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ਸਥਾਪਿਤ ਕੀਤੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿੱਚ ਸਾਲਾਨਾ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਦੇ ਨਾਮ ’ਤੇ ਖੂਬ ਗਿੱਧਾ ਭੰਗੜਾ ਅਤੇ ਹੋਰ ਨਾਚ ਪੇਸ਼ ਕੀਤੇ ਗਏ, ਜਿਹਨਾਂ ਦਾ ਆਨੰਦ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ਼੍ਰ: ਸੁਖਦੇਵ ਸਿੰਘ ਢੀਂਡਸਾ ਸਮੇਤ ਪੂਰੀ ਅਕਾਲੀ ਲੀਡਰਸ਼ਿਪ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਦੋ ਮੈਂਬਰਾਂ ਵੱਲੋਂ ਵੀ ਮਾਣਿਆ ਗਿਆ। ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਜਮੀਨ ’ਤੇ ਬਣੇ ਇਸ ਸਕੂਲ ਵਿੱਚ ਇਸ ਮੌਕੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਬਾਰੇ ਤਾਂ ਭਾਵੇਂ ਇੱਕ ਵੀ ਗੱਲ ਨਹੀਂ ਕੀਤੀ ਗਈ, ਪਰ ਬੱਚਿਆਂ ਵੱਲੋਂ ਪੇਸ਼ ਕੀਤੀਆਂ ਗਿੱਧਾ, ਭੰਗੜਾ, ਹੋਰ ਕਈ ਤਰਾਂ ਦੇ ਨਾਚਾਂ ਅਤੇ ਹਾਸਰਾਸ ਦੇ ਪ੍ਰੋਗਰਾਮਾਂ ਦਾ ਜਰੂਰ ਸਾਰਾ ਦਿਨ ਅਕਾਲੀ ਆਗੂਆਂ ਨੇ ਆਨੰਦ ਮਾਣਿਆ। ਜਦੋਂ ਇਸ ਸਬੰਧੀ ਸਵਾਲ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪ੍ਰਬੰਧਕਾਂ ਨੂੰ ਇਸ ਗੱਲ ਦਾ ਧਿਆਨ ਜਰੂਰ ਰੱਖਣਾ ਚਾਹੀਦਾ ਸੀ ਅਤੇ ਉਹਨਾਂ ਪ੍ਰਬੰਧਕਾਂ ਨੂੰ ਅੱਗੇ ਤੋਂ ਖਿਆਲ ਰੱਖਣ ਦੀ ਤਾਕੀਦ ਵੀ ਕੀਤੀ।
No comments:
Post a Comment