Pages

Friday, 17 January 2014

ਮੁਸ਼ਕਿਲ 'ਚ ਆਮ ਆਦਮੀ ਪਾਰਟੀ ਦੇ ਮੰਤਰੀ, ਦਿੱਲੀ ਪੁਲਿਸ ਦੇ ਦੋਸ਼ਾਂ ਦੀ ਹੋਵੇਗੀ ਜਾਂਚ

www.sabblok.blogspot.com
ਨਵੀਂ ਦਿੱਲੀ, 17 ਜਨਵਰੀ (ਏਜੰਸੀ)- ਆਮ ਆਦਮੀ ਪਾਰਟੀ ਦੀ ਮੁਸੀਬਤਾਂ ਲਗਾਤਾਰ ਵੱਧ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਦੋ ਮੰਤਰੀਆਂ ਦੇ ਖਿਲਾਫ ਜਾਂਚ ਹੋਵੇਗੀ। ਇਹ ਜਾਂਚ ਸੇਵਾ ਮੁਕਤ ਜੱਜ ਕਰਨਗੇ। ਆਮ ਆਦਮੀ ਪਾਰਟੀ ਦੇ ਮੰਤਰੀ ਸੋਮਨਾਥ ਭਾਰਤੀ ਅਤੇ ਰਾਖੀ ਬਿੜਲਾਨ 'ਤੇ ਪੁਲਿਸ ਦੇ ਕੰਮ 'ਚ ਦਖਲ ਦੇਣ ਦਾ ਦੋਸ਼ ਹੈ। ਗੌਰਤਲਬ ਹੈ ਕਿ ਦਿੱਲੀ ਸਰਕਾਰ 'ਚ ਮੰਤਰੀ ਭਾਰਤੀ ਅਤੇ ਰਾਖੀ ਬਿੜਲਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਅਲੱਗ ਅਲੱਗ ਮਾਮਲਿਆਂ 'ਚ ਪੁਲਿਸ ਦੀ ਸਹਾਇਤਾ ਮੰਗੀ ਸੀ, ਜਿਨ੍ਹਾਂ 'ਚ ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਸਬੰਧਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਹਿਯੋਗ ਨਹੀਂ ਦਿੱਤਾ ਸੀ।

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।