www.sabblok.blogspot.com

ਜਲੰਧਰ, 1 ਅਗਸਤ (ਜਸਪਾਲ ਸਿੰਘ, ਚੰਦੀਪ ਭੱਲਾ)-ਕੈਬਨਿਟ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ ਵਲੋਂ ਅੱਜ ਆਖਰਕਾਰ ਪੰਜਾਬ ਪੁਲਿਸ ਦੇ ਸਾਬਕਾ ਪੁਲਿਸ ਮੁਖੀ ਸ਼ਸ਼ੀਕਾਂਤ ਉੱਪਰ ਮਾਣਹਾਨੀ ਦਾ ਕੇਸ ਕਰ ਦਿੱਤਾ ਗਿਆ | ਉਨ੍ਹਾਂ ਵਲੋਂ ਕ੍ਰਿਮੀਨਲ ਆਫੈਂਸ (ਅਪਰਾਧਿਕ ਧਾਰਾਵਾਂ) 499 ਅਤੇ 500 ਤਹਿਤ ਸੀ. ਜੀ. ਐਮ. ਸ੍ਰੀ ਕੇਵਲ ਕ੍ਰਿਸ਼ਨ ਦੀ ਅਦਾਲਤ ਵਿਚ ਖੁਦ ਪੇਸ਼ ਹੋ ਕੇ ਇਹ ਦਾਅਵਾ ਕੀਤਾ ਗਿਆ | ਦੱਸਣਯੋਗ ਹੈ ਕਿ ਪਿੱਛੇ ਜਿਹੇ ਸ਼ਸ਼ੀਕਾਂਤ ਵਲੋਂ ਨਸ਼ਿਆਂ ਦੇ ਮਾਮਲੇ 'ਚ ਹੋਰਨਾਂ ਅਕਾਲੀ ਆਗੂਆਂ ਦੇ ਨਾਲ-ਨਾਲ ਟਰਾਂਸਪੋਰਟ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ ਉੱਪਰ ਵੀ ਗੰਭੀਰ ਦੋਸ਼ ਲਗਾਏ ਗਏ ਸਨ ਪਰ ਜਥੇਦਾਰ ਕੋਹਾੜ ਲਗਾਤਾਰ ਆਪਣੇ ਉੱਪਰ ਲਗਾਏ ਜਾ ਰਹੇ ਦੋਸ਼ਾਂ ਤੋਂ ਇਨਕਾਰ ਕਰਦੇ ਆ ਰਹੇ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਦੋਸ਼ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਲਈ ਲਗਾਏ ਜਾ ਰਹੇ ਹਨ | ਇਸ ਦੌਰਾਨ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਵਕੀਲ ਸ੍ਰੀ ਸੰਜੀਵ ਬਾਂਸਲ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਸੁਣਵਾਈ 30 ਅਗਸਤ 'ਤੇ ਪਾਈ ਗਈ ਹੈ |

No comments:
Post a Comment