ਵਧੀਆ ਅੰਕ ਪ੍ਰਾਪਤ ਕਰਕੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਕੂਲ ਇੰਚਾਰਜ ਪ੍ਰਿੰਸੀਪਲ ਅਤੇ ਸਮੂਹ ਸਟਾਫ ਨਾਲ
ਭੋਗਪੁਰ ( ਹਰਨਾਮ ਦਾਸ ਚੋਪੜਾ) ਹਾਲ ਹੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਾਸਤਗੋ ਪੂਰੇ ਬਲਾਕ ਭੋਗਪੁਰ ਦੇ ਸਕੂਲਾਂ ਵਿੱਚੋਂ ਮੋਹਰੀ ਰਿਹਾ ਹੈ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਮੁੱਖੀ ਮੈਡਮ ਸ਼੍ਰੀਮਤੀ ਪਰਮਜੀਤ ਕੌਰ ਦੁਆਰਾ ਦੱਸਿਆ ਗਿਆ ਕਿ ਜਿੱਥੇ ਇਸ ਸਕੂਲ ਦੀ ਅੱਠਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ ਉੱਥੇ ਇਸੇ ਕਲਾਸ ਦੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਸ. ਰਜਿੰਦਰ ਸਿੰਘ ਦੁਆਰਾ 96% ਅੰਕ ਹਾਸਲ ਕਰਕੇ ਪੂਰੇ ਬਲਾਕ ਭੋਗਪੁਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਹੈ। ਹਰਨੂਰ ਕੌਰ ਪੁੱਤਰੀ ਸ. ਸੁਖਵਿੰਦਰ ਸਿੰਘ ਵੱਲੋਂ 90% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਸਰਾ ਸਥਾਨ ਅਤੇ ਬਚਿੱਤਰ ਸਿੰਘ ਪੁੱਤਰ ਸ. ਮਨਜੀਤ ਸਿੰਘ ਵੱਲੋਂ 87% ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਗਿਆ। ਇਸ ਮੌਕੇ ਸਕੂਲ ਮੁੱਖੀ ਮੈਡਮ ਸ਼੍ਰੀਮਤੀ ਪਰਮਜੀਤ ਕੌਰ ਦੁਆਰਾ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਇਲਾਕਾ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ।




